05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਪਿੰਡ ਮੀਰਪੁਰ ਹਾਂਸ ਵਿਖੇ 31 ਲੱਖ 75 ਹਜ਼ਾਰ ਰੁਪਏ ਨਾਲ ਨਵੇਂ ਬਣੇ ਖੇਡ ਗਰਾਊਾਡ ਦਾ ਬੀਬੀ ਮਾਣੂੰਕੇ ਨੇ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 05-05-2026
ਚੌਂਕੀਮਾਨ, 4 ਮਈ (ਤੇਜਿੰਦਰ ਸਿੰਘ ਚੱਢਾ)-ਪਿੰਡ ਮੀਰਪੁਰ ਹਾਂਸ ਵਿਖੇ ਸਰਪੰਚ ਬੀਬੀ ਮਨਪ੍ਰੀਤ ਕੌਰ ਹਾਂਸ ਪਤਨੀ ਮਨਦੀਪ ਸਿੰਘ ਰਾਜੂ ਹਾਂਸ ('ਆਪ' ਦੇ ਬਲਾਕ ਪ੍ਰਧਾਨ) ਦੀ ਅਗਵਾਈ 'ਚ ਸਮੁੱਚੀ ਗ੍ਰਾਮ ਪੰਚਾਇਤ ਵਲੋਂ ਨਵੇਂ ਬਣਾਏ ਖੇਡ ਗਰਾਊਾਡ ਦਾ ਉਦਘਾਟਨੀ ਸਮਾਰੋਹ ਕਰਵਾਇਆ, ਜਿਸ 'ਚ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਸਮੁੱਚੀ ਗ੍ਰਾਮ ਪੰਚਾਇਤ ਤੇ ਪਤਵੰਤੇ ਸੱਜਣਾਂ ਨੇ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਪਿੰਡ ਪੁੱਜਣ 'ਤੇ ਭਰਵਾਂ ਸਵਾਗਤ ਕਰਦਿਆਂ ਫੁੱਲਾਂ ਦਾ ਗੁਲਦਸਤਾ ਦੇ ਭੇਟ ਕਰਕੇ ਜੀ ਆਇਆ ਕਿਹਾ | ਇਸ ਮੌਕੇ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਖੇਡ ਗਰਾਊਾਡ ਦਾ ਉਦਘਾਟਨ ਕਰਦਿਆਂ ਦੱਸਿਆ ਕਿ ਪਿੰਡ ਮੀਰਪੁਰ ਦਾ ਖੇਡ ਗਰਾਊਾਡ 31 ਲੱਖ 75 ਹਜ਼ਾਰ ਰੁਪਏ ਦੀ ਗ੍ਰਾਟ ਨਾਲ ਬਣਿਆ ਹੈ, ਜਿਸ ਨੂੰ ਅੱਜ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ ਹੈ | ਇਸ ਮੌਕੇ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਨੌਜਵਾਨਾਂ ਨੂੰ ਫੁੱਟਬਾਲ, ਕਿ੍ਕਟ ਤੇ ਬਾਸਕਿਟਬਾਲ ਦੀਆਂ ਕਿੱਟਾਂ ਦੇਣ ਸਮੇਂ ਉਨ੍ਹਾਂ ਨੂੰ ਆਪਣਾ ਵਿਹਲਾ ਸਮਾਂ ਮੋਬਾਈਲਾਂ ਨੂੰ ਛੱਡ ਕੇ ਖੇਡ ਗਰਾਊਾਡਾਂ ਵਿਚ ਬਿਤਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਰਪੰਚ ਬੀਬੀ ਮਨਪ੍ਰੀਤ ਕੌਰ ਹਾਂਸ ਤੇ ਬਲਾਕ ਪ੍ਰਧਾਨ ਮਨਦੀਪ ਸਿੰਘ ਰਾਜੂ ਹਾਂਸ ਸਮੇਤ ਅਮਨਦੀਪ ਕੌਰ, ਜਸਵੀਰ ਕੌਰ, ਅਜਮੇਰ ਸਿੰਘ, ਗੁਰਤੇਜ ਸਿੰਘ, ਜਸਮੇਲ ਸਿੰਘ (ਸਾਰੇ ਪੰਚ) ਨੇ ਹਲਕਾ ਜਗਰਾਉ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਦੇ ਯੋਗ ਅਗਵਾਈ ਵਿਚ ਪਿੰਡ ਦੀ ਨੁਹਾਰ ਬਦਲੀ ਜਾ ਰਹੀ ਹੈ | ਇਸ ਮੌਕੇ ਸਰਪੰਚ ਮਨਪ੍ਰੀਤ ਕੌਰ ਹਾਂਸ ਨੇ ਕਿਹਾ ਕਿ ਖੇਡ ਗਰਾਊਾਡ ਸਮੇਤ ਪਿੰਡ ਵਿਚ 71 ਲੱਖ 25 ਹਜ਼ਾਰ ਰੁਪਏ ਦੀ ਗ੍ਰਾਂਟ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ | ਇਸ ਮੌਕੇ ਗ੍ਰਾਮ ਪੰਚਾਇਤ ਤੇ ਪਤਵੰਤੇ ਸੱਜਣਾਂ ਵਲੋਂ ਬੀਬੀ ਸਰਵਜੀਤ ਕੌਰ ਮਾਣੂੰਕੇ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਕੋਚ ਖੁਸ਼ਦੀਪਕ ਸਿੰਘ, ਸਰਪੰਚ ਸਿਮਰਨਦੀਪ ਸਿੰਘ ਬਾਰਦੇਕੇ, ਯੂਥ ਪ੍ਰਧਾਨ ਰਾਵਿੰਦਰ ਸਿੰਘ, ਚੇਅਰਮੈਨ ਕੁਲਦੀਪ ਸਿੰਘ ਸੇਖਦੌਤਲ, ਕਾਕਾ ਕੋਠੇ ਅੱਠ ਚੱਕ, ਜਗਸੀਰ ਸਿੰਘ ਗਾਲਿਬ ਰਣ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੰਗਹੀਣ, ਗਰਭਵਤੀ ਔਰਤਾਂ ਤੇ ਗੰਭੀਰ ਬਿਮਾਰੀ ਤੋਂ ਪੀੜਤ ਮੁਲਾਜ਼ਮਾਂ ਦੀਆਂ ਜਨਗਣਨਾ ਡਿਊਟੀਆਂ ਕੱਟਣ ਦੀ ਮੰਗ ਅਗਲੀ ਖ਼ਬਰ ਸੂਬਾ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਖਿਡਾਰੀਆਂ ਦੀਆਂ ਲੋੜਾਂ ਪੂਰੀਆਂ ਕੀਤੀਆਂ-ਵਿਧਾਇਕ ਹਾਕਮ ਸਿੰਘ
Ad Position 24