14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਪਿੰਡ ਭੂੰਦੜੀ ਵਿਖੇ ਖੇਡ ਮੈਦਾਨ ਅਤੇ ਵਿਕਾਸ ਕਾਰਜਾਂ ਦਾ ਡਾ. ਕੰਗ ਨੇ ਨੀਂਹ ਪੱਥਰ ਰੱਖਿਆ <br/>

Ad Position 21
No active advertisement
ਅਜੀਤ ਡੈਸਕ 06-05-2026
ਭੂੰਦੜੀ, 5 ਮਈ (ਕੁਲਦੀਪ ਸਿੰਘ ਮਾਨ)-ਪੰਜਾਬ ਸਰਕਾਰ ਦੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਵਲੋਂ ਰਾਜ ਭਰ ਵਿਚ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ 3100 ਖੇਡ ਮੈਦਾਨ ਬਣਾਉਣ ਦੇ ਪਹਿਲੇ ਚਰਨ ਤਹਿਤ ਵਿਸ਼ੇਸ਼ ਸਮਾਰੋਹ ਕਰਵਾਏ ਜਾ ਰਹੇ ਹਨ | ਇਸ ਤਹਿਤ ਪਿੰਡ ਭੂੰਦੜੀ ਵਿਖੇ ਕਰਵਾਏ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਡਾ. ਕੇ.ਐੱਨ.ਐੱਸ. ਕੰਗ ਸ਼ਾਮਿਲ ਹੋਏ ਅਤੇ ਉਨ੍ਹਾਂ ਵਲੋਂ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਖੇਡਾਂ ਦੀਆਂ ਸੁਵਿਧਾਵਾਂ ਵਧਾਉਣ ਲਈ ਵੱਡੇ ਪੱਧਰ 'ਤੇ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇਗਾ | ਸਮਾਰੋਹ ਦੌਰਾਨ ਚੇਅਰਮੈਨ ਗੁਰਜੀਤ ਸਿੰਘ ਮੰਤਰੀ ਨੇ ਮਹਿਮਾਨਾਂ ਦਾ ਸਵਾਗਤ ਕੀਤਾ | ਇਸ ਮੌਕੇ ਚੇਅਰਮੈਨ ਤੇਜਪਾਲ ਸਿੰਘ ਗਿੱਲ, ਪਰਮਿੰਦਰ ਸਿੰਘ ਸਿੱਧੂ, ਕੋਆਰਡੀਨੇਟਰ ਬਲਜਿੰਦਰ ਸਿੰਘ, ਬਲਕਾਰ ਸਿੰਘ ਲਾਡੀ, ਅਜਮੇਰ ਸਿੰਘ, ਦਵਿੰਦਰ ਸਿੰਘ, ਗੁਰਤੇਜ ਸਿੰਘ, ਸਰਪੰਚ ਭਰਪੂਰ ਸਿੰਘ, ਗੁਰਮਿੰਦਰ ਸਿੰਘ ਤੂਰ, ਕੋਮਲਜੀਤ ਸਿੰਘ ਗਰੇਵਾਲ, ਬੇਅੰਤ ਸਿੰਘ ਬਾਸੀਆਂ, ਹਰਬੰਸ ਸਿੰਘ ਖੰਜਰਵਾਲ, ਕੁਲਦੀਪ ਸਿੰਘ ਭਰੋਵਾਲ, ਮਨਜੀਤ ਸਿੰਘ ਗੋਰਾਹੂਰ, ਕੈਪਟਨ ਬਲਵਿੰਦਰ ਸਿੰਘ, ਦਲਜੀਤ ਸਿੰਘ ਤੂਰ, ਸਿਰਲੇਖ ਸਿੰਘ, ਡਾ. ਜਗਦੇਵ ਸਿੰਘ ਕੌਲ, ਗੁਰਪ੍ਰੀਤ ਸਿੰਘ ਸਹਿਜਾਪੁਰੀ, ਜਗਜੀਤ ਸਿੰਘ ਆਦਿ ਹਾਜ਼ਰ ਸਨ |k

Ad Position 22
No active advertisement
ਪਿਛਲੀ ਖ਼ਬਰ ਸੀ.ਪੀ.ਆਈ. (ਐੱਮ) ਵਲੋਂ ਨਗਰ ਕੌਂਸਲ ਚੋਣਾਂ 'ਚ ਕਾਂਗਰਸੀ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਐਲਾਨ <br/> ਅਗਲੀ ਖ਼ਬਰ ਤਾਮਿਲਨਾਡੂ ਤੇ ਪੁਡੂਚੇਰੀ ਵਿਧਾਨ ਸਭਾਵਾਂ 'ਚ ਇੱਕੋ ਪਰਿਵਾਰ ਦੇ ਤਿੰਨ ਵਿਧਾਇਕ
Ad Position 24