14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸੀ.ਪੀ.ਆਈ. (ਐੱਮ) ਵਲੋਂ ਨਗਰ ਕੌਂਸਲ ਚੋਣਾਂ 'ਚ ਕਾਂਗਰਸੀ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 06-05-2026
ਰਾਏਕੋਟ, 5 ਮਈ (ਬਲਵਿੰਦਰ ਸਿੰਘ ਲਿੱਤਰ)-ਸ਼ਹਿਰ ਦੇ ਵਾਰਡ ਨੰਬਰ-15 ਵਿਖੇ ਕਾਂਗਰਸ ਪਾਰਟੀ ਵਲੋਂ ਆਗਾਮੀ ਨਗਰ ਕੌਂਸਲ ਚੋਣਾਂ ਸੰਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਤਹਿਤ ਕਾਮਰੇਡ ਰਣਧੀਰ ਸਿੰਘ ਢੇਸੀ ਦੇ ਗ੍ਰਹਿ ਮੁਹੱਲਾ ਭਾਈ ਨੂਰਾ ਮਾਹੀ ਰਾਏਕੋਟ ਵਿਖੇ ਵਿਸ਼ੇਸ਼ ਮੀਟਿੰਗ ਹੋਈ | ਇਸ ਮੀਟਿੰਗ ਦੌਰਾਨ ਮਹਿਲਾ ਵਿੰਗ ਕਾਂਗਰਸ ਦੀਆਂ ਔਰਤਾਂ ਨੇ ਵੱਡੇ ਪੱਧਰ 'ਤੇ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਵਿਸ਼ੇਸ਼ ਤੌਰ 'ਤੇ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਪੁੱਜੇ, ਜਿਨ੍ਹਾਂ ਵਲੋਂ ਸੁਖਬੀਰ ਸਿੰਘ ਰਾਏ ਨੂੰ ਨਗਰ ਕੌਂਸਲ ਚੋਣਾਂ ਲਈ ਵਾਰਡ ਨੰਬਰ-15 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ | ਇਸ ਮੌਕੇ ਕਾਮਿਲ ਅਮਰ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਐੱਮ.ਪੀ. ਡਾ. ਅਮਰ ਸਿੰਘ ਵਲੋਂ ਸ਼ਹਿਰ ਰਾਏਕੋਟ ਅੰਦਰ ਵਿਕਾਸ ਕਾਰਜਾਂ ਦੀ ਝੜੀ ਲਗਾਈ ਸੀ ਪ੍ਰੰਤੂ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿਚ ਆਈ ਹੈ, ਉਸੇ ਦਿਨ ਤੋਂ ਸਮੁੱਚੇ ਵਿਕਾਸ ਕਾਰਜ ਠੱਪ ਪਏ ਹਨ | ਉਨ੍ਹਾਂ ਆਖਿਆ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਸੀ.ਪੀ.ਆਈ. (ਐੱਮ) ਦੇ ਕਾਮਰੇਡ ਬਲਜੀਤ ਸਿੰਘ ਗਰੇਵਾਲ ਅਤੇ ਕਾਮਰੇਡ ਰਣਧੀਰ ਸਿੰੰਘ ਢੇਸੀ ਵਲੋਂ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਸਮੁੱਚੇ 15 ਵਾਰਡਾਂ ਤੋਂ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣ ਵਿਚ ਵੱਡਾ ਯੋਗਦਾਨ ਪਾਉਣਗੇ | ਇਸ ਮੌਕੇ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਮਾ; ਪ੍ਰਸ਼ੋਤਮ ਲਾਲ, ਸੁਖਵੀਰ ਸਿੰਘ ਰਾਏ, ਹਰਜਿੰਦਰ ਸਿੰਘ ਔਲਖ, ਜਸਵਿੰਦਰ ਸਿੰਘ ਪਿੱਲਾ ਕਲੇਰ, ਏਵਨਜੀਤ ਸਿੰਘ ਹੇਹਰ, ਅਮਰਜੀਤ ਸਿੰਘ ਰਾਏਕੋਟ, ਪੂਰਨ ਸਿੰਘ, ਕਾਮਰੇਡ ਪਰਮਿੰਦਰ ਸਿੰਘ ਪਿੰਟੂ ਗਰੇਵਾਲ, ਜਗਪ੍ਰੀਤ ਸਿੰਘ ਬੁੱਟਰ, ਹਰਪਿੰਦਰ ਸਿੰਘ ਢਿੱਲੋਂ, ਸਨਦੀਪ ਸਿੰਘ ਸੋਨੀ, ਬਲਦੇਵ ਸਿੰਘ ਦੇਬੀ, ਕਰਮਜੀਤ ਕੌਰ, ਸਾਬਕਾ ਕੌਂਸਲਰ ਮਨਜੀਤ ਕੌਰ ਰਾਏ, ਸਰੋਜ ਰਾਣੀ, ਪਰਮਿੰਦਰ ਕੌਰ, ਸਰਬਜੀਤ ਕੌਰ, ਸੁਖਵਿੰਦਰ ਕੌਰ, ਬਲਜੀਤ ਕੌਰ, ਸੁਆਮੀਦੀਨ, ਸੋਨਾ ਸੁਆਮੀ, ਗੁਰਦੀਪ ਸਿੰਘ, ਸਤਵੰਤ ਸਿੰਘ, ਸਰਨਜੀਤ ਸਿੰਘ ਭੱਠੇ ਵਾਲੇ, ਪਰਮਿੰਦਰ ਸਿੰਘ ਜੋਧਾਂ ਵਾਲੇ, ਸੁਖਦੇਵ ਸਿੰਘ ਜੋਧਾਂ ਵਾਲੇ, ਮਨਜਿੰਦਰ ਸਿੰਘ ਸੰਧੂ, ਜਸਵਿੰਦਰ ਸਿੰਘ ਜੱਸੀ, ਜਗਤਾਰ ਸਿੰਘ ਰਾਏ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਥਾਰ ਗੱਡੀ ਦੀ ਲਪੇਟ 'ਚ ਆਉਣ ਕਾਰਨ ਔਰਤ ਤੇ 9 ਸਾਲਾਂ ਬੱਚੇ ਦੀ ਮੌਤ <br/> ਅਗਲੀ ਖ਼ਬਰ ਪਿੰਡ ਭੂੰਦੜੀ ਵਿਖੇ ਖੇਡ ਮੈਦਾਨ ਅਤੇ ਵਿਕਾਸ ਕਾਰਜਾਂ ਦਾ ਡਾ. ਕੰਗ ਨੇ ਨੀਂਹ ਪੱਥਰ ਰੱਖਿਆ <br/>
Ad Position 24