14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਪੱਲੇਦਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਬਿੱਲਾ ਅਕਾਲੀ ਦਲ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 06-05-2026
ਜਗਰਾਉਂ, 5 ਮਈ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਨੂੰ ਜਗਰਾਉਂ ਵਿਚ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਪੱਲੇਦਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਬਿੱਲਾ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਕੇ ਨਗਰ ਕੌਂਸਲ ਚੋਣਾਂ ਦਾ ਬਿਗੁਲ ਵਜਾ ਦਿੱਤਾ | ਇਸ ਮੌਕੇ ਹਲਕਾ ਇੰਚਾਰਜ ਐੱਸ.ਆਰ. ਕਲੇਰ ਨੇ ਅਵਤਾਰ ਸਿੰਘ ਬਿੱਲਾ ਨੂੰ ਜੀ ਆਇਆਂ ਨੂੰ ਆਖਦਿਆਂ ਪਾਰਟੀ ਵਿਚ ਸਵਾਗਤ ਕੀਤਾ | ਉਨ੍ਹਾਂ ਦੀ ਅਗਵਾਈ ਹੇਠ ਹੋਏ ਇਸ ਪ੍ਰੋਗਰਾਮ ਦੌਰਾਨ ਬਿੱਲਾ ਨੇ ਅਕਾਲੀ ਦਲ ਦੀਆਂ ਨੀਤੀਆਂ ਅਤੇ ਸਿਧਾਂਤਾਂ 'ਤੇ ਭਰੋਸਾ ਜਿਤਾਉਂਦੇ ਹੋਏ ਪਾਰਟੀ ਨਾਲ ਖੜ੍ਹਨ ਦਾ ਵਚਨ ਦਿੱਤਾ | ਇਸਦੇ ਨਾਲ ਹੀ ਪਾਰਟੀ ਵਲੋਂ ਵੱਡਾ ਫ਼ੈਸਲਾ ਕਰਦੇ ਹੋਏ ਪ੍ਰਧਾਨ ਅਵਤਾਰ ਸਿੰਘ ਬਿੱਲਾ ਦੀ ਪਤਨੀ ਸੁਖਦੀਪ ਕੌਰ ਧਾਲੀਵਾਲ ਨੂੰ ਵਾਰਡ ਨੰਬਰ 23 ਤੋਂ ਉਮੀਦਵਾਰ ਐਲਾਨਿਆ ਗਿਆ ਹੈ | ਐੱਸ.ਆਰ. ਕਲੇਰ ਨੇ ਕਿਹਾ ਕਿ ਬਿੱਲਾ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਵੱਡਾ ਫਾਇਦਾ ਮਿਲੇਗਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਆਖਿਆ ਕਿ ਅਵਤਾਰ ਸਿੰਘ ਬਿੱਲਾ ਮਿਹਨਤੀ ਅਤੇ ਇਮਾਨਦਾਰ ਆਗੂ ਹੈ | ਉਨ੍ਹਾਂ ਕਿਹਾ ਕਿ ਅਵਤਾਰ ਸਿੰਘ ਬਿੱਲਾ ਦੀ ਆਮਦ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਬਲ ਉਤਸ਼ਾਹ ਮਿਲੇਗਾ | ਇਸ ਮੌਕੇ ਅਵਤਾਰ ਸਿੰਘ ਬਿੱਲਾ ਨੇ ਕਿਹਾ ਕਿ ਉਹ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ | ਇਸ ਮੌਕੇ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ, ਸਾਬਕਾ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਜਗਰਾਉਂ ਦਵਿੰਦਰਜੀਤ ਸਿੰਘ ਸਿੱਧੂ, ਸੀਨੀਅਰ ਅਕਾਲੀ ਆਗੂ ਦੀਪਇੰਦਰ ਸਿੰਘ ਭੰਡਾਰੀ, ਸੀਨੀਅਰ ਅਕਾਲੀ ਹਰਦੇਵ ਸਿੰਘ ਬੌਬੀ, ਰੂਬੀ ਠੇਕੇਦਾਰ, ਮਨਜੀਤ ਸਿੰਘ ਫੌਜੀ, ਜੌਨਸਨ, ਪਰਦੀਪ ਅਖਾੜਾ ਆਦਿ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਨਵੀਂ ਦਿੱਲੀ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅਗਲੀ ਖ਼ਬਰ ਥਾਰ ਗੱਡੀ ਦੀ ਲਪੇਟ 'ਚ ਆਉਣ ਕਾਰਨ ਔਰਤ ਤੇ 9 ਸਾਲਾਂ ਬੱਚੇ ਦੀ ਮੌਤ <br/>
Ad Position 24