14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਢੈਪਈ ਵਿਖੇ ਜਸਕਰਨ ਸਿੰਘ ਦਿਓਲ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 06-05-2026
ਜੋਧਾਂ, 5 ਮਈ (ਗੁਰਵਿੰਦਰ ਸਿੰਘ ਹੈਪੀ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਓਲ ਵਲੋਂ ਪਿੰਡ ਢੈਪਈ ਵਿਖੇ ਗੁਰਤੇਜ ਸਿੰਘ ਤੇਜੀ, ਇਕਬਾਲ ਸਿੰਘ ਹੈਪੀ ਅਤੇ ਹੋਰ ਅਕਾਲੀ ਆਗੂਆਂ ਦੀ ਅਗਵਾਈ ਹੇਠ ਪਿੰਡ ਵਾਸੀਆਂ ਨਾਲ ਵਿਕਾਸ ਕੰਮਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਮੀਟਿੰਗ ਕੀਤੀ | ਇਸ ਮੌਕੇ ਜਸਕਰਨ ਸਿੰਘ ਦਿਓਲ ਨੇ ਆਮ ਆਦਮੀ ਪਾਰਟੀ ਦੇ ਵਿਕਾਸ 'ਤੇ ਤੰਜ ਕਸਦਿਆਂ ਕਿਹਾ ਕਿ ਸਿਰਫ਼ ਗੱਲਾਂ-ਬਾਤਾਂ ਵਿਚ ਹੀ ਆਮ ਆਦਮੀ ਪਾਰਟੀ ਨੇ ਵਿਕਾਸ ਕੀਤਾ ਹੈ ਜ਼ਮੀਨੀ ਪੱਧਰ 'ਤੇ ਤਾਂ ਕਿਸੇ ਪਾਸੇ ਨਜ਼ਰ ਨਹੀਂ ਆ ਰਿਹਾ¢ ਦਿਉਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਵੇਲੇ ਜੋ ਵੱਡੇ ਪੱਧਰ 'ਤੇ ਵਿਕਾਸ ਕਾਰਜ ਹੋਏ ਸਨ ਆਮ ਆਦਮੀ ਦੀ ਪਾਰਟੀ ਤਾਂ ਉਸ ਦੇ ਨੇੜੇ ਤੇੜੇ ਵੀ ਨਹੀਂ ਹੈ¢ ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਅੱਕੇ ਪੰਜਾਬ ਵਾਸੀ ਆ ਰਹੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ ਵਿੱਚ ਲੋਕ ਫ਼ਤਵਾ ਦੇ ਕੇ ਅਕਾਲੀ ਸਰਕਾਰ ਬਣਾਉਣਗੇ | ਇਸ ਮੌਕੇ ਕਰਮਜੀਤ ਸਿੰਘ ਘੋਨਾ, ਰਾਜਿੰਦਰ ਸਿੰਘ ਰਾਜੂ, ਦੀਪਾ ਸਿੰਘ, ਫ਼ੌਜੀ ਮਿੰਟੂ ਸਿੰਘ, ਤੇਜਪਾਲ ਸਿੰਘ ਸਾਬਕਾ ਪੰਚ, ਅਵਤਾਰ ਸਿੰਘ ਤਾਰੀ, ਸੁਖਦੇਵ ਸਿੰਘ, ਗੁਰਦੀਪ ਸਿੰਘ, ਨਾਰੰਗ ਸਿੰਘ, ਜਗਦੇਵ ਸਿੰਘ ਜੱਗਾ, ਗ੍ਰੰਥੀ ਰਾਮ ਸਿੰਘ, ਤਰਸੇਮ ਸਿੰਘ ਸੇਮਾ, ਤੀਰਥ ਸਿੰਘ, ਦੀਪਾ ਸਿੰਘ, ਸੋਨੀ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੋਠੇ ਅੱਠ ਚੱਕ ਦਾ ਨਾਂਅ ਬਦਲਣ ਦੇ ਮਾਮਲੇ 'ਤੇ ਕਲੇਰ ਦਾ ਵਿਧਾਇਕਾ ਮਾਣੂੰਕੇ 'ਤੇ ਤਿੱਖਾ ਪਲਟਵਾਰ <br/> ਅਗਲੀ ਖ਼ਬਰ ਕਾਂਗਰਸੀ ਆਗੂ ਦਿਲਾਵਰ ਸਿੰਘ ਲਹਿਰਾ ਐੱਸ.ਸੀ. ਸੈੱਲ ਪੰਜਾਬ ਕਾਂਗਰਸ ਦੇ ਵਾਈਸ ਚੇਅਰਮੈਨ ਨਿਯੁਕਤ <br/>
Ad Position 24