15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸਾਬਕਾ ਸਿੱਖ ਫੌਜੀ ਤੇ ਉਸ ਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਦੇ ਮਾਮਲੇ 'ਚ ਜਥੇਦਾਰ ਗੜਗੱਜ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਤਾੜਨਾ <br/>

Ad Position 21
No active advertisement
ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ | <br/> 06-05-2026
ਅੰਮਿ੍ਤਸਰ, 5 ਮਈ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੀ ਰਾਤ ਮਾਛੀਵਾੜਾ ਸਾਹਿਬ ਨਗਰ ਵਿਚ ਇਕ ਕਿਰਤੀ ਸਿੱਖ ਕਿਸਾਨ ਤੇ ਸਾਬਕਾ ਫ਼ੌਜੀ ਕੁਲਦੀਪ ਸਿੰਘ ਤੇ ਉਸ ਦੇ ਪੁੱਤਰ ਕਾਕਾ ਸੁਮਨਪ੍ਰੀਤ ਸਿੰਘ (16) ਨਾਲ ਨਗਰ ਕੌਂਸਲ ਦੇ ਕਰਮਚਾਰੀਆਂ ਵਲੋਂ ਬੇਰਹਿਮੀ ਨਾਲ ਕੀਤੀ ਗਈ ਕੁੱਟਮਾਰ ਦਾ ਗੰਭੀਰ ਨੋਟਿਸ ਲੈਂਦਿਆਂ ਖੰਨਾ ਪੁਲਿਸ ਪ੍ਰਸ਼ਾਸਨ ਨੂੰ ਤਾੜਨਾ ਕੀਤੀ ਹੈ ਕਿ ਜੇਕਰ 24 ਘੰਟਿਆਂ ਦੇ ਅੰਦਰ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਪੀੜ੍ਹਤ ਸਿੱਖ ਪਰਿਵਾਰ ਨਾਲ ਮੁਲਾਕਾਤ ਕਰਕੇ ਅਗਲੀ ਕਾਰਵਾਈ ਲਈ ਖੁਦ ਉਨ੍ਹਾਂ ਦਾ ਸਾਥ ਦੇਣ ਪਹੁੰਚਣਗੇ | ਸਕੱਤਰੇਤ ਤੋਂ ਜਾਰੀ ਬਿਆਨ ਵਿਚ ਜਥੇਦਾਰ ਗੜਗੱਜ ਨੇ ਕਿਹਾ ਕਿ ਉਕਤ ਸਿੱਖ ਕਿਸਾਨ ਦੇ ਸਿਰ 'ਤੇ ਗੰਭੀਰ ਚੋਟ ਲੱਗੀ ਹੈ, ਜਦਕਿ ਉਸਨੂੰ ਸੱਜੇ ਕੰਨ੍ਹ ਨਾਲ ਸੁਣਨ ਤੇ ਸੱਜੀ ਅੱਖ ਨਾਲ ਵੇਖਣ ਵਿਚ ਮੁਸ਼ਕਿਲ ਆ ਰਹੀ ਹੈ | ਉਨ੍ਹਾਂ ਖੰਨਾ ਪੁਲਿਸ ਪ੍ਰਸ਼ਾਸਨ ਨੂੰ ਨਗਰ ਕੌਂਸਲ ਦੇ ਦੋਸ਼ੀ ਕਰਮਚਾਰੀਆਂ ਦੀ ਪਛਾਣ ਉਪਰੰਤ ਇਨ੍ਹਾਂ ਵਿਰੁੱਧ ਪਰਚਾ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਆਖਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਅੱਜ ਇਕ ਸੇਵਾ ਮੁਕਤ ਫ਼ੌਜੀ ਨਾਲ ਸਥਾਨਕ ਨਗਰ ਪ੍ਰਸ਼ਾਸਨ ਇਸ ਤਰ੍ਹਾਂ ਧੱਕਾ ਕਰ ਰਿਹਾ ਹੈ ਤਾਂ ਇਸ ਤੋਂ ਆਮ ਪੰਜਾਬੀ ਲੋਕਾਂ ਨਾਲ ਕੀਤੇ ਜਾ ਰਹੇ ਧੱਕੇ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਉਨ੍ਹਾਂ ਨੇ ਖੰਨਾ ਦੇ ਐੱਸ. ਐੱਸ. ਪੀ. ਅਤੇ ਮਾਛੀਵਾੜਾ ਸਾਹਿਬ ਦੇ ਨਗਰ ਕੌਂਸਲ ਪ੍ਰਧਾਨ ਨਾਲ ਖ਼ੁਦ ਗੱਲ ਕਰਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਲਈ ਆਖਿਆ ਹੈ | ਜਥੇਦਾਰ ਨੇ ਕਿਹਾ ਕਿ ਪੰਜਾਬ ਦੇ ਕਿਰਤੀ ਸਿੱਖ ਕਿਸਾਨਾਂ ਨਾਲ ਅਜਿਹਾ ਵਿਵਹਾਰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿੱਖ ਨੌਜਵਾਨ ਆਪਣੀ ਮਿਹਨਤ ਸਦਕਾ ਜੇਕਰ ਕੋਈ ਸੱਚੀ-ਸੁੱਚੀ ਕਿਰਤ ਕਰਦੇ ਹਨ ਤਾਂ ਸਰਕਾਰੀ ਸ਼ਹਿ ਵਾਲੇ ਗੁੰਡਾ ਅਨਸਰ ਉਨ੍ਹਾਂ ਨੂੰ ਸੂਬੇ ਅੰਦਰ ਤੰਗ ਪ੍ਰੇਸ਼ਾਨ ਕਰ ਰਹੇ ਹਨ, ਜਿਸ ਨੂੰ ਤੁਰੰਤ ਪ੍ਰਭਾਵ ਨਾਲ ਨੱਥ ਪਾਈ ਜਾਵੇ |


Ad Position 22
No active advertisement
ਪਿਛਲੀ ਖ਼ਬਰ ਸਮਾਜ ਵਿਰੋਧੀ ਤੱਤਾਂ ਅਤੇ ਨਸ਼ਾ ਤਸਕਰਾਂ ਨੂੰ ਬੇਟ ਇਲਾਕੇ 'ਚ ਫਟਕਣ ਨਹੀਂ ਦਿੱਤਾ ਜਾਵੇਗਾ-ਥਾਣਾ ਮੁਖੀ <br/> ਅਗਲੀ ਖ਼ਬਰ ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ ਇੰਟਰਹਾਊਸ ਬੈਡਮਿੰਟਨ ਮੈਚ ਸਮਾਪਤ <br/>
Ad Position 24