15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸਮਾਜ ਵਿਰੋਧੀ ਤੱਤਾਂ ਅਤੇ ਨਸ਼ਾ ਤਸਕਰਾਂ ਨੂੰ ਬੇਟ ਇਲਾਕੇ 'ਚ ਫਟਕਣ ਨਹੀਂ ਦਿੱਤਾ ਜਾਵੇਗਾ-ਥਾਣਾ ਮੁਖੀ <br/>

Ad Position 21
No active advertisement
ਅਜੀਤ ਡੈਸਕ 06-05-2026
ਸਿੱਧਵਾਂ ਬੇਟ, 5 ਮਈ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੇ ਨਵੇਂ ਆਏ ਇੰਚਾਰਜ ਐੱਸ.ਆਈ. ਅਮਰਜੀਤ ਸਿੰਘ ਗਿੱਲ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਹੀ ਬੇਟ ਇਲਾਕੇ ਅੰਦਰ ਪੁਲਿਸ ਦੀ ਗਸ਼ਤ ਵਧਾ ਦਿੱਤੀ ਹੈ | ਪੁਲਿਸ ਪਾਰਟੀਆਂ ਦੇਰ ਰਾਤ ਤੱਕ ਵੱਖ-ਵੱਖ ਸੜਕਾਂ ਅਤੇ ਬੈਂਕਾਂ ਅੱਗੇ ਪਹਿਰਾ ਦੇ ਕੇ ਸਮਾਜ ਵਿਰੋਧੀ ਤੱਤਾਂ ਨੂੰ ਇਕ ਤਰ੍ਹਾਂ ਨਾਲ ਵੰਗਾਰਦੀਆਂ ਵਿਖਾਈ ਦੇ ਰਹੀਆਂ ਹਨ | ਇਸ ਦੌਰਾਨ ਥਾਣਾ ਮੁਖੀ ਅਮਰਜੀਤ ਸਿੰਘ ਗਿੱਲ ਨੇ ਆਖਿਆ ਕਿ ਹੁਣ ਬੇਟ ਇਲਾਕੇੇ ਵਿਚ ਸਮਾਜ ਵਿਰੋਧੀ ਤੱਤਾਂ ਅਤੇ ਨਸ਼ਾ ਤਸਕਰਾਂ ਨੂੰ ਫਟਕਣ ਨਹੀਂ ਦਿੱਤਾ ਜਾਵੇਗਾ | ਇਸ ਲਈ ਅਸੀਂ ਜ਼ਿਲ੍ਹਾ ਪੁਲਿਸ ਮੁਖੀ ਲੁਧਿਆਣਾ ਦਿਹਾਤੀ ਡਾ. ਅੰਕੁਰ ਗੁਪਤਾ ਅਤੇ ਉੱਪ ਪੁਲਿਸ ਕਪਤਾਨ ਡਿਵੀਜ਼ਨ ਜਗਰਾਉਂ ਜਸਵਿੰਦਰ ਸਿੰਘ ਢੀਂਡਸਾ ਦੀ ਦਿਸ਼ਾ-ਨਿਰਦੇਸ਼ 'ਤੇ ਰੋਜ਼ਾਨਾ ਰਾਤ ਨੂੰ ਕਈ ਥਾਵਾਂ 'ਤੇ ਨਾਕੇ ਲਗਾ ਕੇ ਸ਼ੱਕੀ ਵਾਹਨਾਂ ਦੀ ਤਲਾਸ਼ੀ ਲੈਂਦੇ ਹਾਂ | ਥਾਣਾ ਮੁਖੀ ਨੇ ਇਲਾਕੇ ਦੀਆਂ ਪੰਚਾਇਤਾਂ ਅਤੇ ਹੋਰ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਾਡਾ ਸਾਥ ਦੇਣ | ਜਦੋਂ ਵੀ ਕਿਤੇ ਤੁਹਾਡੇ ਪਿੰਡਾਂ ਵਿਚ ਕੋਈ ਸ਼ੱਕੀ ਵਾਹਨ ਜਾਂ ਕੋਈ ਵਿਅਕਤੀ ਵਿਖਾਈ ਦਿੰਦਾ ਹੈ ਤਾਂ ਇਸ ਦੀ ਤੁਰੰਤ ਸੂਚਨਾਂ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਅਜਿਹੇ ਸਮਾਜ ਵਿਰੋਧੀ ਤੱਤਾਂ ਨੂੰ ਜਲਦੀ ਦਬੋਚਿਆ ਜਾਵੇ |

Ad Position 22
No active advertisement
ਪਿਛਲੀ ਖ਼ਬਰ 12 ਦੇ ਵਿਸ਼ਾਲ ਫ਼ਤਹਿ ਦਿਵਸ ਲਈ ਤਿਆਰੀਆਂ ਜ਼ੋਰਾਂ 'ਤੇ ਆਰੰਭ-ਤੁਗਲ <br/> ਅਗਲੀ ਖ਼ਬਰ ਸਾਬਕਾ ਸਿੱਖ ਫੌਜੀ ਤੇ ਉਸ ਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਦੇ ਮਾਮਲੇ 'ਚ ਜਥੇਦਾਰ ਗੜਗੱਜ ਵਲੋਂ ਪੁਲਿਸ ਪ੍ਰਸ਼ਾਸਨ...
Ad Position 24