15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

12 ਦੇ ਵਿਸ਼ਾਲ ਫ਼ਤਹਿ ਦਿਵਸ ਲਈ ਤਿਆਰੀਆਂ ਜ਼ੋਰਾਂ 'ਤੇ ਆਰੰਭ-ਤੁਗਲ <br/>

Ad Position 21
No active advertisement
ਅਜੀਤ ਡੈਸਕ 06-05-2026
ਗੁਰੂਸਰ ਸੁਧਾਰ, 5 ਮਈ (ਬਲਵਿੰਦਰ ਸਿੰਘ ਧਾਲੀਵਾਲ)-ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਸੂਬਾ ਜਨਰਲ ਸਕੱਤਰ ਸੁੱਚਾ ਸਿੰਘ ਤੁਗਲ ਨੇ ਦੱਸਿਆ ਕਿ ਸੰਸਥਾ ਦੇ ਕੌਮੀ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਦੀ ਅਗਵਾਈ ਹੇਠ 12 ਮਈ ਦੇ ਵਿਸ਼ਾਲ ਫ਼ਤਹਿ ਦਿਵਸ ਤੇ ਮਾਰਚ ਦੀਆਂ ਤਿਆਰੀਆਂ ਜ਼ੋਰਾਂ 'ਤੇ ਵਿੱਢ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਪ੍ਰਧਾਨ ਬਾਵਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੇ ਫ਼ੈਸਲਿਆਂ ਤਹਿਤ ਸਰਹਿੰਦ ਫ਼ਤਹਿ ਦਿਵਸ ਵਿਚ ਸੂਬੇ ਭਰ 'ਚੋਂ ਲੋਕਾਂ ਨੂੰ ਪਹੁੰਚਣ ਲਈ ਸ਼ਹਿਰਾਂ, ਕਸਬਿਆਂ ਤੇ ਪਿੰਡਾਂ 'ਚ ਪ੍ਰਚਾਰ ਕਰਨ ਸਮੇਤ ਨਿੱਜੀ ਤੌਰ 'ਤੇ ਜਾਗਰੂਕ ਕੀਤਾ ਜਾ ਰਿਹਾ ਹੈ | ਸੁੱਚਾ ਸਿੰਘ ਤੁਗਲ ਨੇ ਕਿਹਾ ਕਿ ਮੁਗ਼ਲਾਂ ਦੇ ਕਈ ਸੌ ਸਾਲਾ ਰਾਜ ਨੂੰ ਜੜ੍ਹੋਂ ਪੁੱਟਣ ਵਾਲੇ ਮਹਾਨ ਜਰਨੈਲ, ਯੋਧੇ ਤੇ ਨਾਇਕ ਬਾਬਾ ਬੰਦਾ ਸਿੰਘ ਬਹਾਦਰ ਨੂੰ 12 ਮਈ ਵਾਲੇ ਦਿਨ ਸਮੁੱਚੀ ਫਾਊਾਡੇਸ਼ਨ ਤੇ ਹੋਰਨਾਂ ਵਲੋਂ ਇਤਿਹਾਸਕ ਚੱਪੜਚਿੜੀ ਦੇ ਮੈਦਾਨ ਵਿਚ ਪੁੁੱਜ ਕੇ ਸਿਜਦਾ ਕੀਤਾ ਜਾਵੇਗਾ | ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਪੰਜਾਬੀ ਇਸ ਦਿਨ ਚੱਪੜਚਿੜੀ ਦੇ ਮੈਦਾਨ ਵਿਖੇ ਪਹੁੰਚਣ ਤੇ ਸਿੱਖ ਕੌਮ ਦੇ ਇਸ ਮਹਾਨ ਜਰਨੈਲ ਨੂੰ ਸਮਰਪਿਤ ਹੋਣ ਵਾਲੇ ਸਮਾਗਮ ਦਾ ਹਿੱਸਾ ਬਣਨ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨ ਜਾਰੀ ਨਾ ਹੋਣ 'ਤੇ ਪੈਨਸ਼ਨਰਾਂ ਨੇ ਰੋਸ ਪ੍ਰਗਟਾਇਆ <br/> ਅਗਲੀ ਖ਼ਬਰ ਸਮਾਜ ਵਿਰੋਧੀ ਤੱਤਾਂ ਅਤੇ ਨਸ਼ਾ ਤਸਕਰਾਂ ਨੂੰ ਬੇਟ ਇਲਾਕੇ 'ਚ ਫਟਕਣ ਨਹੀਂ ਦਿੱਤਾ ਜਾਵੇਗਾ-ਥਾਣਾ ਮੁਖੀ <br/>
Ad Position 24