15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਪੈਨਸ਼ਨ ਜਾਰੀ ਨਾ ਹੋਣ 'ਤੇ ਪੈਨਸ਼ਨਰਾਂ ਨੇ ਰੋਸ ਪ੍ਰਗਟਾਇਆ <br/>

Ad Position 21
No active advertisement
ਅਜੀਤ ਡੈਸਕ 06-05-2026
ਜਗਰਾਉਂ, 5 ਮਈ (ਸ਼ਮਸ਼ੇਰ ਸਿੰਘ ਗਾਲਿਬ)-ਪੈਨਸ਼ਨਰਾਂ ਦੀਆਂ ਅਪ੍ਰੈਲ ਮਹੀਨੇ ਦੀਆਂ ਪੈਨਸ਼ਨਾਂ ਅਜੇ ਤੱਕ ਜਾਰੀ ਨਾ ਹੋਣ 'ਤੇ ਪੈਨਸ਼ਨਰਾਂ ਵਲੋਂ ਰੋਸ ਪ੍ਰਗਟ ਕੀਤਾ ਗਿਆ | ਇਸ ਮੌਕੇ ਸਾਂਝਾ ਪੈਨਸ਼ਨਰਜ਼ ਫਰੰਟ ਇਲਾਕਾ ਜਗਰਾਉਂ ਦੇ ਵਰਕਰਾਂ ਨੇ ਅਸ਼ੋਕ ਕੁਮਾਰ ਭੰਡਾਰੀ ਦੀ ਅਗਵਾਈ 'ਚ ਸਥਾਨਕ ਸਟੇਟ ਬੈਂਕ ਅੱਗੇ ਇਕੱਤਰ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ 'ਪੈਨਸ਼ਨ ਕੋਈ ਖੈਰਾਤ ਨਹੀਂ ਇਹ ਸਾਡਾ ਹੱਕ ਹੈ' ਦੇ ਨਾਅਰੇ ਬੁਲੰਦ ਕੀਤੇ | ਇਸ ਮੌਕੇ ਪੈਨਸ਼ਨਰਾਂ ਨੇ ਸਰਕਾਰ 'ਤੇ ਦੋਸ਼ ਲਗਾਇਆ ਕਿ ਉਹ ਜਾਣਬੁੱਝ ਕੇ ਅੜ੍ਹਚਣਾਂ ਖੜ੍ਹੀਆਂ ਕਰ ਰਹੀ ਹੈ ਕਿਉਂਕਿ ਪੈਨਸ਼ਨਰ ਉੱਚ ਅਦਾਲਤ 'ਚ ਪੈਨਸ਼ਨਰਜ਼ ਦੇ ਬਕਾਏ ਬਿਨਾਂ ਦੇਰੀ ਲਾਗੂ ਕਰਨ ਦੇ ਆਦੇਸ਼ ਲਾਗੂ ਕਰਨ ਦੀ ਮੰਗ ਉਭਾਰ ਰਹੇ ਹਨ | ਇਸ ਮੌਕੇ ਜਥੇਬੰਦੀ ਦੇ ਆਗੂਆਂ ਦੇ ਵਫ਼ਦ ਨੇ ਬੈਂਕ ਮੈਨੇਜਰ ਨੂੰ ਇਕ ਮੰਗ ਪੱਤਰ ਵੀ ਦਿੱਤਾ ਅਤੇ ਮੰਗ ਕੀਤੀ ਕਿ ਹਰ ਮਹੀਨੇ ਦੇ ਅੰਤ ਤੱਕ ਪੈਨਸ਼ਨਾਂ ਜਾਰੀ ਕਰਨੀਆਂ ਯਕੀਨੀ ਬਣਾਈਆਂ ਜਾਣ | ਇਸ ਮੌਕੇ ਪੈਨਸ਼ਨਰਜ਼ ਫਰੰਟ ਦੇ ਸਕੱਤਰ ਜਸਵੰਤ ਕਲੇਰ, ਮਲਕੀਤ ਸਿੰਘ, ਬਲਦੇਵ ਸਿੰਘ, ਜੋਗਿੰਦਰ ਆਜ਼ਾਦ, ਜਗਦੀਸ਼ ਮਹਿਤਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਰਿਆ ਸਤਲੁਜ ਦੇ ਕੰਢੇ 'ਤੇ ਕਤਲ ਕਰਕੇ ਸੁੱਟੇ ਨੌਜਵਾਨ ਦੇ ਕਾਤਲਾਂ ਨੂੰ ਦਬੋਚਣ ਲਈ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਪੱਬ... ਅਗਲੀ ਖ਼ਬਰ 12 ਦੇ ਵਿਸ਼ਾਲ ਫ਼ਤਹਿ ਦਿਵਸ ਲਈ ਤਿਆਰੀਆਂ ਜ਼ੋਰਾਂ 'ਤੇ ਆਰੰਭ-ਤੁਗਲ <br/>
Ad Position 24