ਰਾਏਕੋਟ, 5 ਮਈ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੀ ਧਾਰਮਿਕ ਪ੍ਰੀਖਿਆ-2025 'ਚ ਬੜੇ ਉਤਸ਼ਾਹ ਨਾਲ ਭਾਗ ਲੈ ਕੇ ਮੱਲਾਂ ਮਾਰੀਆਂ | ਜਿਸ ਵਿਚ ਵਿਦਿਆਰਥਣ ਰੀਨਾ ਯਾਦਵ ਪੁੱਤਰੀ ਰਾਜਵੀਰ, ਖੁਸ਼ਪ੍ਰੀਤ ਕੌਰ ਪੁੱਤਰੀ ਨਿਰਭੈ ਸਿੰਘ ਅਤੇ ਸਹਿਜਵੀਰ ਕੌਰ ਪੁੱਤਰੀ ਬਲਵੀਰ ਸਿੰਘ ਨੇ ਅੱਵਲ ਗ੍ਰੇਡ ਪ੍ਰਾਪਤ ਕਰਕੇ ਸੰਸਥਾ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸਿੱਖ ਮਿਸ਼ਨਰੀ ਕਾਲਜ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਟਰਾਫ਼ੀਆਂ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕਰਕੇ ਹੌਂਸਲਾ ਅਫ਼ਜ਼ਾਈ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਹਰਿੰਦਰ ਕੌਰ ਨੇ ਸਿੱਖ ਮਿਸ਼ਨਰੀ ਕਾਲਜ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਅਜਿਹੀਆਂ ਸੰਸਥਾਵਾਂ ਦੇ ਅਸੀਂ ਰਿਣੀਂ ਹਾਂ ਜੋ ਸਕੂਲ ਦੇ ਬੱਚਿਆਂ ਨੂੰ ਧਾਰਮਿਕ ਖੇਤਰ ਪ੍ਰਤੀ ਪ੍ਰੇਰਿਤ ਕਰਦੀਆਂ ਹਨ | ਇਸ ਮੌਕੇ ਮੈਡਮ ਸੁਖਵੀਰ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਕੁਲਦੀਪ ਕੌਰ, ਪ੍ਰੀਤੀ, ਦਲਜੀਤ ਕੌਰ, ਕਰਨਜੋਤ ਕੌਰ, ਗੁਰਜੋਤ ਸਿੰਘ, ਸੁਖਮਨਦੀਪ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ |