ਸਿੱਧਵਾਂ ਬੇਟ, 5 ਮਈ (ਜਸਵੰਤ ਸਿੰਘ ਸਲੇਮਪੁਰੀ)-ਭਾਜਪਾ ਕਿਸਾਨ ਮੋਰਚਾ ਦੇ ਸੂਬਾ ਜਨਰਲ ਸਕੱਤਰ ਅਤੇ ਭਾਜਪਾ ਸਰਕਲ ਗਿੱਦੜਵਿੰਡੀ ਦੇ ਪ੍ਰਧਾਨ ਗੁਰਭੇਜ ਸਿੰਘ ਪੱਤੀ ਮੁਲਤਾਨੀ ਨੇ ਅਸਾਮ ਅਤੇ ਪੱਛਮੀ ਬੰਗਾਲ 'ਚ ਪਾਰਟੀ ਦੀ ਸ਼ਾਨਦਾਰ ਜਿੱਤ 'ਤੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਆਖਿਆ ਕਿ ਹੁਣ ਭਾਰਤੀ ਜਨਤਾ ਪਾਰਟੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਰਜ ਕਰਕੇ ਆਪਣੀ ਸਰਕਾਰ ਬਣਾਏਗੀ ਅਤੇ ਇਸ ਨੂੰ ਕੋਈ ਹੋਰ ਪਾਰਟੀ ਰੋਕ ਨਹੀਂ ਸਕੇਗੀ | ਉਨ੍ਹਾਂ ਆਖਿਆ ਕਿ ਉਤਕ ਦੋਵਾਂ ਸੂਬਿਆਂ ਵਿਚ ਵੋਟਰਾਂ ਨੇ ਕੇਂਦਰ ਦੀ ਸਰਕਾਰ ਦੀਆਂ ਲੋਕ ਹਿਤੈਸੀ ਸਕੀਮਾਂ ਨੂੰ ਸਮਝਦੇ ਹੋਏ ਆਪਣੀ ਵੋਟ ਦਾ ਸਹੀ ਇਸਤੇਮਾਲ ਕੀਤਾ | ਉਨ੍ਹਾਂ ਭਾਜਪਾ ਦੀਆਂ ਰੈਲੀਆਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਸੀਨੀਅਰ ਭਾਜਪਾ ਆਗੂਆਂ ਵਲੋਂ ਰੱਖੇ ਵਿਚਾਰਾਂ ਨੂੰ ਵੋਟ ਵਿਚ ਤਬਦੀਲ ਕਰ ਦਿੱਤਾ | ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਰਜਿੰਦਰ ਸ਼ਰਮਾ, ਸਰਪੰਚ ਗੁਰਸਿਮਰਨ ਸਿੰਘ, ਸਵਰਨ ਸੇਠ, ਨੰਬਰਦਾਰ ਨਿਰਮਲ ਸਿੰਘ, ਡਾ. ਪਰਮਜੀਤ ਸਿੰਘ ਬਾਘੀਆਂ, ਧਰਮਿੰਦਰ ਸਿੰਘ ਬਹਾਦਰਕੇ, ਜਗਦੀਸ ਸਿੰਘ ਮੰਡ ਤਿਹਾੜਾ, ਨੰਬਰਦਾਰ ਕੁਲਵਿੰਦਰ ਸਿੰਘ, ਸਾਬਾਕ ਸਰਪੰਚ ਕੁਲਦੀਪ ਕੌਰ, ਸੋਹਣ ਲਾਲ, ਗੁਰਮੇਲ ਸਿੰਘ, ਤਰਸੇਮ ਸਿੰਘ, ਦਇਆ ਸਿੰਘ ਆਦਿ ਨੇ ਵੀ ਪੱਛਮੀ ਬੰਗਾਲ ਅਤੇ ਅਸਾਮ ਵਿਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਵਧਾਈ ਦਿੱਤੀ |