15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਗੁਰਮੀਤ ਸਿੰਘ ਸੇਖੋਂ ਕਿਸਾਨ ਵਿੰਗ ਦੇ ਕੋਆਰਡੀਨੇਟਰ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 06-05-2026
ਜੋਧਾਂ, 5 ਮਈ (ਗੁਰਵਿੰਦਰ ਸਿੰਘ ਹੈਪੀ)-ਆਮ ਆਦਮੀ ਪਾਰਟੀ ਦੇ ਮਿਹਨਤੀ ਆਗੂ ਗੁਰਮੀਤ ਸਿੰਘ ਸੇਖੋਂ ਪਮਾਲੀ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਦੀਆਂ ਸੇਵਾਵਾਂ 'ਚ ਉਸ ਸਮੇਂ ਵਾਧਾ ਕੀਤਾ ਗਿਆ, ਜਦੋਂ ਉਨ੍ਹਾਂ ਨੂੰ ਹਲਕਾ ਦਾਖਾ ਤੋਂ ਕਿਸਾਨ ਵਿੰਗ ਦੇ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ | ਗੁਰਮੀਤ ਸਿੰਘ ਸੇਖੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਆਪਣੀ ਪਾਰਟੀ ਹੈ, ਇਸ ਅੰਦਰ ਹਰ ਵਰਕਰ ਦਾ ਮਾਣ ਸਤਿਕਾਰ ਕੀਤਾ ਜਾਂਦਾ ਹੈ¢ ਸ. ਸੇਖੋਂ ਨੇ ਕਿਹਾ ਕਿ ਜਿਸ ਆਸ ਨਾਲ ਮੈਨੂੰ ਇਹ ਅਹੁਦਾ ਦਿੱਤਾ ਹੈ ਮੈਂ ਪੂਰੀ ਜ਼ਿੰਮੇਵਾਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਵਚਨਬੱਧ ਰਹਾਂਗਾ¢ ਇਸ ਅਹੁਦੇ ਲਈ ਗੁਰਮੀਤ ਸਿੰਘ ਸੇਖੋਂ ਨੇ ਮਹਿੰਦਰ ਸਿੰਘ ਸਿੱਧੂ ਸੂਬਾ ਪ੍ਰਧਾਨ ਕਿਸਾਨ ਵਿੰਗ, ਗੁਰਜੀਤ ਸਿੰਘ ਗਿੱਲ ਸਕੱਤਰ ਪੰਜਾਬ, ਡਾ: ਕੇ.ਐੱਨ.ਐੱਸ ਕੰਗ ਇੰਚਾਰਜ ਹਲਕਾ ਦਾਖਾ ਅਤੇ ਗੁਰਪਾਲ ਸਿੰਘ ਜੰਡ ਜ਼ਿਲ੍ਹਾ ਪ੍ਰਧਾਨ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ 'ਚ ਪੂਰੀ ਤਨਦੇਹੀ ਨਾਲ ਕੰਮ ਕਰਦਿਆਂ ਕਿਸਾਨਾਂ ਦਾ ਹਰ ਮਸਲਾ ਹੱਲ ਕਰਨ ਲਈ ਪੂਰੀ ਕੋਸ਼ਿਸ਼ ਕਰਾਂਗਾ, ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬੀਆਂ ਦੇ ਹਿੱਤਾਂ 'ਤੇ ਪਹਿਰਾ ਦੇਣ ਵਾਲੀ ਪਾਰਟੀ ਹੈ¢
05ਜੇਏਜੀ16


Ad Position 22
No active advertisement
ਪਿਛਲੀ ਖ਼ਬਰ ਗੈਂਗਸਟਰਾਂ 'ਤੇ ਵਾਰ ਦਾ 105ਵਾਂ ਦਿਨ-ਪੰਜਾਬ ਪੁਲਿਸ ਵਲੋਂ 586 ਥਾਵਾਂ 'ਤੇ ਛਾਪੇਮਾਰੀ, 249 ਗਿ੍ਫ਼ਤਾਰ ਅਗਲੀ ਖ਼ਬਰ ਪੱਖੋਵਾਲ 'ਚ ਮਲੇਰੀਆ ਤੇ ਮਾਈਗ੍ਰੇਟਰੀ ਫੀਵਰ ਸੰਬੰਧੀ ਜਾਗਰੂਕਤਾ ਕੈਂਪ <br/>
Ad Position 24