20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

'ਆਪ' ਵਲੋਂ ਸਰਪੰਚ ਪਾਲੀ ਡੱਲਾ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਯੂਥ ਸੈਕਟਰੀ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 07-05-2026
ਜਗਰਾਉਂ, 6 ਮਈ (ਸ਼ਮਸ਼ੇਰ ਸਿੰਘ ਗਾਲਿਬ)-ਆਮ ਆਦਮੀ ਪਾਰਟੀ ਵਲੋਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਜਗਰਾਉਂ ਹਲਕੇ ਦੇ ਨੌਜਵਾਨ ਆਗੂ ਸਰਪੰਚ ਗੋਪਾਲ ਸਿੰਘ ਪਾਲੀ ਡੱਲਾ ਨੂੰ ਜ਼ਿਲ੍ਹਾ ਲੁਧਿਆਣਾ ਦਿਹਾਤੀ ਦਾ ਯੂਥ ਸੈਕਟਰੀ ਨਿਯੁਕਤ ਕੀਤਾ ਗਿਆ ਹੈ | ਦੱਸਣਯੋਗ ਹੈ ਕਿ ਗੋਪਾਲ ਸਿੰਘ ਪਾਲੀ ਜਿੱਥੇ ਪਿੰਡ ਡੱਲਾ ਦਾ ਮੌਜੂਦਾ ਸਰਪੰਚ ਹੈ, ਉੱਥੇ ਹਲਕੇ 'ਚ ਪਾਰਟੀ ਦੀਆਂ ਵੱਖ-ਵੱਖ ਗਤੀਵਿਧੀਆਂ 'ਚ ਸਰਗਰਮ ਯੂਥ ਆਗੂ ਹੈ | ਇਸ ਨਿਯੁਕਤੀ 'ਤੇ ਸਰਪੰਚ ਪਾਲੀ ਡੱਲਾ ਨੇ ਮੁੱਖ ਮੰਤਰੀ ਭਗਵੰਤ ਮਾਨ, ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ, ਜ਼ਿਲ੍ਹਾ ਪ੍ਰਧਾਨ ਤੇਜਪਾਲ ਸਿੰਘ ਗਿੱਲ, ਯੂਥ ਪ੍ਰਧਾਨ ਪੰਜਾਬ ਪ੍ਰਮਿੰਦਰ ਸਿੰਘ ਗੋਲਡੀ, ਵਾਇਸ ਯੂਥ ਪ੍ਰਧਾਨ ਪੰਜਾਬ ਪ੍ਰਮਿੰਦਰ ਸਿੰਘ ਸੰਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ ਤਾਂ ਜੋ ਹਰ ਇਕ ਲੋੜਵੰਦ ਨੂੰ ਇਸਦਾ ਲਾਭ ਮਿਲ ਸਕੇ | ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਯੂਥ ਸੈਕਟਰੀ ਪਾਲੀ ਡੱਲਾ ਨੇ ਕਿਹਾ ਕਿ 'ਆਪ' ਸਰਕਾਰ ਵਲੋਂ ਦਿੱਤੀਆਂ ਗ੍ਰਾਂਟਾਂ ਨਾਲ ਹਲਕੇ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ ਅਤੇ ਪਿੰਡਾਂ 'ਚ ਵੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਨੂੰ ਦਿੱਤੇ ਜਾਣ ਵਾਲੇ ਇਕ ਹਜ਼ਾਰ ਰੁਪਏ ਦੇ ਫਾਰਮ ਭਰੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਪਿਛਲੇ 10 ਦਿਨਾਂ 'ਚ ਵਾਪਰੀਆਂ 3 ਬੰਬ ਧਮਾਕਿਆਂ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ-ਜਸਕਰਨ ਸਿੰਘ ਦਿਓਲ <br/... ਅਗਲੀ ਖ਼ਬਰ ਪੱਛਮੀ ਬੰਗਾਲ, ਅਸਾਮ ਤੇ ਪੁਡੂਚੇਰੀ ਤੋਂ ਬਾਅਦ ਪੰਜਾਬ 'ਚ ਬਣੇਗੀ ਭਾਜਪਾ ਸਰਕਾਰ-ਹਰਕੰਵਲਜੀਤ ਸਿੰਘ
Ad Position 24