20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੰਜਾਬ 'ਚ ਪਿਛਲੇ 10 ਦਿਨਾਂ 'ਚ ਵਾਪਰੀਆਂ 3 ਬੰਬ ਧਮਾਕਿਆਂ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ-ਜਸਕਰਨ ਸਿੰਘ ਦਿਓਲ <br/>

Ad Position 21
No active advertisement
ਅਜੀਤ ਡੈਸਕ 07-05-2026
ਜਗਰਾਉਂ, 6 ਮਈ (ਸ਼ਮਸ਼ੇਰ ਸਿੰਘ ਗਾਲਿਬ)-ਪਿਛਲੇ 10 ਦਿਨਾਂ ਦੌਰਾਨ ਪੰਜਾਬ ਅੰਦਰ ਹੋਈਆਂ 3 ਬੰਬ ਧਮਾਕਿਆਂ ਦੀਆਂ ਘਟਨਾਵਾਂ ਨੇ ਪੂਰੇ ਸੂਬੇ ਵਿਚ ਡਰ ਅਤੇ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ | 27 ਅਪ੍ਰੈਲ ਨੂੰ ਰਾਜਪੁਰਾ ਰੇਲਵੇ ਟਰੈਕ 'ਤੇ ਹੋਇਆ ਧਮਾਕਾ ਅਤੇ ਬੀਤੇ ਕੱਲ੍ਹ 5 ਮਈ ਨੂੰ ਜਲੰਧਰ ਅਤੇ ਅੰਮਿ੍ਤਸਰ ਵਿਚ ਫੌਜੀ ਇਲਾਕਿਆਂ ਦੇ ਨੇੜੇ ਹੋਏ ਧਮਾਕੇ ਪੰਜਾਬ ਦੀ ਡਿੱਗ ਰਹੀ ਕਾਨੂੰਨ-ਵਿਵਸਥਾ ਦੀ ਗੰਭੀਰ ਤਸਵੀਰ ਪੇਸ਼ ਕਰਦੇ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਓਲ ਨੇ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ, ਪੰਜਾਬ ਪੁਲਿਸ ਅਤੇ ਆਮ ਆਦਮੀ ਪਾਰਟੀ ਹਰ ਵਾਰ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦੀ ਹੈ | ਜਲੰਧਰ 'ਚ ਹੋਏ ਧਮਾਕੇ ਨੂੰ ਵੀ ਪਹਿਲਾਂ ਸਕੂਟੀ 'ਚ ਹੋਇਆ ਛੋਟਾ ਜਿਹਾ ਧਮਾਕਾ ਦੱਸ ਕੇ ਮਾਮਲੇ ਨੂੰ ਹਲਕਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ, ਜਦਕਿ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਸਪੱਸ਼ਟ ਤੌਰ 'ਤੇ ਵੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੁਲਿਸ ਦੀ ਇਹ ਆਦਤ ਬਣ ਚੁੱਕੀ ਹੈ ਕਿ ਹਰ ਗੰਭੀਰ ਘਟਨਾ ਨੂੰ ਦਬਾਉਣ ਜਾਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੀ ਨਾਕਾਮੀ ਬੇਨਕਾਬ ਨਾ ਹੋ ਸਕੇ | ਉਨ੍ਹਾਂ ਮੰਗ ਕੀਤੀ ਕਿ ਇੰਨ੍ਹਾਂ ਸਾਰੀਆਂ ਘਟਨਾਵਾਂ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਪੰਜਾਬ ਦੀ ਅਮਨ-ਸ਼ਾਂਤੀ ਨਾਲ ਖੇਡਣ ਵਾਲੀਆਂ ਤਾਕਤਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਸੁਰੱਖਿਅਤ ਅਤੇ ਮਜ਼ਬੂਤ ਰੱਖ ਸਕਦਾ ਹੈ, ਕਿਉਂਕਿ ਅਕਾਲੀ ਦਲ ਹਮੇਸ਼ਾਂ ਪੰਜਾਬ, ਪੰਜਾਬੀਅਤ ਅਤੇ ਭਾਈਚਾਰੇ ਦੀ ਰਾਜਨੀਤੀ ਕਰਦਾ ਆਇਆ ਹੈ |


Ad Position 22
No active advertisement
ਪਿਛਲੀ ਖ਼ਬਰ ਸੂਬੇ ਅੰਦਰ 2027 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ-ਸਿੰਮਕ/ਮਲਕਪੁਰ <br/> ਅਗਲੀ ਖ਼ਬਰ 'ਆਪ' ਵਲੋਂ ਸਰਪੰਚ ਪਾਲੀ ਡੱਲਾ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਯੂਥ ਸੈਕਟਰੀ ਨਿਯੁਕਤ <br/>
Ad Position 24