20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸੀ.ਟੀ. ਯੂਨੀਵਰਸਿਟੀ 'ਚ ਵਿਦਿਆਰਥਣ ਦੂਜੀ ਮੰਜ਼ਿਲ ਤੋਂ ਡਿੱਗੀ

Ad Position 21
No active advertisement
ਅਜੀਤ ਡੈਸਕ 07-05-2026
ਜਗਰਾਉਂ, 6 ਮਈ (ਗੁਰਦੀਪ ਸਿੰਘ ਮਲਕ)-ਜਗਰਾਉਂ ਨਜ਼ਦੀਕ ਸੀ.ਟੀ. ਯੂਨੀਵਰਸਿਟੀ ਵਿਚ ਬੀ.ਏ. ਪਹਿਲੇ ਸਾਲ ਦੀ ਇਕ ਵਿਦਿਆਰਥਣ ਭੇਦਭਰੇ ਹਾਲਾਤਾਂ ਵਿਚ ਕਾਲਜ ਦੀ ਦੂਜੀ ਮੰਜ਼ਿਲ ਤੋਂ ਹੇਠਾਂ ਡਿੱਗ ਗਈ | ਗੰਭੀਰ ਰੂਪ ਵਿਚ ਜ਼ਖ਼ਮੀ ਵਿਦਿਆਰਥਣ ਨੂੰ ਤੁਰੰਤ ਇਲਾਜ ਲਈ ਜਗਰਾਉਂ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਅੱਗੇ ਰੈਫਰ ਕਰ ਦਿੱਤਾ | ਚੌਂਕੀਮਾਨ ਚੌਕੀ ਦੇ ਇੰਚਾਰਜ ਰਣਧੀਰ ਸਿੰਘ ਦੇ ਅਨੁਸਾਰ ਜ਼ਖ਼ਮੀ ਵਿਦਿਆਰਥਣ ਦੀ ਪਹਿਚਾਣ ਨਵਦੀਪ ਕੌਰ (21) ਵਜੋਂ ਹੋਈ ਹੈ | ਉਹ ਮੋਗਾ ਜ਼ਿਲ੍ਹੇ ਦੇ ਧਰਮਕੋਟ ਦੇ ਪਿੰਡ ਜਾਫਰਵਾਲਾ ਦੀ ਰਹਿਣ ਵਾਲੀ ਹੈ ਅਤੇ ਸੀ.ਟੀ. ਯੂਨੀਵਰਸਿਟੀ ਬੀ.ਏ. ਪਹਿਲਾ ਸਾਲ ਦੀ ਵਿਦਿਆਰਥਣ ਹੈ | ਪੁਲਿਸ ਅਨੁਸਾਰ ਦੁਪਹਿਰ ਕਰੀਬ 12 ਵਜੇ ਸੂਚਨਾ ਮਿਲੀ ਕਿ ਇਕ ਵਿਦਿਆਰਥਣ ਯੂਨੀਵਰਸਿਟੀ ਦੀ ਦੂਜੀ ਮੰਜ਼ਿਲ ਤੋਂ ਹੇਠਾਂ ਡਿੱਗ ਗਈ ਹੈ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ | ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਮਲੇਰੀਆ ਸੰਬੰਧੀ ਚਕਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਸੂਬੇ ਅੰਦਰ 2027 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ-ਸਿੰਮਕ/ਮਲਕਪੁਰ <br/>
Ad Position 24