20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 07-05-2026
ਜਗਰਾਉਂ, 6 ਮਈ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਜਗਰਾਉਂ ਵਿਖੇ ਸਫ਼ਾਈ ਸੇਵਕਾਂ ਅਤੇ ਮਿਊਾਸੀਪਲ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕੀਤੀ ਗਈ | ਸਫ਼ਾਈ ਸੇਵਕ ਯੂਨੀਅਨ ਅਤੇ ਮਿਊਾਸੀਪਲ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਸਫ਼ਾਈ ਸੇਵਕਾਂ, ਸੀਵਰੇਜ ਕਰਮਚਾਰੀਆਂ, ਕੰਪਿਊਟਰ ਆਪ੍ਰੇਟਰਾਂ, ਮਾਲੀਆਂ, ਬੇਲਦਾਰਾਂ, ਫਾਇਰ ਬਿ੍ਗੇਡ ਸਟਾਫ਼, ਇਲੈਕਟ੍ਰੀਸ਼ੀਅਨਾਂ, ਪੰਪ ਆਪ੍ਰੇਟਰਾਂ, ਡਰਾਈਵਰਾਂ ਅਤੇ ਕਲੈਰੀਕਲ ਸਟਾਫ਼ ਨੇ ਹੜਤਾਲ ਦੇ ਪਹਿਲੇ ਦਿਨ ਕੰਮ ਛੱਡ ਕੇ ਸੰਘਰਸ਼ ਦਾ ਝੰਡਾ ਬੁਲੰਦ ਕੀਤਾ | ਨਗਰ ਕੌਂਸਲ ਜਗਰਾਉਂ ਵਿਖੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਇਕੱਠੇ ਹੋਏ ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਆਪਣਾ ਰੋਸ ਜ਼ਾਹਿਰ ਕੀਤਾ | ਪ੍ਰਧਾਨ ਅਰੁਣ ਗਿੱਲ ਨੇ ਸਰਕਾਰ 'ਤੇ ਸਿੱਧਾ ਹਮਲਾ ਕਰਦਿਆਂ ਕਿਹਾ ਕਿ ਵਾਅਦਿਆਂ ਦੀ ਰਾਜਨੀਤੀ ਨਾਲ ਮੁਲਾਜ਼ਮਾਂ ਨੂੰ ਹੋਰ ਧੋਖਾ ਨਹੀਂ ਦਿੱਤਾ ਜਾ ਸਕਦਾ | ਮੀਟਿੰਗਾਂ ਦੇ ਨਾਂਅ 'ਤੇ ਟਾਲਮਟੋਲ ਕਰਨਾ ਹੁਣ ਬਰਦਾਸ਼ਤ ਤੋਂ ਬਾਹਰ ਹੈ | ਸਰਕਾਰ ਦੀ ਲਾਪ੍ਰਵਾਹੀ ਨੇ ਸਾਨੂੰ ਸੰਘਰਸ਼ ਲਈ ਮਜ਼ਬੂਰ ਕੀਤਾ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਪੁਰਾਣੀ ਪੈਨਸ਼ਨ ਬਹਾਲੀ, ਠੇਕੇਦਾਰੀ ਪ੍ਰਥਾ ਦਾ ਖਾਤਮਾ, ਡੀ.ਏ. ਦੀ ਬਕਾਇਆ ਕਿਸ਼ਤ ਅਤੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨਾ ਉਨ੍ਹਾਂ ਦੀਆਂ ਮੁੱਖ ਮੰਗਾਂ ਹਨ | ਇਸ ਮੌਕੇ ਪ੍ਰਧਾਨ ਰਾਜ ਕੁਮਾਰ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਜਿੰਨ੍ਹਾਂ ਚਿਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਡਾ. ਤੇਜਪਾਲ ਸਿੰਘ ਨੇ ਹਲਕਾ ਦਾਖਾ 'ਚ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਖੇਡ ਕਿੱਟਾਂ ਵੰਡੀਆਂ <br/> ਅਗਲੀ ਖ਼ਬਰ ਭਾਜਪਾ ਦੀ ਕੇਂਦਰ ਸਰਕਾਰ ਪੰਜਾਬ ਨਾਲ ਹਰ ਪਹਿਲੂ 'ਤੇ ਧੱਕਾ ਕਰ ਰਹੀ ਹੈ-ਮਨਪ੍ਰੀਤ ਸਿੰਘ ਇਯਾਲੀ <br/>
Ad Position 24