20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਵਿਧਾਇਕ ਇਯਾਲੀ, ਸਾਬਕਾ ਜੱਜ ਸਿੰਮਕ, ਮਲਕਪੁਰ, ਧਾਲੀਵਾਲ ਵਲੋਂ ਗਿੱਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ <br/>

Ad Position 21
No active advertisement
ਪ੍ਰਾਪਰਟੀ ਕਾਰੋਬਾਰੀ ਪਰਮਜੀਤ ਸਿੰਘ ਗਿੱਲ ਅਤੇ ਹਰਮਿੰਦਰ ਸਿੰਘ ਗਿੱਲ ਦੇ ਪਿਤਾ ਸਵ: ਹਰਭਜਨ ਸਿੰਘ ਗਿੱਲ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਪ੍ਰਧਾਨ ਗੁਰਮੀਤ ਸਿੰਘ ਧਾਲੀਵਾਲ, ਮੋਹਣ ਸਿੰਘ ਗਿੱਲ ਅਤੇ ਹੇਠਾਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਇੰਚ: ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ, ਜਥੇ: ਕਰਮਜੀਤ ਸਿੰਘ ਗਿੱਲ, ਕੁਲਦੀਪ ਸਿੰਘ ਸਲੇਮਪੁਰ, ਮੇਜਰ ਸਿੰਘ ਗਿੱਲ ਤੇ ਹੋਰ ਪਰਿਵਾਰ ਨਾਲ ਦੁੱਖ ਵੰਡਾਉਂਦੇ ਹੋਏ | ਤਸਵੀਰਾਂ: ਮੇਜਰ ਹੰਬੜਾਂ <br/> 07-05-2026
ਹੰਬੜਾਂ, 6 ਮਈ (ਮੇਜਰ ਹੰਬੜਾਂ)-ਪ੍ਰਾਪਰਟੀ ਕਾਰੋਬਾਰੀ ਪਰਮਜੀਤ ਸਿੰਘ ਗਿੱਲ ਸਲੇਮਪੁਰ ਅਤੇ ਹਰਮਿੰਦਰ ਸਿੰਘ ਗਿੱਲ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾਂ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਅਤੇ ਦਲਵੀਰ ਸਿੰਘ ਗਿੱਲ, ਜਸਵੀਰ ਸਿੰਘ ਗਿੱਲ ਦੇ ਦਾਦਾ ਜੀ ਸ: ਹਰਭਜਨ ਸਿੰਘ ਗਿੱਲ ਸਦੀਵੀ ਵਿਛੋੜਾ ਦੇ ਗਏ | ਇਸ ਦੁੱਖ ਦੀ ਘੜੀ 'ਚ ਗਿੱਲ ਸਲੇਮਪੁਰ ਪਰਿਵਾਰ ਨਾਲ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸਰਕਲ ਪ੍ਰਧਾਨ ਗੁਰਮੀਤ ਸਿੰਘ ਧਾਲੀਵਾਲ ਨੇ ਦੁੱਖ ਸਾਂਝਾ ਕੀਤਾ ਤੇ ਕਿਹਾ ਕਿ ਬਜ਼ੁਰਗ ਹਰਭਜਨ ਸਿੰਘ ਗਿੱਲ ਦੀ ਪਰਿਵਾਰ ਨੂੰ ਵੱਡੀ ਦੇਣ ਰਹੀ ਹੈ ਤੇ ਅੱਜ ਸਾਡੇ 'ਚੋਂ ਉਨ੍ਹਾਂ ਦੇ ਤੁਰ ਜਾਣ ਨਾਲ ਗਿੱਲ ਪਰਿਵਾਰ ਸਮੇਤ ਸਾਨੂੰ ਵੱਡਾ ਘਾਟਾ ਪਿਆ ਹੈ | ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਇੰਚਾਰਜ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ, ਜਥੇ: ਕਰਮਜੀਤ ਸਿੰਘ ਮਲਕਪੁਰ, ਪ੍ਰਧਾਨ ਕੁਲਦੀਪ ਸਿੰਘ ਸਲੇਮਪੁਰ, ਬਲਾਕ ਸੰਮਤੀ ਮੈਂਬਰ ਸੁੱਚਾ ਸਿੰਘ ਰਸੂਲਪੁਰ, ਯੂਥ ਸਰਕਲ ਪ੍ਰਧਾਨ ਹਰਸ਼ਵੀਰ ਸਿੰਘ ਝੱਮਟ ਵਲੋਂ ਵੀ ਗਿੱਲ ਪਰਿਵਾਰ ਨਾਲ ਗਹਿਰੀ ਹਮਦਰਦੀ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਪੰਚਾਇਤ ਮੈਂਬਰ ਗੁਰਚਰਨ ਸਿੰਘ ਬਾਠ, ਸੋਨੀ ਪੰਡਿਤ, ਮੋਹਣ ਸਿੰਘ ਗਿੱਲ, ਜਗਜੀਤ ਸਿੰਘ ਗਿੱਲ, ਗਿਆਨੀ ਹਰਵੇਲ ਸਿੰਘ ਧਾਲੀਵਾਲ, ਮੇਜਰ ਸਿੰਘ ਗਿੱਲ, ਹਰਪ੍ਰੀਤ ਸਿੰਘ ਗਿੱਲ, ਮੋਹਣ ਸਿੰਘ ਗਿੱਲ ਸਮੇਤ ਹੋਰ ਆਗੂਆਂ ਨੇ ਵੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ |

Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਨੇ ਲਗਵਾਇਆ 5 ਮਹੀਨਿਆਂ 'ਚ ਇਕ ਹੋਰ ਵਿਜ਼ਿਟਰ ਵੀਜ਼ਾ-ਡੱਲਾ <br/> ਅਗਲੀ ਖ਼ਬਰ ਰਕਬਾ ਭਵਨ ਤੋਂ ਚੱਪੜਚਿੜੀ ਤੱਕ ਵਿਸ਼ਾਲ ਫ਼ਤਹਿ ਮਾਰਚ ਦੀਆਂ ਤਿਆਰੀਆਂ ਜ਼ੋਰਾਂ 'ਤੇ-ਕ੍ਰਿਸ਼ਨ ਕੁਮਾਰ ਬਾਵਾ <br/>
Ad Position 24