20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਕਾਂਗਰਸ ਵਲੋਂ ਦਰਸ਼ਨ ਸਿੰਘ ਬੀਰਮੀ ਹਲਕਾ ਰਾਏਕੋਟ ਲਈ ਅਬਜ਼ਰਵਰ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 07-05-2026
ਭੂੰਦੜੀ, 6 ਮਈ (ਕੁਲਦੀਪ ਸਿੰਘ ਮਾਨ)-ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਕਾਂਗਰਸ ਪਾਰਟੀ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ | ਪਾਰਟੀ ਨੇ ਤਜਰਬੇਕਾਰ ਅਤੇ ਮਿਹਨਤੀ ਆਗੂ ਦਰਸ਼ਨ ਸਿੰਘ ਬੀਰਮੀ ਨੂੰ ਰਾਏਕੋਟ ਹਲਕੇ ਲਈ ਅਬਜ਼ਰਵਰ ਨਿਯੁਕਤ ਕੀਤਾ ਹੈ | ਦਰਸ਼ਨ ਸਿੰਘ ਬੀਰਮੀ ਪਾਰਟੀ ਵਿਚ ਵੱਖ-ਵੱਖ ਅਹੁਦਿਆਂ 'ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਉਨ੍ਹਾਂ ਦੀ ਕਾਬਲੀਅਤ ਨੂੰ ਦੇਖਦੇ ਹੋਏ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ | ਨਿਯੁਕਤੀ ਤੋਂ ਬਾਅਦ ਬੀਰਮੀ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜਨਰਲ ਸਕੱਤਰ (ਸੰਗਠਨ ਇੰਚਾਰਜ) ਕੈਪਟਨ ਸੰਦੀਪ ਸਿੰਘ ਸੰਧੂ ਅਤੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਇਲਾਕੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਵੀ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ |


Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 3 'ਚ ਅਕਾਲੀ ਦਲ ਦਾ ਜੋਸ਼ੀਲਾ ਇਕੱਠ, ਬੀਬੀ ਗੁਰਪ੍ਰੀਤ ਕੌਰ ਨੂੰ ਉਮੀਦਵਾਰ ਐਲਾਨਿਆ <br/> ਅਗਲੀ ਖ਼ਬਰ ਬੰਗਾਲ-ਅਸਾਮ 'ਚ ਭਾਜਪਾ ਦੀ ਜਿੱਤ 'ਤੇ ਦੇਤਵਾਲ ਦੀ ਅਗਵਾਈ ਹੇਠ ਮੰਡੀ ਮੁੱਲਾਂਪੁਰ 'ਚ ਲੱਡੂ ਵੰਡੇ <br/>
Ad Position 24