ਜਗਰਾਉਂ, 6 ਮਈ (ਹਰਵਿੰਦਰ ਸਿੰਘ ਖ਼ਾਲਸਾ)-ਹਲਕਾ ਜਗਰਾਉਂ ਦੇ ਵਾਰਡ ਨੰਬਰ 3 'ਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹੋਏ ਜੋਸ਼ ਅਤੇ ਉਤਸ਼ਾਹ ਭਰੇ ਇਕੱਠ ਨੇ ਇਲਾਕੇ ਵਿਚ ਬਦਲਾਅ ਦੀ ਲਹਿਰ ਨੂੰ ਹੋਰ ਮਜ਼ਬੂਤੀ ਦਿੱਤੀ | ਇਸ ਦੌਰਾਨ ਵੱਡੀ ਗਿਣਤੀ 'ਚ ਇਲਾਕਾ ਵਾਸੀਆਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਆਪਣਾ ਸਮਰਥਨ ਪ੍ਰਗਟਾਇਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜਗਰਾਉਂ ਸ਼ਹਿਰੀ ਦੇ ਸਰਕਲ ਪ੍ਰਧਾਨ ਚਰਨਜੀਤ ਸਿੰਘ ਚੀਨੂੰ ਦੀ ਧਰਮਪਤਨੀ ਬੀਬੀ ਗੁਰਪ੍ਰੀਤ ਕੌਰ ਨੂੰ ਹਲਕਾ ਇੰਚਾਰਜ ਐੱਸ.ਆਰ. ਕਲੇਰ ਨੇ ਵਾਰਡ ਨੰਬਰ 3 ਤੋਂ ਉਮੀਦਵਾਰ ਘੋਸ਼ਿਤ ਕੀਤਾ | ਬੀਬੀ ਗੁਰਪ੍ਰੀਤ ਕੌਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਵਾਰਡ ਦੇ ਸਰਵਪੱਖੀ ਵਿਕਾਸ, ਸਾਫ਼-ਸੁਥਰੀ ਪ੍ਰਸ਼ਾਸਨਿਕ ਪ੍ਰਣਾਲੀ ਅਤੇ ਲੋਕ-ਹਿਤ ਕਾਰਜਾਂ ਨੂੰ ਪਹਿਲ ਦੇਣਗੇ ਅਤੇ ਹਰ ਵਾਅਦਾ ਪੂਰੀ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਨਵੇਂ ਚਿਹਰੇ, ਨਵੀਂ ਸੋਚ ਅਤੇ ਨਵੀਂ ਊਰਜਾ ਨਾਲ ਵਾਰਡ ਨੰਬਰ 3 ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ਤੱਕ ਲੈ ਕੇ ਜਾਣ ਲਈ ਲੋਕਾਂ ਦੇ ਸਹਿਯੋਗ ਨਾਲ ਲਗਾਤਾਰ ਕੰਮ ਕੀਤਾ ਜਾਵੇਗਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ, ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਜਗਰਾਉਂ ਦਵਿੰਦਰਜੀਤ ਸਿੰਘ ਸਿੱਧੂ, ਪ੍ਰੋ: ਮਹਿੰਦਰ ਸਿੰਘ ਜੱਸਲ, ਹਰਵਿੰਦਰ ਸਿੰਘ ਚਾਵਲਾ, ਦੀਪਇੰਦਰ ਸਿੰਘ ਭੰਡਾਰੀ, ਹਰਦੇਵ ਸਿੰਘ ਬੌਬੀ, ਐਡਵੋਕੇਟ ਜਸਕਰਨ ਸਿੰਘ, ਗੁਰਦੀਪ ਸਿੰਘ ਦੂਆ, ਰਵਿੰਦਰਪਾਲ ਸਿੰਘ ਮੈਦ, ਗਗਨਦੀਪ ਸਿੰਘ ਸਰਨਾ, ਕੇਵਲ ਕੁਮਾਰ ਮਲਹੋਤਰਾ, ਸੁਨੀਲ ਮਨਚੰਦਾ, ਜੋਗਿੰਦਰ ਸਿੰਘ ਧੀਰ ਆਦਿ ਹਾਜ਼ਰ ਸਨ |