ਸਿੱਧਵਾਂ ਬੇਟ, 8 ਮਈ (ਜਸਵੰਤ ਸਿੰਘ ਸਲੇਮਪੁਰੀ)-ਬੀ.ਬੀ.ਐੱਸ.ਬੀ ਕਾਨਵੈਂਟ ਸਕੂਲ ਸਿੱਧਵਾਂ ਬੇਟ ਦੇ ਵਿਦਿਆਰਥੀਆਂ ਨੇ ਪਿਛਲੇ ਦਿਨੀਂ ਆਈ.ਸੀ.ਐੱਸ.ਈ. ਬੋਰਡ ਨੇ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਦੌਰਾਨ ਤਹਿਸੀਲ ਜਗਰਾਉਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਅਤੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੀ ਪਿ੍ੰਸੀਪਲ ਮੈਡਮ ਮੋਨਾ ਠਾਕੁਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 10ਵੀਂ ਜਮਾਤ ਦੇ ਕਾਮਰਸ ਵਿਸ਼ੇ ਵਿਚੋਂ ਮਹਿਕਪ੍ਰੀਤ ਕੌਰ ਨੇ 97.6 ਪ੍ਰਤੀਸ਼ਤ, ਪਵਨੀਤ ਕੌਰ ਨੇ 94.8 ਪ੍ਰਤੀਸ਼ਤ ਅਤੇ ਸਿਮਰਨਜੀਤ ਨੇ 93.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤਹਿਸੀਲ ਜਗਰਾਉਂ ਵਿਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਮੈਡੀਕਲ/ਨਾਨ-ਮੈਡੀਕਲ ਵਿਚ ਅਨਮੋਲ ਸਿੰਘ ਨੇ 90.6 ਪ੍ਰਤੀਸ਼ਤ, ਨਵਜੋਤ ਕੌਰ ਨੇ 90 ਪ੍ਰਤੀਸ਼ਤ ਅਤੇ ਨਵਰਾਜ ਸਿੰਘ ਨੇ 87.8 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਸਾਇੰਸ ਅਤੇ ਕਾਮਰਸ ਵਿਸ਼ੇ ਵਿਚ ਲਵਪ੍ਰੀਤ ਸਿੰਘ ਨੇ 88.2 ਪ੍ਰਤੀਸ਼ਤ, ਅਰਮਾਨ ਸਿੰਘ ਨੇ 87.6 ਪ੍ਰਤੀਸ਼ਤ ਅਤੇ ਮਨਮੀਤ ਸਿੰਘ ਨੇ 82.8 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਤਹਿਸੀਲ ਵਿਚੋਂ ਵਧੀਆ ਕਾਰਗੁਜਾਰੀ ਵਿਖਾਉਣ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਸਟਾਫ਼ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਚੇਅਰਮੈਨ ਸਨੀ ਅਰੋੜਾ, ਵਾਈਸ ਚੇਅਰਮੈਨ ਰਜਿੰਦਰ ਕੁਮਾਰ ਬਾਵਾ, ਪ੍ਰਧਾਨ ਹਰੀਕਿ੍ਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਟਰੀ ਅੰਜੂ ਬਾਲਾ ਅਤੇ ਗਗਨਦੀਪ ਬਾਵਾ ਨੇ ਵੀ ਤਹਿਸੀਲ ਵਿਚ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ |