07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸੈਕਟਰੀ ਪਵਿੱਤਰ ਸਿੰਘ ਧਾਲੀਵਾਲ ਚੱਕ ਕਲਾਂ ਨਮਿਤ ਸ਼ਰਧਾਂਜਲੀ ਸਮਾਰੋਹ

Ad Position 21
No active advertisement
ਅਜੀਤ ਡੈਸਕ 09-05-2026
ਹੰਬੜਾਂ, 8 ਮਈ (ਮੇਜਰ ਹੰਬੜਾਂ)-ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਉੱਘੇ ਸਮਾਜ ਸੇਵੀ ਅਤੇ ਸਹਿਕਾਰੀ ਖੇਤੀਬਾੜੀ ਸਭਾ ਚੱਕ ਕਲਾਂ ਦੇ ਸਾਬਕਾ ਸੈਕਟਰੀ, ਸਾਬਕਾ ਪੰਚ ਸਵ: ਪਵਿੱਤਰ ਸਿੰਘ ਧਾਲੀਵਾਲ ਨਮਿਤ ਪਿੰਡ ਚੱਕ ਕਲਾਂ ਵਿਖੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ | ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਪਵਿੱਤਰ ਸਿੰਘ ਧਾਲੀਵਾਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਅੱਜ ਦੇ ਇਕੱਠ ਤੋਂ ਪਤਾ ਚੱਲਦਾ ਹੈ ਕਿ ਸੈਕਟਰੀ ਪਵਿੱਤਰ ਸਿੰਘ ਧਾਲੀਵਾਲ ਦੀ ਮਿੱਤਰਤਾ ਦਾ ਦਾਇਰਾ ਕਿੰਨਾਂ ਵਿਸ਼ਾਲ ਸੀ, ਕਿਉਂਕਿ ਉਹ ਨੇਕ ਇਨਸਾਨ ਸਨ ਤੇ ਹਰ ਇਕ ਦੀ ਮਦਦ ਕਰਨ ਦੀ ਸਮਰਥਾ ਰੱਖਦੇ ਸਨ, ਜਿਨ੍ਹਾਂ ਵਲੋਂ ਕੀਤੇ ਲੋਕ ਭਲਾਈ ਦੇ ਕੰਮਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ | ਜ਼ਿਲ੍ਹਾ ਲੁਧਿਆਣਾ ਸੈਕਟਰੀ ਜਥੇਬੰਦੀ ਦੇ ਪ੍ਰਧਾਨ ਗੁਰਦੀਪ ਸਿੰਘ ਹਾਂਸ, ਪ੍ਰਧਾਨ ਅਵਤਾਰ ਸਿੰਘ ਉੱਪਲ, ਚੇਅਰਮੈਨ ਰਾਮ ਆਸਰਾ ਸਿੰਘ ਚੱਕ, ਸੈਕਟਰੀ ਬਲਵੀਰ ਸਿੰਘ ਧਾਲੀਵਾਲ, ਜਗਰੂਪ ਸਿੰਘ ਧਾਲੀਵਾਲ, ਸੁਖਵੰਤ ਸਿੰਘ ਧਾਲੀਵਾਲ ਨੇ ਸਵ: ਪਵਿੱਤਰ ਸਿੰਘ ਧਾਲੀਵਾਲ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਤੇ ਕਿਹਾ ਕਿ ਉਨ੍ਹਾਂ ਵਲੋਂ ਪਿੰਡ ਚੱਕ ਕਲਾਂ ਦੇ ਵਿਕਾਸ ਕਾਰਜਾਂ 'ਚ ਪਾਏ ਯੋਗਦਾਨ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ | ਅੰਤ ਵਿੱਚ ਬੀਬੀ ਇੰਦਰਜੀਤ ਕੌਰ ਧਾਲੀਵਾਲ ਵਲੋਂ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸ਼ਰਧਾਂਜਲੀ ਸਮਾਰੋਹ 'ਚ ਪੁੱਜਣ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਤੇ ਆਪਣੇ ਪਤੀ ਸਵ: ਪਵਿੱਤਰ ਸਿੰਘ ਧਾਲੀਵਾਲ ਦੀ ਨਿੱਘੀ ਯਾਦ ਵਿਚ ਵੱਖ-ਵੱਖ ਧਾਰਮਿਕ ਸਥਾਨਾਂ ਸਮੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਕਲਾਂ ਨੂੰ ਨਗਦ ਰਾਸ਼ੀ ਦਾਨ ਵਜੋਂ ਭੇਟ ਕੀਤੀ | ਇਸ ਮੌਕੇ ਸੂਬੇਦਾਰ ਜਸਵਿੰਦਰ ਸਿੰਘ, ਮਾ. ਗੁਰਮੀਤ ਸਿੰਘ, ਸਰਪੰਚ ਜਗਮੋਹਣ ਸਿੰਘ, ਮੈਨੇਜਰ ਅਵਤਾਰ ਸਿੰਘ, ਸੁਖਪਾਲ ਸਿੰਘ ਧਾਲੀਵਾਲ, ਕੁਲਦੀਪ ਸਿੰਘ ਗਰੇਵਾਲ, ਜਥੇ: ਗੁਰਦੇਵ ਸਿੰਘ, ਜਗਦੇਵ ਸਿੰਘ ਧਾਲੀਵਾਲ, ਸੂਬੇਦਾਰ ਨਿਰਮਲ ਸਿੰਘ, ਸੈਕਟਰੀ ਜਸਮਿੰਦਰ ਸਿੰਘ, ਸਾਬਕਾ ਸਰਪੰਚ ਅਵਤਾਰ ਸਿੰਘ, ਪ੍ਰਧਾਨ ਬਚਿੱਤਰ ਸਿੰਘ, ਸਾਬਕਾ ਪ੍ਰਧਾਨ ਹਰਜੀਤ ਸਿੰਘ, ਸਾਬਕਾ ਮੀਤ ਪ੍ਰਧਾਨ ਇਕਬਾਲ ਸਿੰਘ, ਕੈਪਟਨ ਬਲਜੀਤ ਸਿੰਘ, ਪ੍ਰਧਾਨ ਹਰਦਿਆਲ ਸਿੰਘ, ਸਾਬਕਾ ਸਰਪੰਚ ਨਿਰਮਲ ਸਿੰਘ, ਮਲਕੀਤ ਸਿੰਘ ਕੁੱਪ, ਪੰਚ ਤਜਿੰਦਰ ਸਿੰਘ, ਪੰਚ ਗੁਰਪ੍ਰੀਤ ਸਿੰਘ, ਪੰਚ ਅਵਤਾਰ ਸਿੰਘ, ਚਰਨਜੀਤ ਸਿੰਘ, ਆੜ੍ਹਤੀ, ਜਸਪ੍ਰੀਤ ਸਿੰਘ, ਸੁਖਦੇਵ ਸਿੰਘ ਬੰਸੂ, ਪਿ੍ੰਸੀਪਲ ਰਕੇਸ਼ ਕੁਮਾਰ, ਲੈਕ: ਪ੍ਰਗਟ ਸਿੰਘ, ਲੈਕ: ਹਰਵਿੰਦਰ ਸਿੰਘ, ਰਾਣਾ ਤੂਰ, ਸੈਕਟਰੀ ਇੰਦਰਜੀਤ ਸਿੰਘ, ਸੈਕਟਰੀ ਜਗਦੇਵ ਸਿੰਘ, ਸੈਕਟਰੀ ਸੁੱਖ ਪ੍ਰਤਾਪ ਸਿੰਘ, ਸੈਕਟਰੀ ਜਸਪ੍ਰੀਤ ਸਿੰਘ ਸਮੇਤ ਹੋਰ ਇਲਾਕੇ ਦੇ ਸਰਪੰਚਾਂ-ਪੰਚਾ ਤੇ ਸੰਗਤਾਂ ਨੇ ਪਰਿਵਾਰ
Ad Position 22
No active advertisement
ਪਿਛਲੀ ਖ਼ਬਰ ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਖੇ ਨਿਵੇਸ਼ ਸਮਾਰੋਹ ਕਰਵਾਇਆ ਅਗਲੀ ਖ਼ਬਰ ਬੀ.ਬੀ.ਐੱਸ.ਬੀ ਕਾਨਵੈਂਟ ਸਕੂਲ ਸਿੱਧਵਾਂ ਬੇਟ 10ਵੀਂ ਜਮਾਤ ਦੇ ਨਤੀਜਿਆਂ 'ਚ ਤਹਿਸੀਲ 'ਚੋਂ ਅੱਵਲ
Ad Position 24
No active advertisement