07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਜਗਰਾਉਂ ਵਿਖੇ ਕੌਮੀ ਲੋਕ ਅਦਾਲਤ ਅੱਜ

Ad Position 21
No active advertisement
ਅਜੀਤ ਡੈਸਕ 09-05-2026
ਜਗਰਾਉਂ, 8 ਮਈ (ਗਾਲਿਬ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਡਮ ਹਰਪ੍ਰੀਤ ਕੌਰ ਰੰਧਾਵਾ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਯੋਗ ਅਗਵਾਈ ਹੇਠ ਅੱਜ ਮਿਤੀ 9 ਮਈ ਨੂੰ ਨਿਆਂਇਕ ਅਦਾਲਤਾਂ ਜਗਰਾਉਂ, ਲੁਧਿਆਣਾ, ਸਮਰਾਲਾ, ਖੰਨਾ ਅਤੇ ਪਾਇਲ ਵਿਖੇ ਇਕ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸ ਸਬੰਧੀ ਹਿਮਾਂਸ਼ੂ ਅਰੋੜਾ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੇ ਦੱਸਿਆ ਕਿ ਇਸ ਦੌਰਾਨ ਧਿਰਾਂ ਵਿਚਕਾਰ ਆਪਸੀ ਰਜ਼ਾਮੰਦੀ ਰਾਹੀਂ ਪ੍ਰੀ-ਲਿਟੀਗੇਟਿਵ ਅਤੇ ਲੰਬਿਤ ਦੀਵਾਨੀ ਅਤੇ ਰਾਜੀਨਾਮੇ ਯੋਗ ਫੌਜਦਾਰੀ ਮਾਮਲਿਆਂ ਦਾ ਨਿਪਟਾਰਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਹੈੱਡਕੁਆਰਟਰ, ਲੁਧਿਆਣਾ ਵਿਖੇ ਕੁੱਲ 48 ਬੈਂਚਾਂ ਦਾ ਅਤੇ ਜਗਰਾਉਂ, ਸਮਰਾਲਾ, ਖੰਨਾ ਅਤੇ ਪਾਇਲ ਸਬ-ਡਵੀਜ਼ਨਾਂ ਵਿਖੇ ਕੁੱਲ 10 ਬੈਂਚਾਂ ਦਾ ਗਠਨ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਲੋਕ ਪੱਖੀ ਨੀਤੀਆਂ ਕਾਰਨ ਕਾਂਗਰਸ ਮੁੜ ਬਣਾਏਗੀ ਸੂਬੇ 'ਚ ਸਰਕਾਰ-ਡਾ. ਗਰੇਵਾਲ ਅਗਲੀ ਖ਼ਬਰ ਸਰਕਾਰੀ ਸਾਇੰਸ ਕਾਲਜ ਜਗਰਾਉਂ ਵਿਖੇ 72 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ
Ad Position 24
No active advertisement