06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਖ਼ਾਲਸਾ ਕਾਲਜੀਏਟ ਸਕੂਲ ਗੁਰੂਸਰ ਸੁਧਾਰ ਵਿਖੇ ਗਿਆਰ੍ਹਵੀਂ, ਬਾਰ੍ਹਵੀਂ ਦੀਆਂ ਕਲਾਸਾਂ ਸ਼ੁਰੂ

Ad Position 21
No active advertisement
ਅਜੀਤ ਡੈਸਕ 09-05-2026
ਗੁਰੂਸਰ ਸੁਧਾਰ, 8 ਮਈ (ਬਲਵਿੰਦਰ ਸਿੰਘ ਧਾਲੀਵਾਲ)-ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਗੁਰੂਸਰ ਸਧਾਰ ਨਾਲ ਸੰਬੰਧਿਤ ਖ਼ਾਲਸਾ ਕਾਲਜੀਏਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਗਿਆਰ੍ਹਵੀਂ ਤੇ ਬਾਰ੍ਹਵੀਂ ਦੀਆਂ ਕਲਾਸਾਂ ਲਈ ਸਾਇੰਸ ਤੇ ਕਾਮਰਸ ਤੋਂ ਇਲਾਵਾ ਹੁਣ ਆਰਟਸ ਗਰੁੱਪ ਦੀ ਸ਼ੁਰੂਆਤ ਵੀ ਹੋ ਗਈ ਹੈ | ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਗਿੱਲ ਅਤੇ ਸਕੱਤਰ ਡਾ. ਐੱਸ.ਐੱਸ. ਥਿੰਦ ਨੇ ਸਕੂਲ ਦੀ ਇਸ ਮਹੱਤਵਪੂਰਨ ਪ੍ਰਾਪਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਨਾਲ ਇਲਾਕੇ ਦੇ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਦੇ ਹੋਰ ਵਧੀਆ ਮੌਕੇ ਪ੍ਰਾਪਤ ਹੋਣਗੇ | ਸਕੂਲ ਦੇ ਪਿ੍ੰਸੀਪਲ ਸ੍ਰੀ ਵਿਨੋਦ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ਾਲਸਾ ਕਾਲਜੀਏਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਵਿਸ਼ੇਸ਼ ਪਹਿਚਾਣ ਬਣਾਈ ਹੋਈ ਹੈ | ਸਕੂਲ ਵਿਚ ਖੇਡਾਂ ਲਈ ਉੱਚ ਪੱਧਰੀ ਅਤੇ ਆਧੁਨਿਕ ਸਹੂਲਤਾਂ ਉਪਲੱਬਧ ਹਨ ਅਤੇ ਇੱਥੋਂ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਤਿਆਰ ਹੋ ਚੁੱਕੇ ਹਨ | ਪਿ੍ੰਸੀਪਲ ਸ੍ਰੀ ਵਿਨੋਦ ਕੁਮਾਰ ਨੇ ਇਲਾਕੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਦਾਖ਼ਲਾ ਇਸ ਸੰਸਥਾ ਵਿਚ ਕਰਵਾਉਣ ਤਾਂ ਜੋ ਵਿਦਿਆਰਥੀ ਉੱਚ ਗੁਣਵੱਤਾ ਵਾਲੀ ਸਿੱਖਿਆ ਦੇ ਨਾਲ ਖੇਡਾਂ ਦੇ ਖੇਤਰ ਵਿਚ ਵੀ ਸ਼ਾਨਦਾਰ ਪ੍ਰਾਪਤੀਆਂ ਕਰ ਸਕਣ |
Ad Position 22
No active advertisement
ਪਿਛਲੀ ਖ਼ਬਰ ਜੀ.ਐੱਚ.ਜੀ. ਨਰਸਿੰਗ ਕਾਲਜ 'ਚ ਪੈਰਾ ਮੈਡੀਕਲ ਐਂਟਰੈਂਸ ਟੈਸਟ ਦੀਆਂ ਤਿਆਰੀਆਂ ਲਈ ਕੋਚਿੰਗ ਕਲਾਸਾਂ ਸ਼ੁਰੂ ਅਗਲੀ ਖ਼ਬਰ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਦੇ ਬੱਚਿਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਕਾਰਡ ਬਣਾਏ
Ad Position 24
No active advertisement