06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮੁੱਲਾਂਪੁਰ-ਦਾਖਾ ਨਗਰ ਕੌਂਸਲ ਦੇ ਸਫ਼ਾਈ ਸੇਵਕ/ਸੀਵਰਮੈਨਾਂ ਦੀ ਕੰਮ ਛੋੜ ਹੜਤਾਲ ਤੀਸਰੇ ਦਿਨ ਵੀ ਜਾਰੀ

Ad Position 21
No active advertisement
ਅਜੀਤ ਡੈਸਕ 09-05-2026
ਮੁੱਲਾਂਪੁਰ-ਦਾਖਾ, 8 ਮਈ (ਨਿਰਮਲ ਸਿੰਘ ਧਾਲੀਵਾਲ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਮਿਊਾਸੀਪਲ ਮੁਲਾਜ਼ਮ, ਸਫ਼ਾਈ ਸੇਵਕ, ਸੀਵਰਮੈਨਾਂ ਦੀਆਂ ਮੰਗਾਂ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਨਗਰ ਕੌਂਸਲ ਮੁੱਲਾਂਪੁਰ ਦਾਖਾ ਦੇ ਸਫ਼ਾਈ ਸੇਵਕ, ਸੀਵਰਮੈਨਾਂ ਦੀ ਕੰਮ ਛੋੜ ਹੜਤਾਲ ਤੀਸਰੇ ਦਿਨ ਵੀ ਜਾਰੀ ਰਹੀ | ਸਫ਼ਾਈ ਸੇਵਕਾਂ ਦੀ ਹੜਤਾਲ ਕਰਕੇ ਸ਼ਹਿਰ ਅੰਦਰ ਕੂੜੇ ਦੇ ਢੇਰਾਂ ਦੀ ਭਰਮਾਰ ਹੋਣ ਲੱਗ ਪਈ | ਹੜਤਾਲ 'ਤੇ ਬੈਠੇ ਸਫ਼ਾਈ ਸੇਵਕ, ਸੀਵਰਮੈਨਾਂ ਦੀ ਅਗਵਾਈ ਕਰ ਰਹੇ ਪ੍ਰਧਾਨ ਅਸ਼ੋਕ ਕੁਮਾਰ ਦੱਸਿਆ ਕਿ ਸਫ਼ਾਈ ਸੇਵਕ, ਸੀਵਰਮੈਨਾਂ ਦੀਆਂ ਮੰਗਾਂ 'ਤੇ ਸਰਕਾਰ ਪਿਛਲੇ 4 ਸਾਲਾਂ ਤੋਂ ਟਾਲ-ਮਟੋਲ ਕਰਦੀ ਆ ਰਹੀ ਹੈ, ਪਿਛਲੇ ਲੰਮੇ ਸਮੇਂ ਤੋਂ ਜਥੇਬੰਦੀ ਵਲੋਂ ਵਾਰ-ਵਾਰ ਸਥਾਨਕ ਸਰਕਾਰਾਂ ਵਿਭਾਗ ਮੰਤਰੀ ਦੇ ਨਾਲ ਮੁੱਖ ਮੰਤਰੀ ਪੰਜਾਬ ਨੂੰ ਲਿਖਤੀ ਪੱਤਰਾਂ ਰਾਹੀਂ ਆਪਣੀਆਂ ਮੰਗਾਂ ਬਾਰੇ ਜਾਣੂੰ ਕਰਵਾਉਂਦੇ ਆ ਰਹੇ ਹਨ ਪਰ ਕੋਈ ਹੱਲ ਨਹੀਂ ਕੀਤਾ ਜਾ ਰਿਹਾ | ਹੜਤਾਲ 'ਤੇ ਬੈਠੇ ਸਫ਼ਾਈ ਸੇਵਕ, ਸੀਵਰਮੈਨਾਂ ਨੂੰ ਮੁਕੇਸ਼ ਕੁਮਾਰ, ਗੁਰਪ੍ਰੀਤ ਸਿੰਘ, ਪੰਜਾਬ ਸਿੰਘ, ਰਾਜੂ, ਅੰਮਿ੍ਤਪਾਲ, ਵਿੱਕੀ ਕੁਮਾਰ, ਸਤੀਸ਼ ਕੁਮਾਰ, ਧਰਮਿੰਦਰ, ਪਿੰਕੀ, ਮਨੋਜ ਕੁਮਾਰ, ਉਰਮਿਲਾ, ਸੁਮਨ, ਰੇਖਾ, ਸੰਤੋਸ਼, ਸੁਨੀਤਾ, ਜੈਵੀਰ, ਹੋਰਨਾਂ ਵਲੋਂ ਵੀ ਸੰਬੋਧਨ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸੀ.ਐੱਚ.ਸੀ ਹਠੂਰ ਵਿਖੇ ਅੱਗ ਬੁਝਾਉਣ ਦੀ ਸਿਖਲਾਈ ਦਿੱਤੀ ਅਗਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੀਸਰੇ ਦਿਨ ਵੀ ਜਾਰੀ
Ad Position 24
No active advertisement