ਜਗਰਾਉਂ, 8 ਮਈ (ਵਿਨੋਦ ਕੁਮਾਰ)-ਭਾਰਤ ਵਿਕਾਸ ਪ੍ਰੀਸ਼ਦ ਜਗਰਾਉਂ ਬ੍ਰਾਂਚ ਵਲੋਂ ਖ਼ਾਲਸਾ ਸਕੂਲ (ਲੜਕੇ) ਜਗਰਾਉਂ ਨੂੰ 50 ਹਜ਼ਾਰ ਰੁਪਏ ਦੀ ਦਾਨ ਰਾਸ਼ੀ ਦਿੱਤੀ ਗਈ | ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਦੇ ਅਹੁਦੇਦਾਰਾਂ ਨੇ ਸਕੂਲ ਦੇ ਪਿ੍ੰਸੀਪਲ ਚਰਨਜੀਤ ਸਿੰਘ ਭੰਡਾਰੀ ਨੂੰ 50 ਹਜ਼ਾਰ ਦੀ ਰਾਸ਼ੀ ਦਾ ਚੈੱਕ ਭੇਟ ਕੀਤਾ | ਇਸ ਮੌਕੇ ਮੁੱਖ ਮਹਿਮਾਨ ਚੇਅਰਮੈਨ ਰਾਜਿੰਦਰ ਜੈਨ ਕਾਕਾ ਨੇ ਕਿਹਾ ਕਿ ਵਿੱਦਿਅਕ ਸੰਸਥਾਵਾਂ ਦੀ ਮਦਦ ਕਰਨਾ ਸਾਡਾ ਮੁੱਢਲਾ ਫ਼ਰਜ਼ ਬਣਦਾ ਹੈ ਕਿਉਂਕਿ ਜੇ ਸਮਾਜ ਪੜਿ੍ਹਆ ਲਿਖਿਆ ਹੋਵੇਗਾ ਤਾਂ ਹੀ ਦੇਸ਼ ਤਰੱਕੀ ਕਰ ਸਕਦਾ ਹੈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਚਰਨਜੀਤ ਸਿੰਘ ਭੰਡਾਰੀ ਨੇ ਕਿਹਾ ਕਿ ਏਡਿਡ ਸਕੂਲਾਂ ਦੀ ਆਰਥਿਕ ਸਥਿਤੀ ਬਹੁਤ ਜ਼ਿਆਦਾ ਤਰਸਯੋਗ ਬਣੀ ਹੋਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਏਡਿਡ ਸਕੂਲਾਂ ਨੂੰ ਕੋਈ ਵੀ ਡੋਨੇਸ਼ਨ ਨਹੀਂ ਦਿੱਤੀ ਜਾਂਦੀ ਬਲਕਿ ਸਕੂਲ ਪ੍ਰਬੰਧਕ ਆਪਣੇ ਨਜ਼ਦੀਕੀਆਂ ਅਤੇ ਸਹਿਯੋਗੀਆਂ ਦੇ ਸਹਿਯੋਗ ਨਾਲ ਬੱਚਿਆਂ ਨੂੰ ਪੜ੍ਹਾਈ ਕਰਾਉਣ ਵਿਚ ਸਫ਼ਲਤਾ ਹਾਸਲ ਕਰ ਰਹੇ ਹਨ | ਇਸ ਮੌਕ ਸੈਕਟਰੀ ਸੁਖਦੇਵ ਗਰਗ, ਖ਼ਜ਼ਾਨਚੀ ਸਤੀਸ਼ ਗਰਗ, ਸ਼ਸ਼ੀ ਭੂਸ਼ਨ ਜੈਨ, ਮਨੀਸ਼ ਚੁੱਘ, ਜਵਾਹਰ ਲਾਲ ਵਰਮਾ, ਜਤਿੰਦਰ ਅਰੋੜਾ ਮਿੱਠੂ, ਲਾਲ ਚੰਦ, ਲਾਕੇਸ਼ ਟੰਡਨ ਆਦਿ ਹਾਜ਼ਰ ਸਨ |