ਰਾਏਕੋਟ, 8 ਮਈ (ਸੁਸ਼ੀਲ)-ਸਥਾਨਕ ਜੀ.ਐੱਚ.ਜੀ. ਕਾਲਜ ਆਫ ਨਰਸਿੰਗ ਵਿਖੇ ਐੱਮ.ਐੱਸ.ਸੀ ਨਰਸਿੰਗ (ਭਾਗ ਪਹਿਲਾ) ਦੇ ਵਿਦਿਆਰਥੀਆਂ ਵਲੋਂ 'ਸੈਂਪਲ ਅਤੇ ਸੈਂਪਲਿੰਗ ਤਕਨੀਕ' ਵਿਸ਼ੇ 'ਤੇ ਦੋ ਰੋਜ਼ਾ ਵਰਕਸ਼ਾਪ ਕਰਵਾਈ ਗਈ | ਕਾਲਜ ਪਿ੍ੰਸੀਪਲ ਮੈਡਮ ਕਰਨਵੀਰ ਕੌਰ ਦੀ ਦੇਖ-ਰੇਖ ਹੇਠ ਕਰਵਾਈ ਗਈ ਇਸ ਵਰਕਸ਼ਾਪ ਵਿਚ ਪ੍ਰੋ. ਡਾ. ਓਮ ਪ੍ਰਕਾਸ਼ ਦਦੀਚ ਮੁੱਖ ਮਹਿਮਾਨ ਵਜ਼ੋਂ ਹਾਜ਼ਰ ਹੋਏ | ਉਨ੍ਹਾਂ ਤੋਂ ਇਲਾਵਾ ਸੰਸਥਾ ਦੇ ਚੇਅਰਮੈਨ ਡਾ. ਬੀ.ਐੱਲ. ਬਾਂਸਲ ਅਤੇ ਡਾਇਰੈਕਟਰ ਵਰੁਣ ਬਾਂਸਲ, ਡਾ. ਗੀਤਿਕਾ ਬਾਂਸਲ ਵੀ ਉਚੇਚੇ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਡਾ. ਓਮ ਪ੍ਰਕਾਸ਼ ਦਦੀਚ ਨੇ ਰਿਸਰਚ ਦੀ ਮਹੱਤਤਾ, ਸੈਂਪਲਿੰਗ ਤਕਨੀਕਾਂ ਅਤੇ ਅਕਾਦਮਿਕ ਖੇਤਰ ਵਿੱਚ ਰਿਸਰਚ ਦੇ ਵਧਦੇ ਯੋਗਦਾਨ ਬਾਰੇ ਵਿਦਿਆਰਥੀਆਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਜਾਣਕਾਰੀ ਦਿੱਤੀ | ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਸੰਸਥਾ ਦੇ ਚੇਅਰਮੈਨ ਡਾ. ਬੀ.ਐਲ ਬਾਂਸਲ ਨੇ ਕਾਲਜ ਵਲੋਂ ਕਰਵਾਏ ਗਏ, ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਵਿਦਿਆਰਥੀਆਂ ਦੇ ਗਿਆਨ ਅਤੇ ਆਤਮ ਵਿਸ਼ਵਾਸ ਵਿੱਚ ਵਾਧਾ ਕਰਦੀਆਂ ਹਨ | ਪਿ੍ੰਸੀਪਲ ਮੈਡਮ ਕਰਮਵੀਰ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਰਕਸ਼ਾਪ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਰਿਸਰਚ ਅਤੇ ਸੈਂਪਲਿੰਗ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਉਣਾ ਸੀ | ਇਸ ਮੌਕੇ ਕਾਲਜ ਦੇ ਪ੍ਰੋਫੈਸਰ ਕਮ ਵਾਈਸ ਪਿ੍ੰਸੀਪਲ ਰਮਨਦੀਪ ਕੌਰ ਰਿਸਰਚ ਹੈੱਡ, ਪ੍ਰੋ. ਬੀਰਪਾਲ ਕੌਰ, ਪ੍ਰੋਫੈਸਰ ਕਮਲਜੀਤ ਕੌਰ, ਮੈਡਮ ਪਿ੍ਯੰਕਾ ਅਟਵਾਲ, ਮੈਡਮ ਮਨਦੀਪ ਕੌਰ ਤੋਂ ਇਲਾਵਾ ਹੋਰ ਕਈ ਕਾਲਜ ਅਧਿਆਪਕ ਵੀ ਹਾਜ਼ਰ ਸਨ |