05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਜਗਰਾਉਂ ਵਿਖੇ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 09-05-2026
ਜਗਰਾਉਂ, 8 ਮਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਜਗਰਾਉਂ ਵਿਖੇ ਸ਼ਹੀਦ ਸਾਕਾ ਪਾਉਂਟਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਅੱਜ 9 ਮਈ ਰਾਤ 8 ਵਜੇ ਤੋਂ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਹ ਸਮਾਗਮ ਕੀਰਤਨ ਨੌਜਵਾਨ ਸੇਵਾ ਸੁਸਾਇਟੀ ਜਗਰਾਉਂ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ ਵਿਚ ਪ੍ਰਸਿੱਧ ਕਥਾਵਾਚਕ ਗਿਆਨੀ ਜਸਵੰਤ ਸਿੰਘ ਮੰਜੀ ਸਾਹਿਬ ਵਾਲੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਸੰਗਤਾਂ ਨੂੰ ਗੁਰੂ ਇਤਿਹਾਸ ਸਬੰਧੀ ਜਾਣੂ ਕਰਵਾਉਣਗੇ | ਇਸ ਮੌਕੇ ਪ੍ਰਬੰਧਕਾਂ ਨੇ ਸਮਾਗਮ ਵਿਚ ਸ਼ਾਮਿਲ ਹੋਣ ਲਈ ਸੰਗਤਾਂ ਨੂੰ ਅਪੀਲ ਵੀ ਕੀਤੀ | ਇਹ ਜਾਣਕਾਰੀ ਇਸ਼ਮੀਤ ਸਿੰਘ ਭੰਡਾਰੀ ਵਲੋਂ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਯੂਨੀਰਾਈਜ਼ ਵਰਲਡ ਸਕੂਲ ਵਿਖੇ ਮਾਂ ਦਿਵਸ ਮਨਾਇਆ ਅਗਲੀ ਖ਼ਬਰ ਪਿੰਡ ਖੁਰਸੈਦਪੁਰਾ ਦੇ ਇਕ ਘਰ 'ਤੇ ਫਾਇਰਿੰਗ ਕਰਨ ਦੇ ਮਾਮਲੇ 'ਚ ਨਾਮਜ਼ਦ 7 ਲੋਕਾਂ 'ਚੋਂ 2 ਗਿ੍ਫ਼ਤਾਰ
Ad Position 24
No active advertisement