22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਬੀ.ਕੇ.ਯੂ. ਕਾਦੀਆਂ ਭਲਕੇ ਜ਼ਿਲ੍ਹਾ ਕੋ-ਆਪ੍ਰੇਟਿਵ ਬੈਂਕਾਂ ਸਾਹਮਣੇ ਰੋਸ ਧਰਨਾ ਦੇਵੇਗੀ

Ad Position 21
No active advertisement
ਅਜੀਤ ਡੈਸਕ 10-05-2026
ਰਾਏਕੋਟ, 9 ਮਈ (ਸੁਸ਼ੀਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਕੋ-ਆਪ੍ਰੇਟਿਵ ਬੈਂਕਾਂ ਵਲੋਂ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਹੱਦ ਕਰਜ਼ਿਆਂ ਵਿਚ ਕੀਤੇ ਗਏ ਵਾਧੇ ਨੂੰ ਪੰਜਾਬ ਸਰਕਾਰ ਵਲੋਂ ਅਚਾਨਕ ਵਾਪਸ ਲੈਣ ਰੱਦ ਕਰ ਦਿੱਤੇ ਜਾਣ ਦੇ ਵਿਰੋਧ 'ਚ ਜ਼ਿਲ੍ਹਾ ਕੋ-ਆਪ੍ਰੇਟਿਵ ਬੈਂਕਾਂ ਦੇ ਬਾਹਰ 11 ਮਈ ਨੂੰ ਰੋਸ ਧਰਨੇ ਦਿੱਤੇ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀ.ਕੇ.ਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਗਿੱਲ ਨੇ ਕਿਹਾ ਕਿ ਸੱਤ ਸਾਲਾਂ ਬਾਅਦ ਕੀਤੇ ਗਏ ਹੱਦ ਕਰਜ਼ਿਆਂ ਵਿਚ ਵਾਧੇ ਦੇ ਫ਼ੈਸਲੇ ਨੂੰ ਸਰਕਾਰ ਵਲੋਂ ਅਚਾਨਕ ਵਾਪਸ ਲੈਣ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਵਿਚ ਹੋਰ ਵਾਧਾ ਹੋਵੇਗਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਕੋਆਪ੍ਰੇਟਿਵ ਬੈਂਕਾਂ ਦੇ ਬਾਹਰ ਦਿੱਤੇ ਜਾਣ ਵਾਲੇ ਇਸ ਰੋਸ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਤਾਂ ਜੋ ਸਰਕਾਰ ਨੂੰ ਆਪਣਾ ਇਹ ਕਿਸਾਨ ਵਿਰੋਧੀ ਫ਼ੈਸਲਾ ਵਾਪਸ ਲੈਣ ਲਈ ਮਜ਼ਬੂਰ ਕੀਤਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਸਭਾਵਾਂ ਵਲੋਂ ਵਧਾਏ ਹੱਦ ਕਰਜ਼ਿਆਂ ਦੀ ਕਿਸਾਨਾਂ ਨੂੰ ਅਦਾਇਗੀ ਕਰਨ ਤੋਂ ਕੋਰੀ ਨਾਂਹ ਅਗਲੀ ਖ਼ਬਰ ਕੈਂਬਰਿਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਚੋਂਮੋਂ ਮਲੌਦ ਵਿਖੇ ਮਾਂ ਦਿਵਸ ਮਨਾਇਆ
Ad Position 24