ਜਗਰਾਉਂ, 9 ਮਈ (ਵਿਨੋਦ ਕੁਮਾਰ)-ਅਖਿਲ ਭਾਰਤੀ ਤੇਰਾ ਪੰਥ ਯੁਵਕ ਪ੍ਰੀਸ਼ਦ ਵਲੋਂ ਮਨੁੱਖਤਾ ਦੀ ਸੇਵਾ ਅਤੇ ਸਮਾਜਿਕ ਭਲਾਈ ਦੇ ਉਦੇਸ਼ ਨਾਲ 10 ਮਈ, ਐਤਵਾਰ ਨੂੰ ਮਹਾਪ੍ਰਗਿਆ ਸਕੂਲ ਰਾਏਕੋਟ ਰੋਡ ਜਗਰਾਉਂ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਕੈਂਪ ਦਾ ਮੁੱਖ ਉਦੇਸ਼ ਲੋੜਵੰਦ ਮਰੀਜ਼ਾਂ ਲਈ ਖ਼ੂਨ ਦੀ ਉਪਲੱਬਧਤਾ ਯਕੀਨੀ ਬਣਾਉਣਾ ਅਤੇ ਲੋਕਾਂ ਵਿਚ ਖ਼ੂਨਦਾਨ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ | ਸੰਸਥਾ ਦੇ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ੂਨਦਾਨ ਇਕ ਮਹਾਨ ਸੇਵਾ ਹੈ, ਜਿਸ ਨਾਲ ਕਈ ਕੀਮਤੀ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ | ਉਨ੍ਹਾਂ ਨੇ ਇਲਾਕੇ ਦੇ ਨੌਜਵਾਨਾਂ, ਸਮਾਜ ਸੇਵੀਆਂ ਅਤੇ ਆਮ ਲੋਕਾਂ ਨੂੰ ਇਸ ਖ਼ੂਨਦਾਨ ਕੈਂਪ ਵਿਚ ਵੱਧ-ਚੜ੍ਹਕੇ ਹਿੱਸਾ ਲੈਣ ਦੀ ਅਪੀਲ ਕੀਤੀ | ਕੈਂਪ ਦੌਰਾਨ ਸਿਹਤ ਵਿਭਾਗ ਦੀ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਖ਼ੂਨਦਾਨੀਆਂ ਦੀ ਜਾਂਚ ਕਰਕੇ ਪੂਰੀ ਸੁਰੱਖਿਆ ਦਾ ਧਿਆਨ ਰੱਖਿਆ ਜਾਵੇਗਾ |