22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਪੁਲਿਸ ਵਲੋਂ ਕਿਸੇ ਵੀ ਗਲਤ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ-ਐੱਸ.ਐੱਚ.ਓ. ਅੰਮਿ੍ਤਪਾਲ ਸਿੰਘ

Ad Position 21
No active advertisement
ਅਜੀਤ ਡੈਸਕ 10-05-2026
ਹੰਬੜਾਂ, 9 ਮਈ (ਮੇਜਰ ਹੰਬੜਾਂ)-ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀਆਂ ਹਦਾਇਤਾਂ 'ਤੇ ਪੁਲਿਸ ਕਮਿਸ਼ਨਰੇਟ ਅਧੀਨ ਆਉਂਦੇ ਇਲਾਕਿਆਂ 'ਚ ਪੁਲਿਸ ਵਲੋਂ ਨਸ਼ਿਆਂ ਸਮੇਤ ਗਲਤ ਅਨੁਸਰਾਂ 'ਤੇ ਨਿਗ੍ਹਾ ਰੱਖੀ ਜਾ ਰਹੀ ਹੈ | ਪੁਲਿਸ ਪ੍ਰਸ਼ਾਸਨ ਕਿਸੇ ਵੀ ਗਲਤ ਅਨੁਸਰ ਨੂੰ ਸਿਰ ਨਹੀਂ ਚੁੱਕਣ ਦੇਵੇਗਾ | ਇਹ ਪ੍ਰਗਟਾਵਾ ਐੱਸ.ਐੱਚ.ਓ ਅੰਮਿ੍ਤਪਾਲ ਸਿੰਘ ਪੁਲਿਸ ਥਾਣਾ ਲਾਡੋਵਾਲ ਨੇ ਕਸਬਾ ਹੰਬੜਾਂ ਦੀ ਪੁਲਿਸ ਚੌਕੀ ਵਿਖੇ ਪੁਲਿਸ ਪਬਲਿਕ ਮੀਟਿੰਗ ਕਰਨ ਸਮੇਂ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਸਮੇਤ ਹੋਰ ਗਲਤ ਅਨੁਸਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਕਿਸੇ ਵੀ ਮਾੜੇ ਅਨੁਸਰ ਨੂੰ ਬਖਸ਼ਿਆਂ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਅਤੇ ਗਲਤ ਅਨੁਸਰਾਂ ਵਿਰੁੱਧ ਸਖ਼ਤੀ ਵਰਤੀ ਜਾ ਰਹੀ ਤੇ ਪੁਲਿਸ ਵਲੋਂ ਸਪੈਸ਼ਲ ਪੁਲਿਸ ਨਾਕਾਬੰਦੀ ਸਮੇਂ ਵਹੀਕਲਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ | ਇਸ ਮੌਕੇ ਹੰਬੜਾਂ ਪੁਲਿਸ ਚੌਂਕੀ ਇੰਚਾਰਜ ਪਿ੍ਤਪਾਲ ਸਿੰਘ ਨੇ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ- ਡਾ. ਤੇਜਪਾਲ ਸਿੰਘ ਗਿੱਲ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਵਿਖੇ ਮਾਂ ਦਿਵਸ ਮਨਾਇਆ
Ad Position 24