22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ- ਡਾ. ਤੇਜਪਾਲ ਸਿੰਘ ਗਿੱਲ

Ad Position 21
No active advertisement
ਅਜੀਤ ਡੈਸਕ 10-05-2026
ਚੌਂਕੀਮਾਨ, 9 ਮਈ (ਤੇਜਿੰਦਰ ਸਿੰਘ ਚੱਢਾ)-ਪਿੰਡ ਖੰਜਰਵਾਲ ਵਿਖੇ ਸਾਬਕਾ ਸਰਪੰਚ ਹਰਬੰਸ ਸਿੰਘ ਬਿੱਲੂ ਖੰਜਰਵਾਲ ਦੇ ਗ੍ਰਹਿ ਵਿਖੇ ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਉਚੇਚੇ ਤੌਰ 'ਤੇ ਪਹੁੰਚ ਕੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਸਾਬਕਾ ਸਰਪੰਚ ਹਰਬੰਸ ਸਿੰਘ ਬਿੱਲੂ ਖੰਜਰਵਾਲ, 'ਆਪ' ਆਗੂ ਬੇਅੰਤ ਸਿੰਘ ਬਾਸੀਆ ਬੇਟ, ਸਾਬਕਾ ਸਰਪੰਚ ਪਰਮਿੰਦਰ ਸਿੰਘ ਮਾਜਰੀ ਦੀ ਅਗਵਾਈ ਵਿਚ ਪਤਵੰਤੇ ਸੱਜਣਾਂ ਨੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਦਾ ਫੁੱਲਾਂ ਦਾ ਗੁੱਲਦਸਤਾ ਦੇ ਕੇ ਨਿੱਘਾ ਸਵਾਗਤ ਕੀਤਾ | ਇਸ ਮੌਕੇ ਉਨ੍ਹਾਂ ਨਾਲ ਸਰਪੰਚ ਮਨਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਹੈ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਵੀ ਮੁਹੱਈਆਂ ਕਰਵਾਈਆਂ ਹਨ | ਇਸ ਮੌਕੇ ਸਾਬਕਾ ਸਰਪੰਚ ਹਰਬੰਸ ਸਿੰਘ ਬਿੱਲੂ ਖੰਜਰਵਾਲ, 'ਆਪ' ਆਗੂ ਬੇਅੰਤ ਸਿੰਘ ਬਾਸੀਆ ਬੇਟ ਤੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਮਾਜਰੀ ਵੱਲੋਂ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਦਾ ਸਨਮਾਨ ਕੀਤਾ ਗਿਆ ਤੇ ਪਿੰਡ ਸਮੇਤ ਇਲਾਕੇ ਵਿਚ ਹੋਣ ਵਾਲੇ ਕੰਮਾਂ ਤੋਂ ਵੀ ਜਾਣੂੰ ਕਰਵਾਇਆ ਗਿਆ | ਇਸ ਮੌਕੇ ਜਗਦੀਪ ਸਿੰਘ ਖੰਜਰਵਾਲ, ਲਖਵੀਰ ਸਿੰਘ ਖੰਜਰਵਾਲ, ਮਨਜੀਤ ਸਿੰਘ, ਹਰਪ੍ਰੀਤ ਸਿੰਘ, ਹਰਨੇਕ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਜਗਰਾਉਂ 'ਚ ਅਹੁਦਾ-ਗ੍ਰਹਿਣ ਸਮਾਰੋਹ ਅਗਲੀ ਖ਼ਬਰ ਪੁਲਿਸ ਵਲੋਂ ਕਿਸੇ ਵੀ ਗਲਤ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ-ਐੱਸ.ਐੱਚ.ਓ. ਅੰਮਿ੍ਤਪਾਲ ਸਿੰਘ
Ad Position 24