22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਐੱਸ.ਐੱਸ.ਪੀ. ਲੁਧਿਆਣਾ ਦਿਹਾਤੀ ਵਲੋਂ ਵਿਦਿਆਰਥੀ ਦੇਵ ਮੂਨ ਝਾਂਜੀ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 10-05-2026
ਜਗਰਾਉਂ, 9 ਮਈ (ਸ਼ਮਸ਼ੇਰ ਸਿੰਘ ਗਾਲਿਬ)-ਜਗਰਾਉਂ ਦੇ ਦੇਵ ਮੂਨ ਝਾਂਜੀ ਨੇ ਆਪਣੀ ਮਿਹਨਤ, ਲਗਨ ਅਤੇ ਪ੍ਰਤਿਭਾ ਦੇ ਬਲਬੂਤੇ ਪੂਰੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥੀ ਦੇਵ ਮੂਨ ਝਾਂਜੀ ਨੇ ਆਈ.ਸੀ.ਐੱਸ.ਈ ਬੋਰਡ ਦੀ ਦਸਵੀਂ ਕਲਾਸ ਦੀ ਪ੍ਰੀਖਿਆ ਵਿਚ ਸ਼ਾਨਦਾਰ 98.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਹਿਮਾਚਲ ਪ੍ਰਦੇਸ਼ 'ਚੋਂ ਪਹਿਲਾ ਸਥਾਨ ਹਾਸਿਲ ਕਰਕੇ ਵੱਡੀ ਉਪਲੱਬਧੀ ਹਾਸਿਲ ਕੀਤੀ ਹੈ | ਉਨ੍ਹਾਂ ਦੀ ਇਸ ਕਾਮਯਾਬੀ ਨਾਲ ਜਗਰਾਉਂ ਸਮੇਤ ਪੂਰੇ ਇਲਾਕੇ ਵਿਚ ਖੁਸ਼ੀ ਅਤੇ ਮਾਣ ਦਾ ਮਾਹੌਲ ਹੈ | ਵਿਦਿਆਰਥੀ ਦੇਵ ਮੂਨ ਝਾਂਜੀ ਦੀ ਇਸ ਉਪਲਬਧੀ 'ਤੇ ਐੱਸ.ਐੱਸ.ਪੀ. ਲੁਧਿਆਣਾ ਦਿਹਾਤੀ ਡਾ. ਅੰਕੁਰ ਗੁਪਤਾ ਨੇ ਆਪਣੇ ਦਫ਼ਤਰ ਵਿਚ ਬੁਲਾ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਦੌਰਾਨ ਡਾ. ਅੰਕੁਰ ਗੁਪਤਾ ਨੇ ਦੇਵ ਮੂਨ ਝਾਂਜੀ ਨੂੰ ਪੁਸਤਕ ਭੇਟ ਕਰਕੇ ਹੌਸਲਾ ਵਧਾਇਆ ਅਤੇ ਭਵਿੱਖ ਵਿਚ ਵੀ ਲਗਾਤਾਰ ਮਿਹਨਤ ਅਤੇ ਅਨੁਸ਼ਾਸਨ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ | ਦੇਵ ਮੂਨ ਝਾਂਜੀ ਦੀ ਮਾਤਾ ਐਡਵੋਕੇਟ ਮੂਨ ਝਾਂਜੀ ਨੇ ਭਾਵੁਕ ਹੁੰਦੇ ਹੋਏ ਕਿਹਾ ਕਿ ਐੱਸ.ਐੱਸ.ਪੀ ਲੁਧਿਆਣਾ ਦਿਹਾਤੀ ਵਲੋਂ ਉਨ੍ਹਾਂ ਦੇ ਪੁੱਤਰ ਨੂੰ ਸਨਮਾਨਿਤ ਕੀਤਾ ਜਾਣਾ, ਪੂਰੇ ਪਰਿਵਾਰ ਲਈ ਮਾਣ ਅਤੇ ਸਨਮਾਨ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਦੇਵ ਦੀ ਕਾਮਯਾਬੀ ਦੇ ਪਿੱਛੇ ਉਸ ਦੀ ਮਿਹਨਤ, ਅਨੁਸ਼ਾਸਨ ਅਤੇ ਪਰਿਵਾਰ ਦੇ ਸਹਿਯੋਗ ਦਾ ਵੱਡਾ ਯੋਗਦਾਨ ਹੈ | ਇਸ ਮੌਕੇ ਜਨਰਲ ਸਕੱਤਰ ਕਮਲਦੀਪ ਬਾਂਸਲ, ਅੰਕੁਸ਼ ਮਿੱਤਲ, ਸਕਸ਼ਮ ਜੈਨ, ਕੈਪਟਨ ਨਰੇਸ਼ ਵਰਮਾ, ਨਵੀਨ ਗੋਇਲ ਅਤੇ ਸੋਨੂ ਮਲਹੋਤਰਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੀ.ਐੱਚ.ਜੀ. ਅਕੈਡਮੀ ਖੰਡੂਰ ਵਿਖੇ ਅੰਤਰਰਾਸ਼ਟਰੀ ਮਾਂ ਦਿਵਸ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਜਗਰਾਉਂ 'ਚ ਅਹੁਦਾ-ਗ੍ਰਹਿਣ ਸਮਾਰੋਹ
Ad Position 24