22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਇਯਾਲੀ ਨੂੰ ਪੰਥਕ ਏਕਤਾ ਤਾਲਮੇਲ ਕਮੇਟੀ ਦਾ ਕੌਮੀ ਕਨਵੀਨਰ ਲਗਾਏ ਜਾਣ 'ਤੇ ਪ੍ਰਵਾਸੀ ਪੰਜਾਬੀਆਂ 'ਚ ਖੁਸ਼ੀ ਦਾ ਮਾਹੌਲ

Ad Position 21
No active advertisement
ਅਜੀਤ ਡੈਸਕ 10-05-2026
ਚੌਂਕੀਮਾਨ, 9 ਮਈ (ਤੇਜਿੰਦਰ ਸਿੰਘ ਚੱਢਾ)-ਅਕਾਲੀ ਦਲ ਵਾਰਿਸ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਵਿਚਕਾਰ ਤਾਲਮੇਲ ਕਮੇਟੀ ਵੱਲੋਂ ਪੰਥਕ ਏਕਤਾ ਕਰਦਿਆਂ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਸਰਬਸੰਮਤੀ ਨਾਲ ਕਨਵੀਨਰ ਚੁਣੇ ਜਾਣ 'ਤੇ ਪ੍ਰਵਾਸੀ ਪੰਜਾਬੀਆਂ ਵਿਚ ਖੁਸ਼ੀ ਦਾ ਮਾਹੌਲ ਹੈ, ਕਿਉਂਕਿ ਇਯਾਲੀ ਨੇ ਹਮੇਸ਼ਾ ਪੰਥਕ ਮੁੱਦਿਆਂ 'ਤੇ ਪੰਜਾਬ ਦੇ ਭਖਦੇ ਮਸਲਿਆਂ ਦੇ ਹੱਲ ਲਈ ਵਿਧਾਨ ਸਭਾ ਵਿਚ ਆਵਾਜ਼ ਉਠਾਈ | ਇਹ ਪ੍ਰਗਟਾਵਾਂ ਉੱਘੇ ਖੇਡ ਪ੍ਰਮੋਟਰ ਪਾਲੀ ਵਿਰਕ ਕੈਨੇਡਾ ਤੇ ਯੂਥ ਆਗੂ ਜਸਵੀਰ ਸਿੰਘ ਵਿਰਕ ਆਸਟ੍ਰੇਲੀਆ ਨੇ ਕੀਤਾ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪੰਥਕ ਧਿਰਾਂ ਨੂੰ ਇਕੱਠੇ ਕਰਕੇ ਇਕ ਪਲੇਟਫਾਰਮ 'ਤੇ ਲਿਆਂਦਾ ਹੈ, ਜਿਸ ਨਾਲ ਪੰਥਕ ਮਸਲੇ ਦਾ ਹੱਲ ਹੋਣਗੇ ਨਾਲ ਹੀ ਪੰਜਾਬ, ਪੰਜਾਬੀਅਤ ਦੀ ਬਿਹਤਰੀ ਕੰਮ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਡਾ. ਰਣਜੀਤ ਨੇ ਏ.ਆਈ. ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਜੰਮੂ ਨਿਵਾਸੀ 80 ਸਾਲਾਂ ਬਜ਼ੁਰਗ ਵਿਅਕਤੀ ਦੇ ਬਦਲੇ ਦੋਵੇਂ... ਅਗਲੀ ਖ਼ਬਰ ਜੀ.ਐੱਚ.ਜੀ. ਅਕੈਡਮੀ ਖੰਡੂਰ ਵਿਖੇ ਅੰਤਰਰਾਸ਼ਟਰੀ ਮਾਂ ਦਿਵਸ ਨੂੰ ਸਮਰਪਿਤ ਸਮਾਗਮ
Ad Position 24