03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪਾਣੀਆਂ ਦਾ ਪੂਰਾ ਹੱਕ ਹਾਸਲ ਕਰਨ ਲਈ ਚੰਡੀਗੜ੍ਹ ਰੈਲੀ 15 ਨੂੰ

Ad Position 21
No active advertisement
ਅਜੀਤ ਡੈਸਕ 11-05-2026
ਜਗਰਾਉਂ, 10 ਮਈ (ਸ਼ਮਸ਼ੇਰ ਸਿੰਘ ਗਾਲਿਬ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਸਿੱਧਵਾਂ ਬੇਟ ਦੀਆਂ ਇਕਾਈਆਂ ਦੀ ਭਰਵੀਂ ਮੀਟਿੰਗ ਪਿੰਡ ਸੇਖਦੌਲਤ ਦੇ ਗੁਰੂਦੁਆਰਾ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਸਭ ਤੋਂ ਪਹਿਲਾਂ ਉੱਘੇ ਲੋਕਪੱਖੀ ਇਤਿਹਾਸਕਾਰ ਮਾਲਵਿੰਦਰਜੀਤ ਸਿੰਘ ਵੜੈਚ ਦੇ ਵਿਛੋੜੇ 'ਤੇ ਡੁੰਘਾ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਬਲਾਕ ਪ੍ਰਧਾਨ ਜਗਜੀਤ ਸਿੰਘ ਕਲੇਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਬੰਜਰ ਬਨਣ ਜਾ ਰਹੀ ਪੰਜਾਬ ਦੀ ਧਰਤੀ ਨੂੰ ਬਚਾਉਣ, ਬੀ.ਬੀ.ਐੱਮ.ਬੀ ਦੀ ਖੁੱਸੀ ਮਾਲਕੀ ਬਹਾਲ ਕਰਾਉਣ, ਪੰਜਾਬ 'ਚ ਵਗਦੇ ਦਰਿਆਵਾਂ ਦੇ ਪਾਣੀ 'ਤੇ ਪੰਜਾਬ ਦਾ ਪੂਰਾ ਹੱਕ ਸਥਾਪਤ ਕਰਨ, ਬਾਹਰਲੇ ਸੂਬਿਆਂ ਨੂੰ ਜਾਂਦੇ ਪਾਣੀ ਦੀ ਰਿਆਲਿਟੀ ਹਾਸਲ ਕਰਨ, ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਉਣ, ਫ਼ਸਲੀ ਚੱਕਰ ਬਦਲਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 15 ਮਈ ਨੂੰ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਮੁਜ਼ਾਹਰੇ 'ਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਗਿਆ | ਇਸ ਸਮੇਂ ਅਮਰੀਕਾ ਨਾਲ ਵਪਾਰ ਸਮਝੌਤੇ ਦਾ ਦੇਸ਼ ਦੇ ਖੇਤੀ ਅਰਥਚਾਰੇ 'ਤੇ ਪੈਣ ਜਾ ਰਹੇ ਮਾੜੇ ਅਸਰਾਂ ਦੀ ਖੁੱਲ ਕੇ ਚਰਚਾ ਕਰਦਿਆਂ ਇਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ | ਮੀਟਿੰਗ ਵਿਚ ਸਾਉਣੀ ਦੀ ਫ਼ਸਲ ਲਈ ਸਹਿਕਾਰੀ ਸਭਾਵਾਂ ਵਲੋਂ ਹੱਦ ਕਰਜ਼ੇ ਦੇ ਮਸਲੇ 'ਤੇ ਕਿਸਾਨਾਂ ਨੂੰ ਪਿੰਡਾਂ 'ਚ ਲਗਾਤਾਰ ਪ੍ਰੇਸ਼ਾਨ ਕਰਨ ਦੀ ਵੀ ਸਖ਼ਤ ਨਿੰਦਾ ਕੀਤੀ ਗਈ | ਮੀਟਿੰਗ ਨੇ 15 ਮਈ ਤੱਕ ਇਹ ਹੱਦ ਵਧਾਉਣ ਅਤੇ ਅਦਾ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ | ਇਸ ਤੋਂ ਬਿਨਾਂ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਨਵੀਂ ਖੇਤੀ ਨੀਤੀ ਤੁਰੰਤ ਐਲਾਨਣ ਦੀ ਮੰਗ ਕੀਤੀ ਹੈ | ਇਸ ਮੀਟਿੰਗ ਵਿਚ ਜ਼ਿਲ੍ਹਾ ਸਕੱਤਰ ਇੰਦਰਜੀਤ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ ਹੋਏ | ਇਸ ਸਮੇਂ ਜ਼ਿਲ੍ਹਾ ਮੀਤ ਪ੍ਰਧਾਨ ਇੰਦਰਜੀਤ ਸਿੰਘ ਲੋਧੀਵਾਲ, ਜਗਨ ਨਾਥ ਸੰਘਰਾਓ, ਕੁਲਵੰਤ ਸਿੰਘ ਗਾਲਬ, ਪਰਮਿੰਦਰ ਸਿੰਘ ਪਿੱਕਾ, ਜਸਵਿੰਦਰ ਸਿੰਘ ਭਮਾਲ, ਮਨਜਿੰਦਰ ਸਿੰਘ ਸਲੇਮਪੁਰਾ, ਜਸਵੀਰ ਸਿੰਘ ਲੀਲਾਂ, ਜਗਵਿੰਦਰ ਸਿੰਘ ਤੂਰ, ਬਲਵੰਤ ਸਿੰਘ ਸ਼ੇਰਪੁਰਾ, ਮਨਜੀਤ ਸਿੰਘ ਸ਼ੇਰਪੁਰ ਕਲਾਂ, ਹਰਜੀਤ ਸਿੰਘ ਸਵੱਦੀ, ਹਰਪਾਲ ਸਿੰਘ ਸੇਖਦੋਲਤ, ਚਰਨਜੀਤ ਸਿੰਘ ਸੇਖਦੋਲਤ, ਸੁਖਵਿੰਦਰ ਸਿੰਘ ਡਾਕਟਰ, ਸ਼ੇਰ ਸਿੰਘ ਗਾਲਬ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਮੌਕੇ ਤਿੰਨ ਰੋਜ਼ਾ ਸਮਾਗਮ 15 ਤੋਂ ਅਗਲੀ ਖ਼ਬਰ ਪਿੰਡ ਸਵੱਦੀ ਕਲਾਂ ਵਿਖੇ ਸਟੇਟ ਬੈਂਕ ਆਫ਼ ਇੰਡੀਆ ਵਲੋਂ ਕਿਸਾਨ ਮਿਲਣੀ ਪ੍ਰੋਗਰਾਮ
Ad Position 24