03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਮੌਕੇ ਤਿੰਨ ਰੋਜ਼ਾ ਸਮਾਗਮ 15 ਤੋਂ

Ad Position 21
No active advertisement
ਅਜੀਤ ਡੈਸਕ 11-05-2026
ਜਗਰਾਉਂ, 10 ਮਈ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੱਚਖੰਡ ਵਾਸੀ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਨਮਿੱਤ ਤਿੰਨ ਰੋਜ਼ਾ ਸਮਾਗਮ 15 ਮਈ 2026 ਨੂੰ ਗੁਰਦੁਆਰਾ ਬਾਬਾ ਭਹੋਈ ਸਾਹਿਬ ਅਗਵਾੜ੍ਹ ਲੋਪੋ ਜਗਰਾਉਂ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਸਮਾਗਮ ਮਹਾਂਪੁਰਖਾਂ ਤੋਂ ਵਰੋਸਾਏ ਅਤੇ ਭਤੀਜੇ ਸੰਤ ਬਾਬਾ ਬਲਜੀਤ ਸਿੰਘ ਨਾਨਕਸਰ ਵਾਲਿਆਂ ਦੀ ਨਿਗਰਾਨੀ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ | ਗੁਰਦੁਆਰਾ ਸਾਹਿਬ ਵਿਖੇ 15 ਮਈ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ ਜਾਣਗੇ | ਇਨ੍ਹਾਂ ਦੇ ਭੋਗ 17 ਮਈ ਨੂੰ ਸਵੇਰੇ 9 ਵਜੇ ਪੈਣਗੇ | ਇਸ ਉਪਰੰਤ ਦੀਵਾਨ ਸਜਾਏ ਜਾਣਗੇ, ਜਿਸ ਵਿਚ ਤਖ਼ਤ ਸਾਹਿਬਾਨਾਂ ਦੇ ਜਥੇਦਾਰ, ਸੰਤ ਮਹਾਂਪੁਰਖ, ਕੀਰਤਨੀ ਜੱਥਿਆਂ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਿਕ ਆਦਿ ਸੰਸਥਾਵਾਂ ਦੇ ਆਗੂ ਪਹੁੰਚ ਕੇ ਆਪਣੇ-ਆਪਣੇ ਢੰਗ ਨਾਲ ਸ਼ਰਧਾ ਦੇ ਫੁੱਲ ਭੇਟ ਕਰਨਗੇ | ਇਸ ਤੋਂ ਇਲਾਵਾ ਵੱਖ-ਵੱਖ ਬਿਮਾਰੀਆਂ ਦੇ ਮੈਡੀਕਲ ਕੈਂਪ ਵੀ ਲਾਏ ਜਾਣਗੇ | ਇਨ੍ਹਾਂ ਕੈਂਪਾਂ ਵਿਚ ਮਾਹਿਰ ਡਾਕਟਰ ਮਰੀਜ਼ਾਂ ਨੂੰ ਚੈੱਕ ਕਰਕੇ ਮੁਫ਼ਤ ਦਵਾਈਆਂ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਦਿਉਲ ਨੇ ਹਲਕਾ ਦਾਖਾ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਜ਼ਬੂਤ ਕੀਤਾ-ਅਮਨਾ ਸਵੱਦੀ ਅਗਲੀ ਖ਼ਬਰ ਪਾਣੀਆਂ ਦਾ ਪੂਰਾ ਹੱਕ ਹਾਸਲ ਕਰਨ ਲਈ ਚੰਡੀਗੜ੍ਹ ਰੈਲੀ 15 ਨੂੰ
Ad Position 24