03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪਿੰਡ ਰਾਜੋਆਣਾ ਕਲਾਂ ਤੋਂ ਤੀਰਥ ਯਾਤਰਾ ਲਈ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਬੱਸ ਰਵਾਨਾ <br/>

Ad Position 21
No active advertisement
ਅਜੀਤ ਡੈਸਕ 11-05-2026
ਹਲਵਾਰਾ, 10 ਮਈ (ਮਨਦੀਪ ਸਿੰਘ ਉੱਭੀ)-ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਪਿੰਡ ਰਾਜੋਆਣਾ ਕਲਾਂ ਤੋਂ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਅੰਮਿ੍ਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਾਏਕੋਟ ਹਲਕੇ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਨਿਰਮਲ ਸਿੰਘ ਗੋਪੀ ਅਤੇ ਤੇਜਿੰਦਰ ਸਿੰਘ ਬੱਬੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ | ਉਨ•ਾਂ ਕਿਹਾ ਕਿ ਇਸ ਯੋਜਨਾ ਨਾਲ ਆਮ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲ ਰਿਹਾ ਹੈ, ਜਿਸ ਨਾਲ ਲੋਕਾਂ ਵਿਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ ਅਤੇ ਤੀਰਥ ਯਾਤਰਾ ਵਰਗੀਆਂ ਯੋਜਨਾਵਾਂ ਲੋਕਾਂ ਨੂੰ ਆਪਣੀ ਆਸਥਾ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ | ਪਿੰਡ ਵਾਸੀਆਂ ਨੇ ਵੀ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਬਲਾਕ ਪ੍ਰਧਾਨ ਜਗਤਾਰ ਸਿੰਘ ਤਾਰਾ, ਬਿੰਦਰਜੀਤ ਸਿੰਘ ਗਿੱਲ, ਮਨਪ੍ਰੀਤ ਸਿੰਘ ਚਹਿਲ, ਪੰਚ ਸਤਵਿੰਦਰ ਸਿੰਘ ਭੱਟੀ, ਪੰਚ ਹਰਨੇਕ ਸਿੰਘ, ਗੁਰਪਾਲ ਸਿੰਘ ਵਿੱਕੀ, ਜਸਵੰਤ ਸਿੰਘ ਫੌਜੀ, ਜਗਰਾਜ ਸਿੰਘ ਤਲਵੰਡੀ ਰਾਏ, ਜੋਗਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ | ਆਗੂਆਂ ਵਲੋਂ ਬੱਸ ਨੂੰ ਰਵਾਨਾ ਕਰਦੇ ਹੋਏ ਯਾਤਰੀ ਸੰਗਤ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਲੱਜਿਆਵਤੀ ਜੈਨ ਨਰਸਿੰਗ ਇੰਸਟੀਚਿਊਟ ਰਾਏਕੋਟ ਵਿਖੇ ਪੈਰਾ ਮੈਡੀਕਲ ਐਂਟਰੈਂਸ ਟੈਸਟ ਦੀਆਂ ਤਿਆਰੀਆਂ ਲਈ ਕੋਚਿੰਗ ਕਲਾਸਾਂ ਸ਼... ਅਗਲੀ ਖ਼ਬਰ ਖੱਟੜਾ ਚੁਹਾਰਮ ਵਿਖੇ ਦਿਲ ਦੀਆਂ ਬਿਮਾਰੀਆਂ ਦੀ ਜਾਂਚ ਸੰਬੰਧੀ ਕੈਂਪ
Ad Position 24