03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਲੱਜਿਆਵਤੀ ਜੈਨ ਨਰਸਿੰਗ ਇੰਸਟੀਚਿਊਟ ਰਾਏਕੋਟ ਵਿਖੇ ਪੈਰਾ ਮੈਡੀਕਲ ਐਂਟਰੈਂਸ ਟੈਸਟ ਦੀਆਂ ਤਿਆਰੀਆਂ ਲਈ ਕੋਚਿੰਗ ਕਲਾਸਾਂ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 11-05-2026
ਰਾਏਕੋਟ, 10 ਮਈ (ਬਲਵਿੰਦਰ ਸਿੰਘ ਲਿੱਤਰ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫਰੀਦਕੋਟ ਵਲੋਂ ਪੋਸਟ ਬੇਸਿਕ ਬੀ.ਐੱਸ.ਸੀ ਨਰਸਿੰਗ ਕੋਰਸ ਵਿੱਚ ਦਾਖ਼ਲੇ ਲਈ ਪੀ.ਪੀ.ਐੱਮ.ਈ.ਟੀ.-ਟੈਸਟ 31 ਮਈ 2026 ਨੂੰ ਕਰਵਾਇਆ ਜਾਵੇਗਾ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਲੱਜਿਆਵਤੀ ਜੈਨ ਮੈਮੋਰੀਅਲ ਨਰਸਿੰਗ ਇੰਸਟੀਚਿਊਟ ਰਾਏਕੋਟ ਦੇ ਮੈਨੇਜਿੰਗ ਡਾਇਰੈਕਟਰ ਡਾ. ਰਮੇਸ਼ ਜੈਨ ਨੇ ਦੱਸਿਆ ਕਿ ਇਸ ਪ੍ਰੀਖਿਆ ਰਾਹੀਂ ਉਮੀਦਵਾਰਾਂ ਨੂੰ ਬੀ.ਐੱਸ.ਸੀ ਨਰਸਿੰਗ ਕੋਰਸ ਵਿਚ ਦਾਖ਼ਲੇ ਲਈ ਯੋਗਤਾ ਪ੍ਰਾਪਤ ਹੋਵੇਗੀ | ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਦੀ ਤਿਆਰੀ ਲਈ ਲੱਜਿਆਵਤੀ ਜੈਨ ਮੈਮੋਰੀਅਲ ਨਰਸਿੰਗ ਇੰਸਟੀਚਿਊਟ ਵਿਚ ਵਿਸ਼ੇਸ਼ ਕੋਚਿੰਗ ਕਾਲਸਾਂ ਸ਼ੁਰੂ ਕੀਤੀਆਂ ਗਈਆਂ ਹਨ ਤਾਂ ਜੋ ਵਿਦਿਆਰਥੀ ਵੱਧ ਤੋਂ ਵੱਧ ਲਾਭ ਲੈ ਸਕਣ | ਉਨ੍ਹਾਂ ਦੱਸਿਆ ਕਿ ਆਨਲਾਈਨ ਅਰਜ਼ੀਆਂ 12 ਮਈ ਤੱਕ ਦਿੱਤੀਆਂ ਜਾ ਸਕਦੀਆਂ ਹਨ | ਉਨ੍ਹਾਂ ਦੱਸਿਆ ਕਿ ਇਸ ਟੈਸਟ ਨੂੰ ਦੇਣ ਦੇ ਚਾਹਵਾਨ ਵਿਦਿਆਰਥੀਆਂ ਦੀ ਸਹੂਲਤ ਲਈ ਕਾਲਜ ਵਿਚ ਹੈਲਪ ਡੈੱਸਕ ਵੀ ਸਥਾਪਿਤ ਕੀਤਾ ਗਿਆ ਹੈ, ਜਿੱਥੇ ਵਿਦਿਆਰਥੀਆਂ ਨੂੰ ਪ੍ਰੀਖਿਆ ਨਾਲ ਸਬੰਧਿਤ ਜਾਣਕਾਰੀ ਮੁਹੱਈਆਂ ਕਰਵਾਈ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦਾ ਪੁੱਤ ਕਹਾਉਣ ਵਾਲੇ ਮੁੱਖ ਮੰਤਰੀ ਨੂੰ ਸਫ਼ਾਈ ਸੇਵਕ ਮਾਵਾਂ ਦੇ ਦੁੱਖ ਕਿਉਂ ਨਹੀਂ ਦਿਖਦੇ-ਮਿਸਰੋ ਦੇਵੀ ਅਗਲੀ ਖ਼ਬਰ ਪਿੰਡ ਰਾਜੋਆਣਾ ਕਲਾਂ ਤੋਂ ਤੀਰਥ ਯਾਤਰਾ ਲਈ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਬੱਸ ਰਵਾਨਾ <br/>
Ad Position 24