03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸਵਾਮੀ ਰੂਪ ਚੰਦ ਜੈਨ ਸਕੂਲ ਜਗਰਾਉਂ ਵਿਖੇ 'ਮਾਂ ਦਿਵਸ' ਮਨਾਇਆ

Ad Position 21
No active advertisement
ਅਜੀਤ ਡੈਸਕ 11-05-2026
ਜਗਰਾਉਂ, 10 ਮਈ (ਵਿਨੋਦ ਕੁਮਾਰ)-ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਚ ਪਿ੍ੰਸੀਪਲ ਰਾਜਪਾਲ ਕੌਰ ਦੀ ਅਗਵਾਈ ਅਤੇ ਸਮੂਹ ਮੈਨੇਜਮੈਂਟ ਦੇ ਸਹਿਯੋਗ ਨਾਲ 'ਮਾਂ ਦਿਵਸ' ਮਨਾਇਆ ਗਿਆ | ਇਸ ਸਮਾਗਮ ਵਿਚ ਕੇ.ਜੀ. ਤੋਂ ਪੰਜਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਵਲੋਂ ਮਾਂ ਦਿਵਸ ਬੜੇ ਹੀ ਪਿਆਰ, ਉਤਸ਼ਾਹ ਨਾਲ ਮਨਾਇਆ | ਇਸ ਪ੍ਰੋਗਰਾਮ ਦੇ ਵਿਸ਼ੇਸ਼ ਮੌਕੇ 'ਤੇ ਨੰਨੇ-ਮੁੰਨੇ ਬੱਚੇ ਬਹੁਤ ਹੀ ਖੂਬਸੂਰਤ ਪੁਸ਼ਾਕਾਂ ਵਿਚ ਪਹੁੰਚੇ | ਜਿਸ ਵਿਚ ਬੱਚਿਆਂ ਨੇ ਆਪਣੀਆਂ ਮਾਵਾਂ ਪ੍ਰਤੀ ਪਿਆਰ ਅਤੇ ਸਤਿਕਾਰ ਨੂੰ ਵੱਖ-ਵੱਖ ਗਤੀਵਿਧੀਆਂ ਰਾਹੀਂ ਪ੍ਰਗਟ ਕੀਤਾ | ਵਿਦਿਆਰਥੀਆਂ ਨੇ ਗੀਤ, ਕਵਿਤਾਵਾਂ, ਨਿ੍ਤ ਅਤੇ ਕਾਰਡ ਮੇਕਿੰਗ ਗਤੀਵਿਧੀਆਂ ਵਿਚ ਭਾਗ ਲਿਆ | ਬੱਚਿਆਂ ਵਲੋਂ ਤਿਆਰ ਕੀਤੇ ਸੁੰਦਰ ਕਾਰਡ ਅਤੇ ਸੰਦੇਸ਼ ਸਭ ਦਾ ਮਨ ਮੋਹ ਗਏ | ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਵੀ ਨੇ ਆਪਣੀ ਮਾਤਾ ਦੇ ਨਾਲ ਦਿਲ ਨੂੰ ਛੂਹ ਲੈਣ ਵਾਲੀਆਂ ਵੀਡੀਓਜ਼, ਪੋਸਟਰਾਂ, ਕਾਰਡਾਂ ਦੇ ਨਾਲ ਆਪਣੇ ਪਿਆਰ ਤੇ ਸਤਿਕਾਰ ਦਾ ਬਹੁਤ ਹੀ ਖੂਬਸੂਰਤੀ ਨਾਲ ਪ੍ਰਗਟਾਵਾ ਕੀਤਾ | ਸਮਾਗਮ ਦੌਰਾਨ ਪਿ੍ੰਸੀਪਲ ਰਾਜਪਾਲ ਕੌਰ ਨੇ ਬੱਚਿਆਂ ਦੁਆਰਾ ਕੀਤੀਆਂ ਗਈਆਂ ਖੂਬਸੂਰਤ ਗਤੀਵਿਧੀਆਂ ਦੀ ਸ਼ਲਾਘਾ ਕੀਤੀ | ਇਸ ਸਮੇਂ ਪਿ੍ੰਸੀਪਲ ਨੇ ਬੱਚਿਆਂ ਨੂੰ ਮਾਤਾ-ਪਿਤਾ ਦਾ ਸਤਿਕਾਰ ਕਰਨ ਅਤੇ ਹਮੇਸ਼ਾਂ ਉਨ੍ਹਾਂ ਦੀ ਆਗਿਆ ਮੰਨਣ ਲਈ ਪ੍ਰੇਰਿਤ ਕੀਤਾ | ਇਹ ਸਮਾਗਮ ਬਹੁਤ ਹੀ ਪ੍ਰੇਰਣਾਦਾਇਕ ਅਤੇ ਯਾਦਗਾਰ ਰਿਹਾ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਮੁਕੰਦ ਸਿੰਘ ਟਾਹਲੀ ਸਾਹਿਬ ਦੀ ਇਮਾਰਤ 'ਚ ਭੋਰਾ ਸਾਹਿਬ ਦੀ ਕਾਰ ਸੇਵਾ ਸ਼ੁਰੂ ਅਗਲੀ ਖ਼ਬਰ ਜਤਿੰਦਰਾ ਗਰੀਨਫੀਲਡ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਕੌਮਾਂਤਰੀ 'ਮਾਂ ਦਿਵਸ'
Ad Position 24