03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਬਾਬਾ ਈਸ਼ਰ ਸਿੰਘ, ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਵਿਖੇ 'ਮਾਂ ਦਿਵਸ' ਸੰਬੰਧੀ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 11-05-2026
ਰਾਏਕੋਟ, 10 ਮਈ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਬਾਬਾ ਈਸ਼ਰ ਸਿੰਘ, ਬਾਬਾ ਕੁੰਦਨ ਸਿੰਘ ਨਾਨਕਸਰ ਪਬਲਿਕ ਸਕੂਲ ਝੋਰੜਾਂ ਵਿਖੇ 'ਮਾਂ ਦਿਵਸ' ਬੜੀ ਸ਼ਰਧਾ, ਪਿਆਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਨੰਨੇ-ਮੁੰਨੇ ਬੱਚਿਆਂ ਵਲੋਂ ਮਾਵਾਂ ਲਈ ਸੁੰਦਰ ਕਾਰਡ, ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ ਗਏ, ਬੱਚਿਆਂ ਨੇ ਆਪਣੀਆਂ ਮਾਵਾਂ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕਰਦੇ ਹੋਏ ਸਭ ਦਾ ਦਿਲ ਜਿੱਤ ਲਿਆ | ਸਮਾਰੋਹ ਦੌਰਾਨ ਅਧਿਆਪਕਾਂ ਵਲੋਂ ਮਾਂ ਦੀ ਮਹਾਨਤਾ ਬਾਰੇ ਬੱਚਿਆਂ ਨੂੰ ਜਾਣੂੰ ਕਰਵਾਇਆ ਅਤੇ ਦੱਸਿਆ ਕਿ ਮਾਂ ਸਾਡੇ ਜੀਵਨ ਦੀ ਪਹਿਲੀ ਅਧਿਆਪਕ ਅਤੇ ਸਭ ਤੋਂ ਵੱਡੀ ਤਾਕਤ ਹੁੰਦੀ ਹੈ | ਸਕੂਲ ਵਿਚ ਰੰਗ-ਬਰੰਗੀ ਸਜ਼ਾਵਟ ਅਤੇ ਮਨਮੋਹਕ ਗਤੀਵਿਧੀਆਂ ਨੇ ਪ੍ਰੋਗਰਾਮ ਨੂੰ ਹੋਰ ਵੀ ਖਾਸ ਬਣਾ ਦਿੱਤਾ | ਇਸ ਮੌਕੇ ਸਕੂਲ ਪਿ੍ੰਸੀਪਲ ਪਲਵਿੰਦਰ ਸਿੰਘ ਚੀਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਾਂ ਦਾ ਪਿਆਰ ਦੁਨੀਆਂ ਦੀ ਸਭ ਤੋਂ ਕੀਮਤੀ ਦੌਲਤ ਹੈ ਅਤੇ ਸਾਨੂੰ ਹਰ ਵੇਲੇ ਆਪਣੀਆਂ ਮਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਉਨ੍ਹਾਂ ਸਾਰੇ ਬੱਚਿਆਂ ਅਤੇ ਸਟਾਫ਼ ਨੂੰ ਇਸ ਸੋਹਣੇ ਸਮਾਗਮ ਲਈ ਵਧਾਈ ਦਿੱਤੀ | ਅੰਤ ਵਿਚ ਸਮੂਹ ਬੱਚਿਆਂ ਨੇ 'ਹੈਪੀ ਮਦਰਜ਼ ਡੇ' ਦੇ ਨਾਅਰਿਆਂ ਨਾਲ ਮਾਹੌਲ ਨੂੰ ਖੁਸ਼ਮਈ ਬਣਾ ਦਿੱਤਾ | ਇਸ ਮੌਕੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਸੱਤਾ ਹਮੇਸ਼ਾਂ ਨਹੀਂ ਰਹਿੰਦੀ-ਆਰ.ਪੀ. ਸਿੰਘ ਅਗਲੀ ਖ਼ਬਰ ਗੁਰਦੁਆਰਾ ਬਾਬਾ ਮੁਕੰਦ ਸਿੰਘ ਟਾਹਲੀ ਸਾਹਿਬ ਦੀ ਇਮਾਰਤ 'ਚ ਭੋਰਾ ਸਾਹਿਬ ਦੀ ਕਾਰ ਸੇਵਾ ਸ਼ੁਰੂ
Ad Position 24