04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸਪਰਿੰਗ ਡਿਊ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

Ad Position 21
No active advertisement
ਅਜੀਤ ਡੈਸਕ 11-05-2026
ਜਗਰਾਉਂ, 10 ਮਈ (ਵਿਨੋਦ ਕੁਮਾਰ)-ਸਪਰਿੰਗ ਡਿਊ ਸਕੂਲ ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਪਿ੍ੰਸੀਪਲ ਮੈਡਮ ਰੀਨਾ ਜੈਦਿਕਾ, ਵਾਇਸ ਪਿ੍ੰਸੀਪਲ ਬੇਅੰਤ ਬਾਵਾ ਦੀ ਅਗਵਾਈ ਹੇਠ ਰੋਜ਼ਾਨਾ ਪਾਠਕ੍ਰਮ ਤੋਂ ਹਟ ਕੇ ਵਿਦਿਆਰਥੀਆਂ ਦੀਆਂ ਮਨੋਰੰਜਕ ਅਤੇ ਸਿੱਖਣਯੋਗ ਗਤੀਵਿਧੀਆਂ ਕਰਵਾਈਆਂ ਗਈਆਂ | ਸਕੂਲ 'ਚ ਡਰਾਇੰਗ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚ ਬੱਚਿਆਂ ਨੇ ਆਪਣੀ ਕਲਾ ਅਤੇ ਕਲਪਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਤੋਂ ਇਲਾਵਾ ਖੇਡਾਂ ਵਿਚ ਜੰਪਿੰਗ, ਰਿਲੇਅ ਗੇਮਜ਼ ਅਤੇ ਹੋਰ ਮਨੋਰੰਜਕ ਖੇਡਾਂ ਦਾ ਵੀ ਆਯੋਜਨ ਕੀਤਾ ਗਿਆ, ਜਿਸ ਨਾਲ ਬੱਚਿਆਂ ਵਿਚ ਖੁਸ਼ੀ ਅਤੇ ਜੋਸ਼ ਦੇਖਣ ਨੂੰ ਮਿਲਿਆ | ਵਿਦਿਆਰਥੀਆਂ ਨੂੰ ਪ੍ਰੇਰਣਾਦਾਇਕ ਫ਼ਿਲਮ 'ਡਾ: ਏ.ਪੀ.ਜੇ. ਅਬਦੁਲ ਕਲਾਮ' ਵੀ ਦਿਖਾਈ ਗਈ, ਜਿਸ ਨਾਲ ਬੱਚਿਆਂ ਨੂੰ ਮਹਾਨ ਵਿਅਕਤੀਤਵ ਤੋਂ ਸਿੱਖਣ ਅਤੇ ਜੀਵਨ ਵਿਚ ਉੱਚੇ ਲਕਸ਼ ਹਾਸਲ ਕਰਨ ਦੀ ਪ੍ਰੇਰਣਾ ਮਿਲੀ | ਇਸ ਮੌਕੇ ਅਧਿਆਪਕਾ ਕੁਲਜੀਤ ਕੌਰ, ਸ਼ਰਨਜੀਤ ਕੌਰ, ਨਿਸ਼ਾ, ਹਰਮਨਦੀਪ ਕੌਰ ਅਤੇ ਸ਼ਸ਼ੀ ਬਾਲਾ ਨੇ ਬੱਚਿਆਂ ਨੂੰ ਹਰ ਗਤੀਵਿਧੀ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦਾ ਮਨੋਬਲ ਵਧਾਇਆ | ਇਸ ਮੌਕੇ ਪ੍ਰਧਾਨ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਛਾਬੜਾ, ਡਾਇਰੈਕਟਰ ਨਵਨੀਤ ਚੌਹਾਨ, ਮੈਨੇਜਰ ਮਨਦੀਪ ਚੌਹਾਨ, ਮੈਨੇਜਿੰਗ ਡਾਇਰੈਕਟਰ ਸ. ਬਹਾਦੁਰ ਸਿੰਘ ਸਿੱਧੂ, ਹਰਜੀਤ ਸਿੰਘ ਸਿੱਧੂ ਯੂ.ਐੱਸ.ਏ. ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਵਲੋਂ ਹਲਕਾ ਗਿੱਲ ਦੇ ਪਾਰਟੀ ਮੁੱਖ ਦਫ਼ਤਰ ਦਾ ਉਦਘਾਟਨ ਹਰਪ੍ਰੀਤ ਸਿੰਮਕ ਦੀ ਸੁਖਬੀਰ ਨੇ ਕੀਤੀ ਸ਼ਲਾਘਾ <br/>... ਅਗਲੀ ਖ਼ਬਰ ਐਸ. ਐਸ. ਪੀ. ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਸੋਚ ਨੇ ਜਿੱਤੇ ਲੋਕਾਂ ਦੇ ਦਿਲ
Ad Position 24