05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਪੰਜਾਬ ਕਾਂਗਰਸ ਕਿਸਾਨ ਸੈੱਲ ਦੇ ਮੀਤ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 12-05-2026
ਸਿੱਧਵਾਂ ਬੇਟ, 11 ਮਈ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਹਲਕਾ ਇੰਚਾਰਜ ਦਾਖਾ ਦੇ ਨਜ਼ਦੀਕੀ ਸਾਥੀ ਅਤੇ ਬੇਟ ਇਲਾਕੇ ਦੇ ਸੀਨੀਅਰ ਕਾਂਗਰਸ ਆਗੂ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਸਿੱਧਵਾਂ ਬੇਟ ਨੂੰ ਕਾਂਗਰਸ ਕਿਸਾਨ ਸੈੱਲ ਦੇ ਕੌਮੀ ਪ੍ਰਧਾਨ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸੂਬਾ ਪ੍ਰਧਾਨ ਕਿਰਨਜੋਤ ਸਿੰਘ ਸੰਧੂ ਵਲੋਂ ਪੰਜਾਬ ਕਾਂਗਰਸ ਕਿਸਾਨ ਸੈੱਲ ਦਾ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਇਲਾਕੇ ਦੇ ਪਾਰਟੀ ਵਰਕਰਾਂ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ | ਨਵੇਂ ਚੁਣੇ ਆਪਣੇ ਸਾਥੀ ਸਿੱਧਵਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਉਣ ਸਮੇ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਕੈਪਟਨ ਸੰਧੂ ਨੇ ਜਿੱਥੇ ਸਮੂਹ ਠੇਕੇਦਾਰ ਪਰਿਵਾਰ ਨੂੰ ਵਧਾਈ ਦਿੱਤੀ, ਉੱਥੇ ਆਖਿਆ ਕਿ ਕਾਂਗਰਸ ਪਾਰਟੀ ਹਮੇਸ਼ਾ ਆਪਣੇ ਮਿਹਨਤੀ ਅਤੇ ਜੁਝਾਰੂ ਵਰਕਰਾਂ ਨੂ ਬਣਦਾ ਮਾਨ-ਸਨਮਾਨ ਦਿੰਦੀ ਆਈ ਹੈ ਅਤੇ ਦਿੰਦੀ ਰਹੇਗੀ | ਇਸ ਮੌਕੇ ਸਾਬਕਾ ਚੇਅਰਮੈਨ ਸਿੱਧਵਾਂ ਨੇ ਹਲਕਾ ਇੰਚਾਰਜ ਕੈਪਟਨ ਸੰਧੂ, ਕੌਮੀ ਪ੍ਰਧਾਨ ਸੁਖਪਾਲ ਸਿੰਘ ਖੈਹਿਰਾ ਅਤੇ ਸੂਬਾ ਪ੍ਰਧਾਨ ਕਿਰਨਜੋਤ ਸਿੰਘ ਸੰਧੂ ਦਾ ਧੰਨਵਾਦ ਕੀਤਾ | ਇਸ ਮੌਕੇ ਬਲਾਕ ਪ੍ਰਧਾਨ ਪ੍ਰੇਮ ਸਿੰਘ ਬਾਸੀਆਂ, ਰਿਟਾ: ਪਟਵਾਰੀ ਰਵਿੰਦਰ ਕੁਮਾਰ, ਬਾਬੂ ਬਾਂਸਲ, ਗੁਰਪ੍ਰਤਾਪ ਸਿੰਘ, ਗੁਰਮੀਤ ਸਿੰਘ ਬੋਪਾਰਾਏ ਅਤੇ ਬੱਬੂ ਕਲਸੀ ਨੇ ਵੀ ਸਿੱਧਵਾਂ ਨੂੰ ਵਧਾਈ ਦਿੰਦੇ ਹੋਏ ਸਮੁੱਚੀ ਕਾਂਗਰਸ ਲੀਡਰਸ਼ਿੱਪ ਦਾ ਧੰਨਵਾਦ ਕੀਤਾ | ਇਸੇ ਦੌਰਾਨ ਸਾਬਕਾ ਬਲਾਕ ਪ੍ਰਧਾਨ ਵਰਿੰਦਰ ਸਿੰਘ ਢਿੱਲੋਂ, ਗੋਬਿੰਦ ਸਿੰਘ ਢਿੱਲੋਂ, ਸਾਬਕਾ ਸਰਪੰਚ ਭਗਵੰਤ ਸਿੰਘ ਹੈਪੀ, ਸਾਬਕਾ ਸੰਮਤੀ ਮੈਂਬਰ ਗੁਰਜੀਤ ਸਿੰਘ ਜੰਡੀ, ਸਾਬਕਾ ਸਰਪੰਚ ਪਰਮਜੀਤ ਸਿੰਘ, ਸੁਖਜਿੰਦਰ ਸਿੰਘ ਗੋਰਸੀਆਂ, ਪੰਚ ਬਲਜਿੰਦਰ ਸਿੰਘ, ਅਰਵਿੰਦ ਸਿੰਘ ਤੂਰ, ਇੰਦਰਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਸੁੱਖਾ, ਸੰਦੀਪ ਸਿੰਘ ਪ੍ਰਧਾਨ, ਸਾਬਕਾ ਸਰਪੰਚ ਗੁਰਚਰਨ ਸਿੰਘ, ਸਾਬਕਾ ਸਰਪੰਚ ਜੰਗੀਰ ਸਿੰਘ, ਸਾਬਕਾ ਸਰਪੰਚ ਜਸਵਿੰਦਰ ਸਿੰਘ, ਸਾਬਕਾ ਸਰਪੰਚ ਗੁਰਚਰਨ ਸਿੰਘ, ਸਾਬਕਾ ਸਰਪੰਚ ਹਰਭਜਨ ਸਿੰਘ ਆਦਿ ਨੇ ਚੇਅਰਮੈਨ ਸਿੱਧਵਾਂ ਨੂੰ ਵਧਾਈ ਦਿੰਦੇ ਹੋਏ ਕੈਪਟਨ ਸੰਧੂ ਅਤੇ ਹੋਰ ਆਗੂਆਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਨਮਤੀ ਵਿਮਲ ਜੈਨ ਸਕੂਲ ਦਾ ਤਨਵੀਰ ਸਿੰਘ ਜਗਰਾਉਂ 'ਚੋਂ ਅੱਵਲ ਅਗਲੀ ਖ਼ਬਰ 'ਆਪ' ਕਾਰਕੁੰਨਾਂ ਵਲੋਂ ਭਾਜਪਾ ਦੇ ਬਲਾਚੌਰ ਦਫ਼ਤਰ 'ਤੇ ਹਮਲਾ ਨਿੰਦਣਯੋਗ-ਆਲੀਵਾਲ/ਦੇਤਵਾਲ
Ad Position 24