05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਮਾਂ ਦਿਵਸ ਉਤਸ਼ਾਹ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 12-05-2026
ਡੇਹਲੋਂ, 11 ਮਈ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਮਾਂ ਦਿਵਸ ਚਾਵਾਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਲੋਂ 'ਬੈੱਸਟ ਕੂਕ ਮਾਂ ਮੁਕਾਬਲਾ' ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਆਪਣੀਆਂ ਮਾਵਾਂ ਵਲੋਂ ਬਣਾਏ ਸਵਾਦੀ ਖਾਣੇ ਲੈ ਕੇ ਆਏ | ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਵੱਖ-ਵੱਖ ਕਿਸਮਾਂ ਦੇ ਘਰੇਲੂ ਖਾਣਿਆਂ ਨੇ ਸਭ ਦਾ ਮਨ ਮੋਹ ਲਿਆ | ਸਕੂਲ ਦੇ ਪਿ੍ੰਸੀਪਲ ਅਤੇ ਮੈਨੇਜਮੈਂਟ ਵਲੋਂ ਹਰ ਜਮਾਤ ਵਿਚੋਂ ਸਭ ਤੋਂ ਵਧੀਆ ਵਿਅੰਜਨ ਦੀ ਚੋਣ ਕੀਤੀ ਗਈ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਸੰਜੇ ਢੰਡ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਦੀ ਪ੍ਰਸ਼ੰਸਾ ਕਰਦਿਆਂ ਮਾਂ ਦਿਵਸ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਮਾਂ ਦਾ ਪਿਆਰ ਹਰ ਬੱਚੇ ਦੀ ਸਭ ਤੋਂ ਵੱਡੀ ਤਾਕਤ ਹੁੰਦੀ ਹੈ |
Ad Position 22
No active advertisement
ਪਿਛਲੀ ਖ਼ਬਰ ਸਚਦੇਵਾ ਸਕੂਲ ਸਾਹਨੇਵਾਲ ਵਿਖੇ ਮਾਂ ਦਿਵਸ ਸੰਬੰਧੀ ਸਮਾਰੋਹ ਕਰਵਾਇਆ ਗਿਆ ਅਗਲੀ ਖ਼ਬਰ ਸ਼ਕਤੀ ਸਕੂਲ ਸਾਹਨੇਵਾਲ ਵਿਖੇ ਵਿਸ਼ਵ ਰੈੈੱਡ ਕਰਾਸ ਦਿਵਸ ਮਨਾਇਆ
Ad Position 24