05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸ਼ਕਤੀ ਪਬਲਿਕ ਸੀਨੀ. ਸੰਕੈਡਰੀ ਸਕੂਲ ਦੋਰਾਹਾ ਵਿਖੇ ਮਾਂ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 12-05-2026
ਦੋਰਾਹਾ, 11 ਮਈ (ਮਨਜੀਤ ਸਿੰਘ ਗਿੱਲ)-ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿੱਚ ਮਾਂ ਦਿਵਸ ਬਹੁਤ ਹੀ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਵੱਲੋਂ ਸੁੰਦਰ ਭਾਸ਼ਣ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ ਗਏ | ਬੱਚਿਆਂ ਨੇ ਆਪਣੀਆਂ ਮਾਵਾਂ ਲਈ ਪਿਆਰ ਅਤੇ ਧੰਨਵਾਦ ਪ੍ਰਗਟ ਕੀਤਾ | ਸਕੂਲ ਦੇ ਪਿ੍ੰਸੀਪਲ ਜਤਿੰਦਰ ਸ਼ਰਮਾ ਅਤੇ ਵਾਇਸ ਪਿ੍ੰਸੀਪਲ ਨੀਰਜ ਸ਼ਰਮਾ ਨੇ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਆਪਣੇ ਸੰਬੋਧਨ ਵਿੱਚ ਮਾਵਾਂ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਮਾਂ ਸਾਡੇ ਜੀਵਨ ਦੀ ਪਹਿਲੀ ਅਧਿਆਪਕ ਹੁੰਦੀ ਹੈ ਅਤੇ ਸਾਨੂੰ ਆਪਣੇ ਮਾਪਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਪਿ੍ੰਸੀਪਲ ਜਤਿੰਦਰ ਸ਼ਰਮਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਪ੍ਰਸੰਸਾ ਕਰਦੇ ਹੋਏ ਪ੍ਰੋਗਰਾਮ ਦੀ ਸਫਲਤਾ ਲਈ ਵਧਾਈ ਦਿੱਤੀ | ਅੰਤ ਵਿੱਚ ਸਕੂਲ ਵੱਲੋਂ ਮਾਵਾਂ ਦੇ ਸਨਮਾਨ ਵਿੱਚ ਧੰਨਵਾਦ ਪ੍ਰਗਟ ਕੀਤਾ ਗਿਆ | ਇਹ ਸਮਾਗਮ ਬੱਚਿਆ ਲਈ ਯਾਦਗਾਰ ਰਿਹਾ ਅਤੇ ਸਭ ਨੇ ਇਸ ਦੀ ਭਰਪੂਰ ਪ੍ਰਸ਼ੰਸਾ ਕੀਤੀ | ਇਸ ਮੌਕੇ ਸੁਮਨ ਸ਼ਰਮਾ, ਕਮਲੇਸ਼ ਸ਼ਰਮਾ, ਰਾਜੀਵ ਵੈਦ (ਬੌਬੀ), ਸੀਮਾ ਕਪੂਰ, ਇੰਦਰਪਾਲ ਕੌਰ, ਨੇਹਾ ਸੂਦ, ਸਰਬਜੀਤ ਕੌਰ ਸੰਦੀਪ ਕੌਰ, ਸੀਮਾ ਰਾਣੀ, ਕੇਵਲਜੀਤ ਕੌਰ, ਪ੍ਰਦੀਪ ਕੌਰ, ਪ੍ਰਭਜੋਤ ਕੌਰ, ਅਜੀਤਪਾਲ , ਗੁਰਮੀਤ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲ ਦੇ ਵਿਦਿਆਰਥੀ ਸਨ |
Ad Position 22
No active advertisement
ਪਿਛਲੀ ਖ਼ਬਰ ਖੱਟੜਾ ਚੁਹਾਰਮ ਵਿਖੇ ਦਿਲ ਦੀਆਂ ਬਿਮਾਰੀਆਂ ਦੀ ਜਾਂਚ ਸੰਬੰਧੀ ਕੈਂਪ ਅਗਲੀ ਖ਼ਬਰ ਕੇਰਲ ਦੇ ਗਤਕਾ ਖਿਡਾਰੀਆਂ ਨੂੰ ਗੁਰ ਸਿਖਾਉਣਗੇ ਬਲਜਿੰਦਰ ਸਿੰਘ ਤੂਰ
Ad Position 24