05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਬਿਜਲੀ ਵਿਭਾਗ ਦੇ ਕੱਚੇ ਮੁਲਾਜ਼ਮ ਹੜਤਾਲ 'ਤੇ ਜਾਣ ਕਾਰਨ ਮੱਕੀ, ਹਰਾ ਚਾਰਾ ਤੇ ਹੋਰ ਸਬਜ਼ੀਆਂ ਪ੍ਰਭਾਵਿਤ

Ad Position 21
No active advertisement
ਅਜੀਤ ਡੈਸਕ 12-05-2026
ਮਾਛੀਵਾੜਾ ਸਾਹਿਬ,11 ਮਈ (ਰਾਜਦੀਪ ਸਿੰਘ ਅਲਬੇਲਾ)-ਸੂਬਾ ਸਰਕਾਰ ਦਾ ਬਿਜਲੀ ਵਿਭਾਗ ਪਹਿਲਾਂ ਹੀ ਮੁਲਾਜ਼ਮਾਂ ਦੀ ਘਾਟ ਨਾਲ ਜੂਝ ਰਿਹਾ ਹੈ ਅਤੇ ਉੱਪਰੋਂ ਵਿਭਾਗ 'ਚ ਜੋ ਕੱਚੇ ਮੁਲਾਜ਼ਮ ਹਨ ਉਹ ਵੀ ਹੜਤਾਲ 'ਤੇ ਚਲੇ ਗਏ, ਜਿਸ ਕਾਰਨ ਕਿਸਾਨਾਂ ਨੂੰ ਫ਼ਸਲਾਂ ਦੀ ਸਿੰਚਾਈ ਲਈ ਬਿਜਲੀ ਸਪਲਾਈ ਨਹੀਂ ਮਿਲ ਰਹੀ | ਜਾਣਕਾਰੀ ਅਨੁਸਾਰ ਬਿਜਲੀ ਵਿਭਾਗ 'ਚ ਪੱਕੇ ਮੁਲਾਜ਼ਮ ਬਹੁਤ ਹੀ ਘੱਟ ਹਨ ਅਤੇ ਕਰੀਬ 25 ਕੱਚੇ ਮੁਲਾਜ਼ਮਾਂ ਨਾਲ ਸ਼ਹਿਰ ਅਤੇ ਪਿੰਡਾਂ ਦੀ ਬਿਜਲੀ ਸਪਲਾਈ ਨੂੰ ਨਿਰਵਿਘਨ ਜਾਰੀ ਰੱਖਿਆ ਜਾ ਰਿਹਾ ਹੈ | ਇਹ ਕੱਚੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ 1 ਮਈ ਤੋਂ ਅਣਮਿਥੇ ਸਮੇਂ ਦੀ ਹੜਤਾਲ 'ਤੇ ਚਲੇ ਗਏ ਹਨ, ਜਿਸ ਤੋਂ ਬਾਅਦ ਮਾਛੀਵਾੜਾ ਇਲਾਕੇ ਦੇ ਪਿੰਡਾਂ 'ਚ ਹਾਲਾਤ ਇਹ ਹਨ ਕਿ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੀ ਸਿੰਚਾਈ ਲਈ ਖੇਤੀਬਾੜੀ ਮੋਟਰਾਂ ਤੱਕ ਬਿਜਲੀ ਸਪਲਾਈ ਨਹੀਂ ਮਿਲ ਰਹੀ | ਕੁੱਝ ਦਿਨ ਪਹਿਲਾਂ ਚੱਲੇ ਤੇਜ ਝੱਖੜ ਕਾਰਨ ਪਿੰਡਾਂ ਵਿਚ 24 ਘਰੇਲੂ ਬਿਜਲੀ ਸਪਲਾਈ ਦੇ ਨਾਲ-ਨਾਲ ਖੇਤੀਬਾੜੀ ਮੋਟਰਾਂ ਨੂੰ ਸਪਲਾਈ ਦੇਣ ਵਾਲੀਆਂ ਕਈ ਤਾਰਾਂ ਅਤੇ ਕਈ ਖੰਭੇ ਟੁੱਟ ਗਏ | ਬਿਜਲੀ ਵਿਭਾਗ ਦੇ ਅਧਿਕਾਰੀਆਂ ਵਲੋਂ ਜੋ ਕੁੱਝ ਮੁਲਾਜ਼ਮ ਪੱਕੇ ਹਨ ਉਨ੍ਹਾਂ ਨੂੰ ਨਾਲ ਲੈ ਕੇ ਪਹਿਲ ਦੇ ਅਧਾਰ 'ਤੇ ਘਰੇਲੂ ਖਪਤਕਾਰਾਂ ਲਈ 24 ਘੰਟੇ ਬਿਜਲੀ ਸਪਲਾਈ ਨੂੰ ਨਿਰਵਿਘਨ ਜਾਰੀ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਦੂਸਰੇ ਪਾਸੇ ਪਿੰਡਾਂ 'ਚ ਲੱਗੀਆਂ ਖੇਤੀਬਾੜੀ ਮੋਟਰ ਕੁਨੈਕਸ਼ਨਾਂ ਦੀ ਸਪਲਾਈ ਪਿਛਲੇ 4 ਦਿਨਾਂ ਤੋਂ ਬੰਦ ਪਈ ਹੈ | ਇੱਥੇ ਹੀ ਬੱਸ ਨਹੀਂ ਕਿਸਾਨਾਂ ਵਲੋਂ ਝੋਨੇ ਦੀ ਪਨੀਰੀ ਦੀ ਬਿਜਾਈ ਕਰਨੀ ਹੈ, ਪਸ਼ੂਆਂ ਦਾ ਹਰਾ ਚਾਰਾ ਪਾਣੀ ਤੋਂ ਬਿਨਾਂ ਸੁੱਕ ਰਿਹਾ ਹੈ ਅਤੇ ਪ੍ਰੇਸ਼ਾਨੀ ਦੀ ਹਾਲਤ 'ਚ ਕਿਸਾਨ ਸਰਕਾਰ ਅੱਗੇ ਗੁਹਾਰ ਲਗਾ ਰਹੇ ਹਨ ਕਿ ਬਿਜਲੀ ਸਪਲਾਈ ਦੇ ਵੱਡੇ-ਵੱਡੇ ਦਾਅਵਾ ਕਰਨ ਵਾਲਾ ਪ੍ਰਸ਼ਾਸਨ ਤੇ ਸਰਕਾਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ | ਮਾਛੀਵਾੜਾ ਇਲਾਕੇ ਦੇ ਕਈ ਪਿੰਡਾਂ ਵਿਚ ਖੇਤੀਬਾੜੀ ਬਿਜਲੀ ਸਪਲਾਈ ਠੱਪ ਪਈ ਹੈ ਅਤੇ ਕਿਸਾਨ ਹੈਪੀ ਗਿੱਲ, ਕੁਲਦੀਪ ਸਿੰਘ ਜਾਤੀਵਾਲ ਨੇ ਮੰਗ ਕੀਤੀ ਕਿ ਜਲਦ ਤੋਂ ਜਲਦ ਸਪਲਾਈ ਨੂੰ ਨਿਰਵਿਘਨ ਰੱਖਣ ਲਈ ਯਤਨ ਕੀਤੇ ਜਾਣ ਤਾਂ ਜੋ ਉਹ ਆਪਣੀਆਂ ਸੁੱਕ ਰਹੀਆਂ ਫ਼ਸਲਾਂ ਨੂੰ ਬਚਾ ਸਕਣ | ਮਾਛੀਵਾੜਾ ਪਾਵਰਕਾਮ ਵਿਖੇ ਤਾਇਨਾਤ ਐੱਸ.ਡੀ.ਓ. ਦਲਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਡੇ ਦਫ਼ਤਰ 'ਚ ਪੱਕੇ ਮੁਲਾਜ਼ਮ ਬਹੁਤ ਘੱਟ ਹਨ ਪਰ ਫਿਰ ਵੀ ਪਹਿਲ ਦੇ ਅਧਾਰ 'ਤੇ ਅਸੀਂ ਜੋ ਘਰੇਲੂ 24 ਘੰਟੇ ਸਪਲਾਈ ਹੈ ਉਸ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰ ਰਹੇ ਹਾਂ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਰਾਜ ਭਵਨ ਘੇਰਨ ਦੇ ਸੱਦੇ 'ਤੇ ਬੀਕੇਯੂ ਡਕੌਂਦਾ (ਧਨੇਰ) ਵਲੋਂ ਤਿਆਰੀਆਂ ਜੰਗੀ ਪੱਧਰ 'ਤੇ ਸ... ਅਗਲੀ ਖ਼ਬਰ ਖੱਟੜਾ ਚੁਹਾਰਮ ਵਿਖੇ ਦਿਲ ਦੀਆਂ ਬਿਮਾਰੀਆਂ ਦੀ ਜਾਂਚ ਸੰਬੰਧੀ ਕੈਂਪ
Ad Position 24