05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸੰਯੁਕਤ ਕਿਸਾਨ ਮੋਰਚੇ ਵਲੋਂ ਰਾਜ ਭਵਨ ਘੇਰਨ ਦੇ ਸੱਦੇ 'ਤੇ ਬੀਕੇਯੂ ਡਕੌਂਦਾ (ਧਨੇਰ) ਵਲੋਂ ਤਿਆਰੀਆਂ ਜੰਗੀ ਪੱਧਰ 'ਤੇ ਸ਼ੁਰੂ

Ad Position 21
No active advertisement
ਅਜੀਤ ਡੈਸਕ 12-05-2026
ਰਾਏਕੋਟ, 11 ਮਈ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਬਲਾਕ ਰਾਏਕੋਟ ਅਤੇ ਬਲਾਕ ਸੁਧਾਰ ਦੀ ਸਾਂਝੀ ਮੀਟਿੰਗ ਬਲਾਕ ਰਾਏਕੋਟ ਦੇ ਪ੍ਰਧਾਨ ਸਰਬਜੀਤ ਸਿੰਘ ਧੂਰਕੋਟ ਅਤੇ ਸਰਬਜੀਤ ਸਿੰਘ ਗਿੱਲ ਪ੍ਰਧਾਨ ਬਲਾਕ ਸੁਧਾਰ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਬੀ.ਕੇ.ਯੂ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਕੇਂਦਰ ਸਰਕਾਰ ਵਲੋਂ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਬਾਰੇ ਜਾਰੀ ਕੀਤੇ ਗਏ ਪੰਜਾਬ ਵਿਰੋਧੀ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ 15 ਮਈ ਨੂੰ ਚੰਡੀਗੜ੍ਹ ਰਾਜ ਭਵਨ ਘੇਰਨ ਦੇ ਦਿੱਤੇ ਗਏ ਸੱਦੇ ਦੇ ਸਬੰਧ 'ਚ ਬੀ.ਕੇ.ਯੂ ਡਕੌਂਦਾ (ਧਨੇਰ) ਵਲੋਂ ਬਲਾਕ ਰਾਏਕੋਟ ਅਤੇ ਬਲਾਕ ਸੁਧਾਰ ਤੋਂ ਵੱਡੇ ਕਾਫ਼ਲੇ ਨਾਲ ਸ਼ਮੂਲੀਅਤ ਕੀਤੀ ਜਾਵੇਗੀ | ਜਿਸ ਦੇ ਸਬੰਧ ਵਿੱਚ ਅੱਜ ਦੀ ਮੀਟਿੰਗ ਦੌਰਾਨ ਪ੍ਰੋਗਰਾਮ ਦੀ ਰੂਪ-ਰੇਖਾ ਤਿਆਰ ਕੀਤੀ ਗਈ | ਆਗੂਆਂ ਨੇ ਕਿਸਾਨਾਂ ਨੂੰ ਇਸ ਸੰਘਰਸ਼ ਦੀ ਸਫ਼ਲਤਾ ਲਈ ਹੁੰਮ-ਹੁੰਮਾ ਕੇ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਵਲੋਂ ਕਿਸਾਨਾਂ ਦੇ ਕਰਜ਼ਿਆਂ ਵਿਚ ਕੀਤਾ ਗਿਆ ਵਾਧਾ ਤੁਰੰਤ ਲਾਗੂ ਕੀਤੇ ਜਾਣ ਦੀ ਮੰਗ ਉਠਾਈ | ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਜ਼ਿਲ੍ਹਾ ਮੀਤ ਪ੍ਰਧਾਨ ਅਮਨਦੀਪ ਸ਼ਰਮਾ, ਹਰਜੀਤ ਸਿੰਘ ਕਲਸੀਆਂ, ਜਸਪਾਲ ਸਿੰਘ ਗਰੇਵਾਲ, ਕਿਰਨਦੀਪ ਸਿੰਘ ਮੀਤ ਪ੍ਰਧਾਨ, ਹਰਦੀਪ ਸਿੰਘ ਸਕੱਤਰ, ਦਲਵੀਰ ਸਿੰਘ ਟੂਸਾ, ਕੁਲਵੰਤ ਸਿੰਘ ਹਰਾ, ਡਾ. ਜਸਵੰਤ ਸਿੰਘ ਰਾਜੋਆਣਾ, ਕਰਨੈਲ ਸਿੰਘ ਮੋਹੀ, ਹਾਕਮ ਸਿੰਘ ਸਕੱਤਰ, ਹਰਜੀਤ ਸਿੰਘ ਕਲਸੀਆਂ ਸਕੱਤਰ, ਬਿੰਦਰ ਸਿੰਘ ਬਲਾਕ ਮੀਤ ਪ੍ਰਧਾਨ, ਲੱਖਾ ਸਿੰਘ, ਲਖਵੀਰ ਸਿੰਘ, ਦਰਸ਼ਨ ਸਿੰੰਘ ਇਕਾਈ ਪ੍ਰਧਾਨ, ਚਮਕੌਰ ਸਿੰਘ ਚੱਕ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਜੱਟਪੁਰਾ, ਗੁਰਜੀਤ ਸਿੰਘ ਸੱਤੋਵਾਲ, ਸਾਬਕਾ ਸਰਪੰਚ ਚਮਕੌਰ ਸਿੰਘ ਬੋਪਾਰਾਏ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ. ਸੋਭਾ ਸਿੰਘ ਪਬਲਿਕ ਸਕੂਲ ਰਾਏਕੋਟ ਵਿਖੇ ਮਾਂ ਦਿਵਸ ਮਨਾਇਆ ਅਗਲੀ ਖ਼ਬਰ ਬਿਜਲੀ ਵਿਭਾਗ ਦੇ ਕੱਚੇ ਮੁਲਾਜ਼ਮ ਹੜਤਾਲ 'ਤੇ ਜਾਣ ਕਾਰਨ ਮੱਕੀ, ਹਰਾ ਚਾਰਾ ਤੇ ਹੋਰ ਸਬਜ਼ੀਆਂ ਪ੍ਰਭਾਵਿਤ
Ad Position 24