05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸ. ਸੋਭਾ ਸਿੰਘ ਪਬਲਿਕ ਸਕੂਲ ਰਾਏਕੋਟ ਵਿਖੇ ਮਾਂ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 12-05-2026
ਰਾਏਕੋਟ, 11 ਮਈ (ਬਲਵਿੰਦਰ ਸਿੰਘ ਲਿੱਤਰ)-ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਸਿੱਖਿਆ ਸੰਸਥਾ ਸ. ਸੋਭਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਵਿਖੇ 'ਮਾਂ ਦਿਵਸ' ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੱਧ-ਚੜ੍ਹਕੇ ਹਿੱਸਾ ਲਿਆ | ਸਵੇਰ ਦੀ ਸਭਾ ਵਿਚ 'ਮਾਂ ਦਿਵਸ' ਨਾਲ ਸੰਬੰਧਿਤ ਸਪੀਚ ਦਿੱਤੀ ਗਈ | ਉਪਰੰਤ ਨਰਸਰੀ ਤੋਂ ਤੀਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਡਾਂਸ ਅਤੇ ਰੈਪ ਵਾਕ ਕੀਤੀ, ਜਿਸ ਵਿਚ ਅਧਿਆਪਕ ਸਾਹਿਬਾਨ ਵੀ ਸ਼ਾਮਿਲ ਸਨ | ਚੌਥੀ ਤੋਂ ਸੱਤਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੇਸਟ ਮਟੀਰੀਅਲ, ਡਰਾਈ ਅਤੇ ਆਰਟੀਫੀਸ਼ੀਅਲ ਫੁੱਲਾਂ ਦੇ ਗੁਲਦਸਤੇ ਬਣਾਏ, ਅੱਠਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖੋ-ਵੱਖਰੇ ਪਰਸ ਬਣਾ ਕੇ ਇਹ ਦਿਨ ਆਪਣੀਆਂ ਮਾਂਵਾਂ ਨੂੰ ਸਮਰਪਿਤ ਕੀਤਾ | ਵਿਦਿਆਰਥੀਆਂ ਵਲੋਂ ਬਹੁਤ ਹੀ ਸੋਹਣੇ ਗਰੁੱਪ ਡਾਂਸ ਦੀ ਪੇਸ਼ਕਾਰੀ ਵੀ ਦਿੱਤੀ ਗਈ | ਇਸ ਮੌਕੇ ਸਕੂਲ ਪਿ੍ੰਸੀਪਲ ਕਵਿਤਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀਵਨ ਵਿੱਚ ਮਾਂ ਦਾ ਦੇਣ ਕੋਈ ਨਹੀਂ ਦੇ ਸਕਦਾ ਅਤੇ ਮਾਂ ਵੱਲੋਂ ਬੱਚਿਆਂ ਦੀ ਕਾਮਯਾਬੀ ਲਈ ਕੀਤੇ ਉਪਰਾਲੇ ਅਤੇ ਮਿਹਨਤ ਦੀ ਕੋਈ ਵੀ ਬਰਾਬਰੀ ਨਹੀਂ ਕਰ ਸਕਦਾ | ਇਸ ਸਮੇਂ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖੇਤਾਂ ਨੂੰ ਠੰਢਾ ਕਰਨ ਦੇ ਨਾਂਅ 'ਤੇ ਪਾਣੀ ਨਾਲ ਭਰਨ ਦੀ ਨਹੀਂ ਕੋਈ ਲੋੜ-ਡਾ. ਬਾਠ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਰਾਜ ਭਵਨ ਘੇਰਨ ਦੇ ਸੱਦੇ 'ਤੇ ਬੀਕੇਯੂ ਡਕੌਂਦਾ (ਧਨੇਰ) ਵਲੋਂ ਤਿਆਰੀਆਂ ਜੰਗੀ ਪੱਧਰ 'ਤੇ ਸ...
Ad Position 24