ਜਗਰਾਉਂ, 12 ਮਈ (ਸ਼ਮਸ਼ੇਰ ਸਿੰਘ ਗਾਲਿਬ)-ਨਗਰ ਕੌਂਸਲ ਜਗਰਾਉਂ ਦੀਆਂ ਹੋਣ ਵਾਲੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਵਲੋਂ ਵਾਰਡ ਨੰਬਰ 23 ਤੋਂ ਬੀਬੀ ਗੁਰਮੀਤ ਕੌਰ ਸਿੱਧੂ ਪਤਨੀ ਸਾਬਕਾ ਬੈਂਕ ਮੈਨੇਜਰ ਕਰਮ ਸਿੰਘ ਸਿੱਧੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ | ਇਸ ਮੌਕੇ ਮੁਹੱਲਾ ਕਰਨੈਲ ਗੇਟ ਵਿਖੇ ਹੋਈ ਵਾਰਡ ਵਾਸੀਆਂ ਦੀ ਇਕੱਤਰਤਾ ਦੌਰਾਨ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ, 'ਆਪ' ਦੀ ਸੀਨੀਅਰ ਆਗੂ ਪ੍ਰੋ: ਸੁਖਵਿੰਦਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਵਾਰਡ ਵਾਸੀਆਂ ਦੀਆਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਬੀਬੀ ਮਾਣੂੰਕੇ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ 'ਆਪ' ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਅਤੇ ਕੀਤੇ ਵਿਕਾਸ ਕਾਰਜਾਂ ਦੇ ਦਮ 'ਤੇ ਲੜੀਆਂ ਜਾਣਗੀਆਂ | ਉਨ੍ਹਾਂ ਵਾਰਡ ਨੰਬਰ 23 ਤੋਂ ਬੀਬੀ ਗੁਰਮੀਤ ਕੌਰ ਸਿੱਧੂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ ਤਾਂ ਕਿ ਵਾਰਡ ਦੇ ਰਹਿੰਦੇ ਵਿਕਾਸ ਕਾਰਜ ਕਰਵਾਏ ਜਾ ਸਕਣ | ਇਸ ਮੌਕੇ ਬੀਬੀ ਮਾਣੂੰਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਜਗਰਾਉਂ ਦੇ ਵਿਕਾਸ ਲਈ ਜਿੱਥੇ ਲੰਬੇ ਸਮੇਂ ਤੋਂ ਲਟਕਦੀਆਂ ਸੜਕਾਂ ਨਵੀਂਆ ਬਣਵਾਈਆਂ ਗਈਆਂ, ਉੱਥੇ ਹੋਰ ਅਨੇਕਾਂ ਵਿਕਾਸ ਕਾਰਜ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਵਿਰੋਧੀ ਪਾਰਟੀਆਂ ਦੇ ਕੌਂਸਲਰਾਂ ਵਲੋਂ ਸ਼ਹਿਰ ਦੇ ਵਿਕਾਸ ਕਾਰਜਾਂ 'ਚ ਕਈ ਤਰ੍ਹਾਂ ਦੇ ਅੜਿੱਕੇ ਲਗਾਏ ਗਏ ਅਤੇ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ, ਪਰ ਸ਼ਹਿਰ ਵਾਸੀ ਸਭ ਜਾਣਦੇ ਹਨ ਤੇ ਇੰਨ੍ਹਾਂ ਚੋਣਾਂ 'ਚ 'ਆਪ' ਦੇ ਕੌਂਸਲਰਾਂ 'ਚ ਵੱਡੇ ਬਹੁਮਤ ਨਾਲ ਜਿਤਾਉਣਗੇ ਜਿਸ ਨਾਲ ਸ਼ਹਿਰ ਦਾ ਹਰ ਪੱਖ ਤੋਂ ਵਿਕਾਸ ਹੋ ਸਕੇ | ਇਸ ਮੌਕੇ ਬੀਬੀ ਗੁਰਮੀਤ ਕੌਰ ਸਿੱਧੂ ਅਤੇ ਉਨ੍ਹਾਂ ਦੇ ਪਤੀ ਕਰਮ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਅਤੇ ਬੀਬੀ ਮਾਣੂੰਕੇ ਦਾ ਧੰਨਵਾਦ ਕੀਤਾ ਤੇ ਕਿਹਾ ਉਹ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਆਪਣੀ ਸੀਟ ਜਿੱਤਣਗੇ | ਇਸ ਮੌਕੇ ਕੋਆਰਡੀਨੇਟਰ ਧਰਮਿੰਦਰ ਸਿੰਘ ਧਾਲੀਵਾਲ, ਕੁਲਵਿੰਦਰ ਸਿੰਘ ਕਾਲਾ, ਸੁਖਵਿੰਦਰ ਸਿੰਘ ਕਾਕਾ, ਅਵਤਾਰ ਸਿੰਘ, ਬਲਜੀਤ ਸਿੰਘ ਜੇ.ਈ., ਸੁਖਵਿੰਦਰ ਸਿੰਘ ਫੌਜ਼ੀ, ਬਲਜਿੰਦਰ ਸਿੰਘ ਸਿਵੀਆ, ਸ਼ਮਸ਼ੇਰ ਸਿੰਘ, ਬਲਜੀਤ ਸਿੰਘ, ਮਾ: ਜਸਵੰਤ ਸਿੰਘ, ਲਖਵੀਰ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ |
ਜਗਰਾਉਂ ਨਗਰ ਕੌਂਸਲ ਚੋਣਾਂ<br> ਆਮ ਆਦਮੀ ਪਾਰਟੀ ਨੇ ਵਾਰਡ ਨੰਬਰ 23 ਤੋਂ ਬੀਬੀ ਗੁਰਮੀਤ ਕੌਰ ਸਿੱਧੂ ਨੂੰ ਉਮੀਦਵਾਰ ਐਲਾਨਿਆ
ਅਜੀਤ ਡੈਸਕ
13-05-2026