14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਭੂੰਦੜੀ ਵਿਖੇ 'ਆਪ' ਵਰਕਰਾਂ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 13-05-2026
ਭੂੰਦੜੀ, 12 ਮਈ (ਕੁਲਦੀਪ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਦੀ ਮੀਟਿੰਗ ਸਥਾਨਕ ਕਸਬਾ ਭੂੰਦੜੀ ਵਿਖੇ ਪ੍ਰਧਾਨ ਗੁਰਜੀਤ ਸਿੰਘ ਮੰਤਰੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਲਕਾ ਇੰਚਾਰਜ ਡਾ. ਕੇ.ਐੱਨ.ਐੱਸ. ਕੰਗ ਨੇ ਸ਼ਿਰਕਤ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਰਾਜਨੀਤਿਕ ਬਿਆਨਬਾਜ਼ੀ ਦੀ ਬਜਾਏ ਲੋਕ ਹਿਤਾਂ ਲਈ ਕੰਮ ਕਰਨ 'ਤੇ ਵਿਸ਼ਵਾਸ ਰੱਖਦੀ ਹੈ | ਉਨ੍ਹਾਂ ਕਿਹਾ ਕਿ ਵੱਧ ਰਹੇ ਘਰੇਲੂ ਖਰਚਿਆਂ ਦੇ ਮੱਦੇਨਜ਼ਰ ਭਗਵੰਤ ਮਾਨ ਸਰਕਾਰ ਵਲੋਂ ਲਗਭਗ 40 ਲੱਖ ਪਰਿਵਾਰਾਂ ਨੂੰ ਰਸੋਈ ਲਈ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣਾ ਇਕ ਇਤਿਹਾਸਕ ਅਤੇ ਹਮਦਰਦੀ ਭਰਿਆ ਕਦਮ ਹੈ, ਜਿਸ ਨਾਲ ਆਮ ਲੋਕਾਂ ਦੇ ਘਰੇਲੂ ਬੋਝ ਵਿਚ ਕਾਫ਼ੀ ਕਮੀ ਆਈ ਹੈ | ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਮੁਫ਼ਤ ਬਿਜਲੀ, ਮੁੱਖ ਮੰਤਰੀ ਸਿਹਤ ਯੋਜਨਾ, ਮਾਵਾਂ-ਧੀਆਂ ਸਤਿਕਾਰ ਯੋਜਨਾ, ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ ਅਤੇ ਨਹਿਰੀ ਪਾਣੀ ਵਰਗੀਆਂ ਸਹੂਲਤਾਂ ਦੇ ਕੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੇਵਾ ਦਾ ਮੌਕਾ ਦੇਣ ਲਈ ਲੋਕਾਂ ਅਤੇ ਵਾਹਿਗੁਰੂ ਦਾ ਧੰਨਵਾਦ ਵੀ ਕੀਤਾ | ਇਸ ਮੌਕੇ ਚੇਅਰਮੈਨ ਗੁਰਜੀਤ ਸਿੰਘ ਮੰਤਰੀ ਨੇ ਮਹਿਮਾਨਾਂ ਦਾ ਸਵਾਗਤ ਕੀਤਾ | ਇਸ ਮੌਕੇ ਚੇਅਰਮੈਨ ਤੇਜਪਾਲ ਸਿੰਘ ਗਿੱਲ, ਪਰਮਿੰਦਰ ਸਿੰਘ ਸਿੱਧੂ, ਕੋਆਰਡੀਨੇਟਰ ਬਲਜਿੰਦਰ ਸਿੰਘ, ਬਲਕਾਰ ਸਿੰਘ ਲਾਡੀ, ਅਜਮੇਰ ਸਿੰਘ, ਦਵਿੰਦਰ ਸਿੰਘ, ਗੁਰਤੇਜ ਸਿੰਘ, ਸਰਪੰਚ ਭਰਪੂਰ ਸਿੰਘ, ਗੁਰਮਿੰਦਰ ਸਿੰਘ ਤੂਰ, ਬੇਅੰਤ ਸਿੰਘ ਬਾਸੀਆਂ, ਹਰਬੰਸ ਸਿੰਘ ਖੰਜਰਵਾਲ, ਕੁਲਦੀਪ ਸਿੰਘ ਭਰੋਵਾਲ, ਮਨਜੀਤ ਸਿੰਘ ਗੋਰਾਹੂਰ, ਕੈਪਟਨ ਬਲਵਿੰਦਰ ਸਿੰਘ, ਦਲਜੀਤ ਸਿੰਘ ਤੂਰ, ਸਿਰਲੇਖ ਸਿੰਘ, ਡਾ. ਜਗਦੇਵ ਸਿੰਘ ਕੌਲ, ਗੁਰਪ੍ਰੀਤ ਸਿੰਘ ਸਹਿਜਾਪੁਰੀ ਅਤੇ ਜਗਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਿਊ ਪਬਲਿਕ ਸਕੂਲ ਮੰਡੀ ਮੁੱਲਾਂਪੁਰ 'ਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ <br/> ਅਗਲੀ ਖ਼ਬਰ ਜਗਰਾਉਂ ਨਗਰ ਕੌਂਸਲ ਚੋਣਾਂ<br> ਆਮ ਆਦਮੀ ਪਾਰਟੀ ਨੇ ਵਾਰਡ ਨੰਬਰ 23 ਤੋਂ ਬੀਬੀ ਗੁਰਮੀਤ ਕੌਰ ਸਿੱਧੂ ਨੂੰ ਉਮੀਦਵਾਰ ਐਲ...
Ad Position 24