ਮੁੱਲਾਂਪੁਰ-ਦਾਖਾ, 12 ਮਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ ਦਸਵੀਂ ਸ਼੍ਰੇਣੀ ਸਾਲਾਨਾ ਪ੍ਰੀਖਿਆ ਦੇ ਨਤੀਜਿਆਂ 'ਚ ਨਿਊ ਪਬਲਿਕ ਹਾਈ ਸਕੂਲ ਮੰਡੀ ਮੁੱਲਾਂਪੁਰ ਦਾਖਾ (ਲੁਧਿ:) ਦੇ ਵਿਦਿਆਰਥੀਆਂ ਨੇ ਚੰਗੀਆਂ ਮੱਲਾਂ ਮਾਰੀਆਂ | ਸਕੂਲ ਪਿ੍ੰਸੀਪਲ ਅਮਰਜੀਤ ਕੌਰ ਨੇ ਦੱਸਿਆ ਕਿ ਪ੍ਰੀਖਿਆ ਕੇਂਦਰ ਵਿਚ ਬੈਠੇ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ | ਦਸਵੀਂ ਜਮਾਤ ਨਤੀਜੇ 'ਚ ਸਕੂਲ ਵਿਦਿਆਰਥਣ ਪ੍ਰਭਜੋਤ ਕੌਰ ਨੇ 82 ਫ਼ੀਸਦੀ, ਬ੍ਰਹਮਬੀਰ ਸਿੰਘ ਨੇ 75 ਫ਼ੀਸਦੀ, ਮਨਜੋਤ ਸਿੰਘ ਪਨੇਸਰ ਨੇ 74 ਫ਼ੀਸਦੀ, ਰਾਜਨ ਨੇ 72 ਫ਼ੀਸਦੀ, ਅਵਨੀਤ ਕੌਰ 70 ਫ਼ੀਸਦੀ ਅੰਕ ਪ੍ਰਾਪਤ ਕੀਤੇ | ਨਿਊ ਪਬਲਿਕ ਹਾਈ ਸਕੂਲ ਮੰਡੀ ਮੁੱਲਾਂਪੁਰ-ਦਾਖਾ ਦੇ ਡਾਇਰੈਕਟਰ ਜਗਦੀਸ਼ ਕੌਰ, ਪ੍ਰਬੰਧਕੀ ਪ੍ਰਧਾਨ ਸੁਖਦੇਵ ਸਿੰਘ ਰਕਬਾ, ਡਾ: ਮਨਵੀਰ ਸਿੰਘ, ਡਾ: ਹਰਪ੍ਰੀਤ ਕੌਰ ਵਲੋਂ 10ਵੀਂ ਸ੍ਰੇਣੀ ਪ੍ਰੀਖਿਆ ਦੇ ਨਤੀਜੇ ਵਿਚ ਅੱਵਲ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਵਧਾਈ ਦਿੱਤੀ |