13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਫ਼ਾਈ ਸੇਵਕਾਂ ਦਾ ਸੰਘਰਸ਼ ਸੱਤਵੇਂ ਦਿਨ ਵੀ ਜਾਰੀ <br/>

Ad Position 21
No active advertisement
ਅਜੀਤ ਡੈਸਕ 13-05-2026
ਜਗਰਾਉਂ, 12 ਮਈ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਜਗਰਾਉਂ ਅੰਦਰ ਸਫ਼ਾਈ ਸੇਵਕਾਂ, ਸੀਵਰਮੈਨਾਂ ਅਤੇ ਸਮੂਹ ਮਿਊਾਸੀਪਲ ਕਾਮਿਆਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਕੀਤਾ ਜਾ ਰਿਹਾ ਸੰਘਰਸ਼ ਸੱਤਵੇਂ ਦਿਨ ਵਿਚ ਦਾਖ਼ਲ ਹੋ ਗਿਆ | ਸੰਘਰਸ਼ ਦੌਰਾਨ ਅੱਜ ਪੰਜਾਬ ਦੀਆਂ ਵੱਖ-ਵੱਖ ਕਿਸਾਨ, ਮਜ਼ਦੂਰ, ਸਮਾਜਿਕ, ਵਿਦਿਆਰਥੀ ਅਤੇ ਧਾਰਮਿਕ ਜਥੇਬੰਦੀਆਂ ਨੇ ਧਰਨੇ ਵਿਚ ਪਹੁੰਚ ਕੇ ਭਾਰੀ ਸਮਰਥਨ ਦਾ ਐਲਾਨ ਕੀਤਾ | ਸਮਰਥਨ ਦੇਣ ਵਾਲਿਆਂ ਵਿਚ ਸੈਂਟਰਲ ਵਾਲਮੀਕ ਸਭਾ ਇੰਡੀਆ ਦੇ ਕੌਮੀ ਪ੍ਰਧਾਨ ਗੇਜਾ ਰਾਮ ਵਾਲਮੀਕੀ, ਪੇਂਡੂ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ਏਕਤਾ ਡਕੌਂਦਾ ਕਿਸਾਨ ਯੂਨੀਅਨ, ਸਟੂਡੈਂਟ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਪ੍ਰੀਤ ਢੁੱਡੀਕੇ, ਨੌਜਵਾਨ ਸਭਾ ਦੇ ਕਰਮਜੀਤ ਮਾਣੂੰਕੇ, ਪ੍ਰਗਟ ਬਿਲਗਾ ਇੰਚਾਰਜ ਬਹੁਜਨ ਸਮਾਜ ਪਾਰਟੀ ਲੁਧਿਆਣਾ, ਨਿਰਮਲ ਸਿੰਘ ਸਾਇਆ ਪ੍ਰਧਾਨ ਬਹੁਜਨ ਸਮਾਜ ਪਾਰਟੀ ਲੁਧਿਆਣਾ, ਸੁਖਜੀਤ ਸਿੰਘ ਸਲੇਮਪੁਰੀ ਸਾਬਕਾ ਜ਼ਿਲ੍ਹਾ ਇੰਚਾਰਜ ਲੁਧਿਆਣਾ, ਡਾਕਟਰ ਜਗਜੀਤ ਸਿੰਘ ਰਾਊਵਾਲ, ਸੀਨੀਅਰ ਆਗੂ ਲਖਬੀਰ ਸਿੰਘ ਸੀਰਾ ਗਾਲਿਬ, ਅਮਰਜੀਤ ਸਿੰਘ ਦੇਹੜਕਾ ਜਨਰਲ ਸਕੱਤਰ ਹਲਕਾ ਜਗਰਾਉਂ ਅਤੇ ਐਡਵੋਕੇਟ ਰਸ਼ਪਾਲ ਸਿੰਘ ਗਾਲਿਬ ਸਮੇਤ ਹੋਰ ਆਗੂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਧਰਨੇ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਅਰੁਣ ਗਿੱਲ ਨੇ ਕਿਹਾ ਕਿ ਸਫ਼ਾਈ ਸੇਵਕ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਲਈ ਸੰਘਰਸ਼ ਜਾਰੀ ਰੱਖਣਗੇ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਅਤੇ ਵਿਸ਼ਾਲ ਕੀਤਾ ਜਾਵੇਗਾ |


Ad Position 22
No active advertisement
ਪਿਛਲੀ ਖ਼ਬਰ ਪਰਿਵਾਰ ਨੂੰ ਅਮਰੀਕਾ ਪੱਕੇ ਤੌਰ 'ਤੇ ਭੇਜਣ ਦੇ ਨਾਂਅ 'ਤੇ 1 ਕਰੋੜ 40 ਲੱਖ ਦੀ ਠੱਗੀ <br/> ਅਗਲੀ ਖ਼ਬਰ ਨਗਰ ਕੌਂਸਲ ਰਾਏਕੋਟ ਦੇ 15 ਵਾਰਡਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਵਾਂ ਦੀ ਲਿਸਟ ਅੱਜ ਜਾਰੀ ਹੋਵੇਗੀ...
Ad Position 24